Home ਪੰਜਾਬ CM ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਅਤੇ ਧੀ ਨੂੰ ਹਸਪਤਾਲ ਤੋਂ...

CM ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਅਤੇ ਧੀ ਨੂੰ ਹਸਪਤਾਲ ਤੋਂ ਮਿਲੀ ਛੁੱਟੀ

0
ਪੰਜਾਬ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਦੇ ਘਰ ਧੀ ਨੇ ਜਨਮ ਲਿਆ ਹੈ । ਜਿਸ ਦੀ ਜਾਣਕਾਰੀ ਉਨ੍ਹਾਂ ਨੇ ਟਵੀਟ ‘ਤੇ ਸਾਂਝੀ ਕੀਤੀ ਸੀ ਅਤੇ ਲਿਖਿਆ ਸੀ ਕਿ ਵਹਿਗੁਰੂ ਜੀ ਨੇ ਧੀ ਦੀ ਦਾਤ ਬਖ਼ਸੀ ਹੈ ਜੱਚਾ ਅਤੇ ਬੱਚਾ ਦੋਵੇਂ ਤੰਦਰੁਸਤ ਹਨ। ਅੱਜ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਅਤੇ ਧੀ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਸੀਐਮ ਭਗਵੰਤ ਮਾਨ ਨਵਜੰਮੀ ਧੀ ਨੂੰ ਗੋਦ ‘ਚ ਚੁੱਕ ਕੇ ਘਰ ਲਈ ਰਵਾਨਾ ਹੋਏ ਹਨ।

ਦੱਸ ਦੇਈਏ ਕਿ ਮੁੱਖ ਮੰਤਰੀ ਮਾਨ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਨੂੰ ਬੀਤੀ ਰਾਤ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ । ਮੁੱਖ ਮੰਤਰੀ ਭਗਵੰਤ ਮਾਨ ਨੇ ਜਨਤਕ ਤੌਰ ‘ਤੇ ਐਲਾਨ ਕੀਤਾ ਸੀ ਕਿ ਉਨ੍ਹਾਂ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ 7 ਮਹੀਨਿਆਂ ਦੀ ਗਰਭਵਤੀ ਹੈ ਅਤੇ ਮਾਰਚ ਮਹੀਨੇ ‘ਚ ਉਨ੍ਹਾਂ ਦੇ ਘਰ ਖੁਸ਼ੀਆਂ ਆਉਣਗੀਆਂ। ਭਗਵੰਤ ਮਾਨ ਅਤੇ ਉਸ ਦੀ ਮਾਂ ਰਾਤ ਭਰ ਫੋਰਟਿਸ ਹਸਪਤਾਲ ਵਿੱਚ ਰਹੇ ਤੇ ਅੱਜ ਸਵੇਰੇ ਮੁੱਖ ਮੰਤਰੀ ਦੀ ਭੈਣ ਤੇ ਪਰਿਵਾਰ ਦੇ ਹੋਰ ਜੀਅ ਤੇ ਕੁਝ ਰਿਸ਼ਤੇਦਾਰ ਵੀ ਹਸਪਤਾਲ ਵਿੱਚ ਪਹੁੰਚੇ।

NO COMMENTS

LEAVE A REPLY

Please enter your comment!
Please enter your name here

Exit mobile version