Home Lifestyle ਗਰਮੀਆਂ ‘ਚ ਧੁੱਪ ਕਾਰਨ ਕਾਲੇ ਹੋਏ ਹੱਥਾਂ ਅਤੇ ਪੈਰਾਂ ਨੂੰ ਇਸ...

ਗਰਮੀਆਂ ‘ਚ ਧੁੱਪ ਕਾਰਨ ਕਾਲੇ ਹੋਏ ਹੱਥਾਂ ਅਤੇ ਪੈਰਾਂ ਨੂੰ ਇਸ ਤਰ੍ਹਾਂ ਕਰੋ ਸਾਫ਼

0

ਹੈਲਥ ਨਿਊਜ਼ : ਗਰਮੀ ਦਾ ਅਸਰ ਸੱਭ ਤੋਂ ਜ਼ਿਆਦਾ ਸਰੀਰ ਨੂੰ ਝੱਲਣਾ ਪੈਂਦਾ ਹੈ। ਧੁੱਪ ਤੋਂ ਬਚਣ ਲਈ ਹਾਲਾਂਕਿ ਕੁੜੀਆਂ ਬਹੁਤ ਸਾਰੇ ਨੁਸਖ਼ੇ ਵਰਤਦੀਆਂ ਹਨ ਪਰ ਬਾਵਜੂਦ ਇਸ ਦੇ ਚਮੜੀ ‘ਤੇ ਕੜੀ ਧੁੱਪ ਕਾਰਨ ਹੱਥ ਅਤੇ ਪੈਰ ਕਾਲੇ ਪੈ ਜਾਂਦੇ ਹਨ। ਗੱਡੀ ਚਲਾਉਣ ਕਾਰਨ ਵੀ ਹੱਥ ਧੁੱਪ ਦੇ ਸਿੱਧੇ ਸੰਪਰਕ ਵਿਚ ਆਉਣ ਨਾਲ ਵੀ ਟੈਨ ਦੀ ਸਮੱਸਿਆ ਹੋ ਜਾਂਦੀ ਹੈ। ਉਥੇ ਹੀ ਗਰਮੀ ਵਿਚ ਸ਼ਾਰਟ ਜਾਂ ਕੈਪਰੀ ਪਾਉਣ ਕਾਰਨ ਸੂਰਜ ਦੀਆਂ ਕਿਰਨਾਂ ਨਾਲ ਚਮੜੀ ਖ਼ਰਾਬ ਹੋ ਜਾਂਦੀ ਹੈ। ਜੇਕਰ ਤੁਸੀਂ ਵੀ ਸਕੂਲ-ਕਾਲਜ ਜਾਂ ਦਫ਼ਤਰ ਜਾਂਦੇ ਹੋ ਤਾਂ ਤੁਹਾਨੂੰ

ਗਰਮੀਆਂ ਦੇ ਦਿਨਾਂ ਵਿਚ ਕੜੀ ਧੁੱਪ ਤੋਂ ਬਚਣਾ ਜ਼ਰੂਰੀ ਹੈ।ਸਾਫ਼ ਹੱਥਾਂ ਨਾਲ ਸੁੰਦਰਤਾ ਜ਼ਿਆਦਾ ਨਿਖਰਦੀ ਹੈ।ਪਰ ਜੇਕਰ ਹੱਥ ਹੀ ਕਾਲੇ ਹੋ ਜਾਣਗੇ ਤਾਂ ਤੁਹਾਡਾ ਗੋਰਾ ਚਿਹਰਾ ਵੀ ਉਨਾ ਵਧੀਆ ਨਹੀਂ ਲਗੇਗਾ। ਮਾਰਕੀਟ ਵਿਚ ਉਪਲੱਬਧ ਕਈ ਪ੍ਰੋਡਕਟਾਂ ਦਾ ਇਸਤੇਮਾਲ ਕਰਨ ਦੀ ਬਜਾਏ ਤੁਹਾਨੂੰ ਘਰੇਲੂ ਨੁਸਖ਼ਿਆਂ ਦਾ ਇਸਤੇਮਾਲ ਕਰਨਾ ਚਾਹੀਦਾ ਹੈ।ਆਓ ਅੱਜ ਅਸੀਂ ਤੁਹਾਨੂੰ ਇਨ੍ਹਾਂ ਨੁਸਖ਼ਿਆਂ ਬਾਰੇ ਦੱਸਦੇ ਹਾਂ।

ਕੱਚੇ ਆਲੂ ਵਿਚ ਵਿਟਾਮਿਨ ਸੀ ਹੁੰਦਾ ਹੈ ਜੋ ਕਿ ਚਮੜੀ ਦੇ ਰੰਗ ਨੂੰ ਸਾਫ਼ ਕਰ ਦਿੰਦਾ ਹੈ। ਆਲੂ ਨੂੰ ਕੱਟੋ ਅਤੇ ਹੱਥਾਂ ‘ਤੇ ਲਗਾ ਲਵੋ। ਇਸ ਦਾ ਨਤੀਜਾ ਕੁੱਝ ਦਿਨਾਂ ਬਾਅਦ ਹੀ ਸਾਹਮਣੇ ਆਵੇਗਾ। ਆਲੂ ਦੀ ਜਗ੍ਹਾ ‘ਤੇ ਖੀਰੇ ਦਾ ਵੀ ਇਸਤੇਮਾਲ ਕੀਤਾ ਜਾ ਸਕਦਾ ਹੈ।

ਐਲੋਵੇਰਾ ਅਪਣੇ ਉਚ ਵਿਟਾਮਿਨ ਮਾਤਰਾ ਕਾਰਨ ਚਮੜੀ ਤੋਂ ਹੌਲੀ-ਹੌਲੀ ਟੈਨ ਨੂੰ ਕੱਢ ਸਕਦਾ ਹੈ ਅਤੇ ਦੂਜੇ ਪਾਸੇ ਦਹੀਂ ਟੈਨ ਪੂਰੀ ਤਰ੍ਹਾਂ ਨਾਲ ਦੂਰ ਕਰਦੇ ਹੋਏ ਚਮੜੀ ਨੂੰ ਪ੍ਰਭਾਵੀ ਢੰਗ ਨਾਲ ਪੋਸ਼ਣ ਦਿੰਦਾ ਹੈ। 4 ਚੱਮਚ ਤਾਜ਼ਾ ਇਕੱਠੇ ਐਲੋਵੇਰਾ ਦੇ ਗੁਦੇ ਵਿੱਚ 3 ਚੱਮਚ ਦਹੀਂ ਦੇ ਮਿਲਾਉ ਅਤੇ ਅਪਣੇ ਹੱਥਾਂ ਦੀ ਚਮੜੀ ‘ਤੇ ਹਲਕੇ ਹੱਥ ਨਾਲ ਇਸ ਪੈਕ ਨੂੰ ਲਗਾਓ ਇਹ ਪੈਕ 30 ਮਿੰਟ ਲਈ ਲਗਾ ਰਹਿਣ ਦਿਓ ਅਤੇ ਫਿਰ ਤਾਜ਼ੇ ਪਾਣੀ ਨਾਲ ਇਸ ਨੂੰ ਧੋ ਲਵੋ।

ਨਿੰਬੂ ਦੇ ਰਸ ਨੂੰ ਟੈਨਿੰਗ ਵਾਲੀ ਥਾਂ ‘ਤੇ ਲਗਾਓ। ਇਸ ਨੂੰ ਅੱਧੇ ਘੰਟੇ ਲਈ ਰੱਖੋ ਅਤੇ ਫਿਰ ਸਾਫ਼ ਪਾਣੀ ਨਾਲ ਧੋ ਲਵੋ। ਇਸ ਤੋਂ ਬਾਅਦ ਹੱਥਾਂ ‘ਤੇ ਮਾਇਸਚਰਾਈਜ਼ਰ ਲਗਾਉਣਾ ਨਾ ਭੁਲੋ ਕਿਉਂਕਿ ਨਿੰਬੂ ਲਗਾਉਣ ਨਾਲ ਚਮੜੀ ਸੁਕ ਜਾਂਦੀ ਹੈ।

ਟਮਾਟਰ ਦਾ ਜੂਸ,ਚਾਵਲ ਦਾ ਆਟਾ, ਕਣਕ ਦਾ ਆਟਾ ਅਤੇ ਦੁੱਧ ਲਉ। ਇਨ੍ਹਾਂ ਸਾਰੀ ਸਮੱਗਰੀਆਂ ਨੂੰ ਚੰਗੀ ਤਰ੍ਹਾਂ ਨਾਲ ਮਿਲਾ ਲਉ। ਇਸ ਘੋਲ ਨੂੰ ਸਰੀਰ ਦੇ ਉਨ੍ਹਾਂ ਅੰਗਾਂ ਉਤੇ ਲਗਾਉ ਜਿਥੇ ਟੈਨਿੰਗ ਦੀ ਸਮੱਸਿਆ ਹੋਵੇ। ਆਟੇ ਨਾਲ ਪਪੜੀ ਉਤਰਦੀ ਹੈ, ਟਮਾਟਰ ਟੈਨ ਹਟਾਉਂਦਾ ਹੈ ਅਤੇ ਦੁੱਧ ਚਮੜੀ ਨੂੰ ਨਮੀ ਪ੍ਰਦਾਨ ਕਰਦਾ ਹੈ। ਇਸ ਪੇਸਟ ਨੂੰ ਥੋੜ੍ਹੀ ਦੇਰ ਲਗਾ ਕੇ ਇਸ ਨੂੰ ਸੁਕਾ ਲਉ, ਫਿਰ ਇਸ ਨੂੰ ਧੋ ਲਵੋ। ਹਰ ਦੂਜੇ ਦਿਨ ਇਸ ਪੇਸਟ ਦੀ ਵਰਤੋਂ ਕਰੋ।

NO COMMENTS

LEAVE A REPLY

Please enter your comment!
Please enter your name here

Exit mobile version