Home ਸੰਸਾਰ ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ

ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ

0

ਕੈਨੇਡਾ : ਵਿਦੇਸ਼ਾਂ ਵਿੱਚ ਪੰਜਾਬੀਆਂ ਦੀਆਂ ਮੌਤਾਂ ਦੇ ਮਾਮਲੇ ਘੱਟ ਨਹੀਂ ਹੋ ਰਹੇ ਹਨ। ਹਰ ਰੋਜ਼ ਨੌਜਵਾਨਾਂ ਦੀਆਂ ਮੌਤਾਂ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਅਜਿਹਾ ਹੀ ਇੱਕ ਮਾਮਲਾ ਗੁਰਦਾਸਪੁਰ ਤੋਂ ਸਾਹਮਣੇ ਆਇਆ ਹੈ ਜਿੱਥੇ ਕੈਨੇਡਾ ਵਿੱਚ ਇੱਕ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਇਸ ਦੁਖਦਾਈ ਖ਼ਬਰ ਨਾਲ ਵਿਧਵਾ ਮਾਂ ‘ਤੇ ਦੁੱਖ ਦਾ ਪਹਾੜ ਡਿੱਗ ਪਿਆ ਹੈ। ਮ੍ਰਿਤਕ ਦੀ ਪਛਾਣ ਸਤਿੰਦਰ ਸਿੰਘ (ਉਮਰ 23) ਪੁੱਤਰ ਸਵਰਗੀ ਦਲਬੀਰ ਸਿੰਘ ਵਾਸੀ ਕਲਾਨੌਰ ਥਾਣਾ ਅਧੀਨ ਪੈਂਦੇ ਪਿੰਡ ਸ਼ੇਖ ਮੀਰ ਵਜੋਂ ਹੋਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਚਚੇਰੇ ਭਰਾ ਨੇ ਦੱਸਿਆ ਕਿ ਉਸਦਾ ਭਰਾ ਸਤਿੰਦਰ ਸਿੰਘ ਇੱਕ ਸਾਲ ਪਹਿਲਾਂ ਰੋਜ਼ੀ ਰੋਟੀ ਕਮਾਉਣ ਲਈ ਕੈਨੇਡਾ ਗਿਆ ਸੀ। ਐਤਵਾਰ ਨੂੰ ਉਸ ਦੀ ਮਾਂ ਨੇ ਕਈ ਫੋਨ ਕੀਤੇ ਜੋ ਉਸ ਨੇ ਚੁੱਕੇ ਨਹੀਂ। ਇਸ ਤੋਂ ਬਾਅਦ ਉਸ ਦੇ ਦੋਸਤ ਨੇ ਦੱਸਿਆ ਕਿ ਸਤਿੰਦਰ ਦੀ ਮੌਤ ਦਿਲ ਦਾ ਦੌਰਾ ਪੈਣ ਨਾਲ ਹੋਈ ਹੈ। ਮ੍ਰਿਤਕ ਨੌਜਵਾਨ ਦੇ ਪਿਤਾ ਦੀ ਕਰੀਬ 5 ਸਾਲ ਪਹਿਲਾਂ ਮੌਤ ਹੋ ਗਈ ਸੀ। ਉਸ ਦੀ ਮਾਂ ਨੇ ਉਸ ਨੂੰ ਪੜ੍ਹ-ਲਿਖ ਕੇ ਰੋਜ਼ੀ-ਰੋਟੀ ਕਮਾਉਣ ਲਈ ਵਿਦੇਸ਼ ਭੇਜਿਆ ਸੀ। ਇਸ ਘਟਨਾ ਕਾਰਨ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ। ਪਰਿਵਾਰਕ ਮੈਂਬਰਾਂ ਨੇ ਪੰਜਾਬ ਅਤੇ ਭਾਰਤ ਸਰਕਾਰ ਨੂੰ ਸਤਿੰਦਰ ਸਿੰਘ ਦੀ ਲਾਸ਼ ਪੰਜਾਬ ਵਾਪਸ ਲਿਆਉਣ ਦੀ ਅਪੀਲ ਕੀਤੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version