ਲੁਧਿਆਣਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Shiromani Akali Dal president Sukhbir Singh Badal) ਨੇ ਬੀਤੇ ਦਿਨ ਚੰਡੀਗੜ੍ਹ ‘ਚ ਅਕਾਲੀ ਦਲ ਦੇ ਨੇਤਾਵਾਂ ਨਾਲ ਲੰਬੀਆਂ ਬੈਠਕਾਂ ਕੀਤੀਆਂ ਅਤੇ ਸਾਰੇ ਨੇਤਾਵਾਂ ਦੇ ਵਿਚਾਰ ਸੁਣੇ ਪਰ ਭਾਜਪਾ ਤੋਂ ਵੱਖ ਹੋਣ ਤੋਂ ਬਾਅਦ ਉਹ ਪਹਿਲੀ ਵਾਰ ਪੰਜਾਬ ‘ਚ ਲੋਕ ਸਭਾ ਚੋਣ ਲੜਣ ਜਾ ਰਹੇ ਹਨ। ਚਰਚਾ ਹੈ ਕਿ ਸੁਖਬੀਰ ਬਾਦਲ ਨੇ 13 ‘ਚੋਂ 10 ਸੀਟਾਂ ‘ਤੇ ਉਮੀਦਵਾਰਾਂ ਦੇ ਨਾਵਾਂ ਨੂੰ ਲਗਭਗ ਫਾਈਨਲ ਕਰ ਲਏ ਗਏ ਹਨ।
ਪਤਾ ਲੱਗਾ ਹੈ ਕਿ ਬਠਿੰਡਾ ਤੋਂ ਬੀਬਾ ਹਰਸਿਮਰਤ ਕੌਰ ਬਾਦਲ, ਸੰਗਰੂਰ ਤੋਂ ਪਰਮਿੰਦਰ ਸਿੰਘ ਢੀਂਡਸਾ, ਪਟਿਆਲਾ ਤੋਂ ਸੁਰਜੀਤ ਸਿੰਘ ਰੱਖੜਾ, ਸ੍ਰੀ ਆਨੰਦਪੁਰ ਸਾਹਿਬ ਤੋਂ ਪ੍ਰੋ. ਚੰਦੂਮਾਜਰਾ ਜਾਂ ਡਾ.ਚੀਮਾ, ਜਲੰਧਰ ਤੋਂ ਪਵਨ ਟੀਨੂੰ, ਅੰਮ੍ਰਿਤਸਰ ਤੋਂ ਅਨਿਲ ਜੋਸ਼ੀ, ਖਡੂਰ ਸਾਹਿਬ ਤੋਂ ਬਿਕਰਮ ਮਜੀਠੀਆ, ਫਿਰੋਜ਼ਪੁਰ ਤੋਂ ਰੋਜ਼ੀ ਮਾਨ, ਲੁਧਿਆਣਾ ਤੋਂ ਰਣਜੀਤ ਸਿੰਘ ਢਿੱਲੋਂ ਜਾਂ ਕਾਕਾ ਸੂਦ, ਫਤਿਹਗੜ੍ਹ ਸਾਹਿਬ ਤੋਂ ਬਿਕਰਮ ਸਿੰਘ ਖਾਲਸਾ, ਜਦੋਂ ਕਿ ਕਰੀਬ 3 ਹਲਕਿਆਂ ਫਰੀਦਕੋਟ, ਹੁਸ਼ਿਆਰਪੁਰ ਅਤੇ ਗੁਰਦਾਸਪੁਰ ‘ਚ ਅਜੇ ਉਮੀਦਵਾਰ ਚੁਣੇ ਜਾਣੇ ਹਨ ਅਤੇ ਇਨ੍ਹਾਂ ‘ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾ ਰਿਹਾ ਹੈ। ਇਹ ਵੀ ਖੁਲਾਸਾ ਹੋਇਆ ਹੈ ਕਿ ਉਕਤ ਉਮੀਦਵਾਰ ਨੇ ਚੋਣ ਲੜਨ ਦੇ ਦਾਅਵੇਦਾਰਾਂ ਨੂੰ ਗੁਪਤ ਤੌਰ ‘ਤੇ ਝੰਡੇ ਦੇ ਦਿੱਤੇ ਹਨ। ਖ਼ਬਰ ਇਹ ਵੀ ਹੈ ਕਿ ਕਿਉਂਕਿ ਚੋਣਾਂ ਵਿਚ ਅਜੇ ਸਮਾਂ ਹੈ, ਇਸ ਲਈ ਮੌਕਾ ਮਿਲਣ ‘ਤੇ ਸੁਖਬੀਰ ਬਾਦਲ ਹੋਰ ਨਾਵਾਂ ਦਾ ਐਲਾਨ ਵੀ ਕਰਨਗੇ।