Google search engine
Homeਪੰਜਾਬਅੱਜ ਪਟਿਆਲਾ ਪਹੁੰਚੀ ਸੁਖਬੀਰ ਸਿੰਘ ਬਾਦਲ ਦੀ ‘ਪੰਜਾਬ ਬਚਾਓ ਯਾਤਰਾ’

ਅੱਜ ਪਟਿਆਲਾ ਪਹੁੰਚੀ ਸੁਖਬੀਰ ਸਿੰਘ ਬਾਦਲ ਦੀ ‘ਪੰਜਾਬ ਬਚਾਓ ਯਾਤਰਾ’

ਪਟਿਆਲਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Shiromani Akali Dal President Sukhbir Singh Badal) ਨੇ ਅੰਮ੍ਰਿਤਸਰ ਤੋਂ ‘ਪੰਜਾਬ ਬਚਾਓ ਯਾਤਰਾ’ (The Punjab Bachao Yatra) ਦੀ ਸ਼ੁਰੂਆਤ ਕੀਤੀ ਸੀ। ਉਨ੍ਹਾਂ ਦੀ ਇਹ ਯਾਤਰਾ ਕਈ ਪਿੰਡਾਂ ‘ਚੋ ਨਿਕਲਦੀ ਹੋਈ ਅੱਜ ਪਟਿਆਲਾ ਪਹੁੰਚੀ ਹੈ।

“ਪੰਜਾਬ ਬਚਾਓ ਯਾਤਰਾ ਨੂੰ ਸਨੌਰ ਵਾਸੀਆਂ ਨੇ ਪੂਰਨ ਸਹਿਯੋਗ ਦਿੱਤਾ ਹੈ । ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਾਬਕਾ ਵਿਧਾਇਕ ਸ. ਹਰਿੰਦਰਪਾਲ ਸਿੰਘ ਚੰਦੂਮਾਜਰਾ ਅਤੇ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ ਹੈ।

ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇੱਕ ਫਰਵਰੀ ਨੂੰ ਅੰਮ੍ਰਿਤਸਰ ਤੋਂ ‘ਪੰਜਾਬ ਬਚਾਓ ਯਾਤਰਾ’ ਦੀ ਸ਼ੁਰੂਆਤ ਕੀਤੀ ਸੀ। ਇਸਦੇ ਨਾਲ ਹੀ 13 ਫਰਵਰੀ ਨੂੰ ਕਿਸਾਨਾਂ ਨੇ ਸੰਭੂ ਬਾਰਡਰ ਤੋਂ ਕਿਸਾਨ ਅੰਦੋਲਨ ਦੀ ਸ਼ੁਰੂਆਤ ਕੀਤੀ ਸੀ ਜਿਸ ‘ਚ ਕਿਸਾਨਾਂ ‘ਤੇ ਅੱਥਰੂ ਗੈਸ ਦੇ ਗੋਲੇ ਸੁੱਟੇ ਗਏ ਅਤੇ ਪਲਾਸਟਿਕ ਦੀ ਗੋਲੀਆਂ ਚਲਾਈਆਂ ਗਈਆਂ ਜਿਸ ਕਾਰਨ ਪੰਜਾਬ ਬਚਾਓ ਯਾਤਰਾ ਕੁਝ ਸਮੇਂ ਲਈ ਰੋਕ ਦਿੱਤੀ ਗਈ ਸੀ ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments