ਯੂ.ਪੀ. : ਆਉਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਦੇ ਸਟਾਰ ਪ੍ਰਚਾਰਕ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਅੱਜ ਰਾਜਸਥਾਨ ਵਿੱਚ ਚੋਣ ਪ੍ਰਚਾਰ ਕਰਨਗੇ। ਇੱਥੇ ਸੀਐਮ ਯੋਗੀ ਭਾਜਪਾ ਉਮੀਦਵਾਰਾਂ ਦੇ ਸਮਰਥਨ ਵਿੱਚ ਜਨ ਸਭਾਵਾਂ ਨੂੰ ਸੰਬੋਧਿਤ ਕਰਨਗੇ ਅਤੇ ਜਨਤਾ ਨੂੰ ਵੋਟ ਪਾਉਣ ਦੀ ਅਪੀਲ ਕਰਨਗੇ। ਮੁੱਖ ਮੰਤਰੀ ਦੇ ਇਸ ਪ੍ਰੋਗਰਾਮ ਨੂੰ ਲੈ ਕੇ ਰਾਜਸਾਥਾਨ ’ਚ ਪੂਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ ਅਤੇ ਉਨ੍ਹਾਂ ਦੀ ਸੁਰੱਖਿਆ ਲਈ ਵੀ ਸਖ਼ਤ ਪ੍ਰਬੰਧ ਕੀਤੇ ਗਏ ਹਨ।
ਦੱਸ ਦੇਈਏ ਕਿ ਚੋਣਾਂ ਦੇ ਐਲਾਨ ਤੋਂ ਬਾਅਦ ਪਹਿਲੀ ਵਾਰ ਮੁੱਖ ਮੰਤਰੀ ਯੋਗੀ ਕਿਸੇ ਹੋਰ ਸੂਬੇ ‘ਚ ਪ੍ਰਚਾਰ ਕਰਨ ਜਾਣਗੇ। ਸੀਐਮ ਯੋਗੀ ਅੱਜ ਸਵੇਰੇ 11:00 ਵਜੇ ਭਰਤਪੁਰ ਜ਼ਿਲ੍ਹੇ ਦੇ ਹਲਾਇਨਾ ਜਨ ਸਭਾ ਸਥਾਨ ‘ਤੇ ਜਨਤਾ ਨੂੰ ਸੰਬੋਧਨ ਕਰਨਗੇ। ਇਸ ਤੋਂ ਬਾਅਦ ਦੁਪਹਿਰ 12.50 ਵਜੇ ਸੀਐਮ ਯੋਗੀ ਦੌਸਾ ਲੋਕ ਸਭਾ ਤੋਂ ਵੋਟਰਾਂ ਨੂੰ ਸੰਬੋਧਨ ਕਰਨਗੇ। ਇੱਥੇ ਲਾਲਸੋਤ ਵਿੱਚ ਇੱਕ ਜਨ ਸਭਾ ਦਾ ਆਯੋਜਨ ਕੀਤਾ ਗਿਆ ਹੈ। ਦੌਸਾ ਵਿੱਚ ਜਨ ਸਭਾ ਕਰਨ ਤੋਂ ਬਾਅਦ ਸੀਐਮ ਯੋਗੀ ਸੀਕਰ ਜ਼ਿਲ੍ਹੇ ਵਿੱਚ ਮੀਟਿੰਗ ਕਰਨਗੇ।ਇਸ ਮਗਰੋਂ ਮੁੱਖ ਮੰਤਰੀ ਅੱਜ ਦੁਪਹਿਰ 2.30 ਵਜੇ ਮਾਨਾ ਬਾਬਾ ਧਾਮ, ਲਖਨੀ, ਰਿੰਗਾਂ ਵਿਖੇ ਆਯੋਜਿਤ ਜਨ ਸਭਾ ਨੂੰ ਸੰਬੋਧਨ ਕਰਨਗੇ।