Google search engine
HomeSportਪੰਜਾਬ ਕਿੰਗਜ਼ ਇਲੈਵਨ ‘ਤੇ ਸਨਰਾਈਜ਼ਰਸ ਹੈਦਰਾਬਾਦ ਵਿਚਾਲੇ ਇਸ ਦਿਨ ਖੇਡਿਆ ਜਾਵੇਗਾ ਮੈਚ

ਪੰਜਾਬ ਕਿੰਗਜ਼ ਇਲੈਵਨ ‘ਤੇ ਸਨਰਾਈਜ਼ਰਸ ਹੈਦਰਾਬਾਦ ਵਿਚਾਲੇ ਇਸ ਦਿਨ ਖੇਡਿਆ ਜਾਵੇਗਾ ਮੈਚ

ਸਪੋਰਟਸ ਨਿਊਜ਼: ਪੰਜਾਬ ਕ੍ਰਿਕਟ ਐਸੋਸੀਏਸ਼ਨ ਨਿਊ ਚੰਡੀਗੜ੍ਹ ਦੇ ਸਟੇਡੀਅਮ ਵਿੱਚ ਕੱਲ੍ਹ ਸ਼ਾਮ 7:30 ਵਜੇ ਪੰਜਾਬ ਕਿੰਗਜ਼ ਇਲੈਵਨ (Punjab Kings XI) ਅਤੇ ਸਨਰਾਈਜ਼ਰਸ ਹੈਦਰਾਬਾਦ (Sunrisers Hyderabad) ਵਿਚਾਲੇ ਮੈਚ ਹੋਣ ਜਾ ਰਿਹਾ ਹੈ। ਆਨਲਾਈਨ ਟਿਕਟ ਬੁਕਿੰਗ ਜ਼ੋਰਾਂ ‘ਤੇ ਚੱਲ ਰਹੀ ਹੈ। ਹੁਣ ਤੱਕ 70 ਫੀਸਦੀ ਤੋਂ ਵੱਧ ਟਿਕਟਾਂ ਵਿਕ ਚੁੱਕੀਆਂ ਹਨ। ਦੱਸ ਦੇਈਏ ਕਿ ਗੁਜਰਾਤ ਨਾਲ ਹੋਏ ਪਿਛਲੇ ਮੈਚ ਦੀਆਂ ਸਾਰੀਆਂ ਟਿਕਟਾਂ ਵਿਕ ਗਈਆਂ ਸੀ।

ਪਿਛਲੀ ਵਾਰ ਮੈਚ ਸ਼ੁਰੂ ਹੋਣ ਤੋਂ ਬਾਅਦ ਵੀ ਦਰਸ਼ਕਾਂ ਦੀਆਂ ਲੰਮੀਆਂ ਕਤਾਰਾਂ ਦੇਖਣ ਨੂੰ ਮਿਲੀਆਂ ਸਨ, ਜਿਸ ਕਾਰਨ ਹੁਣ ਫ਼ੈਸਲਾ ਕੀਤਾ ਗਿਆ ਹੈ ਕਿ ਇਸ ਵਾਰ ਐਂਟਰੀ ਜਲਦੀ ਸ਼ੁਰੂ ਕਰ ਦਿੱਤੀ ਜਾਵੇਗੀ। ਪੁਲਿਸ ਵੱਲੋਂ ਵੱਖ-ਵੱਖ ਟੀਮਾਂ ਵੀ ਬਣਾਈਆਂ ਗਈਆਂ ਹਨ। ਤੁਹਾਨੂੰ ਦੱਸ ਦੇਈਏ ਕਿ ਅੱਜ ਦੋਵੇਂ ਟੀਮਾਂ ਮੈਦਾਨ ‘ਤੇ ਪਹੁੰਚ ਕੇ ਅਭਿਆਸ ਕਰਨਗੀਆਂ। ਪੰਜਾਬ ਦੀ ਟੀਮ ਸ਼ਾਮ 6 ਵਜੇ ਤੋਂ ਰਾਤ 9 ਵਜੇ ਤੱਕ ਅਭਿਆਸ ਕਰੇਗੀ ਅਤੇ ਸਨਰਾਈਜ਼ਰਸ ਹੈਦਰਾਬਾਦ ਦੀ ਟੀਮ ਸ਼ਾਮ 5 ਤੋਂ 8 ਵਜੇ ਤੱਕ ਅਭਿਆਸ ਕਰੇਗੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments