Home ਪੰਜਾਬ CIA ਟੀਮ ਨੇ 4 ਕਿਲੋ ਅਫੀਮ ਤਹਿਤ ਤਸਕਰ ਨੂੰ ਕੀਤਾ ਗ੍ਰਿਫਤਾਰ

CIA ਟੀਮ ਨੇ 4 ਕਿਲੋ ਅਫੀਮ ਤਹਿਤ ਤਸਕਰ ਨੂੰ ਕੀਤਾ ਗ੍ਰਿਫਤਾਰ

0

ਫਿਰੋਜ਼ਪੁਰ: ਜ਼ਿਲ੍ਹਾ ਫਿਰੋਜ਼ਪੁਰ ਵਿੱਚ ਨਸ਼ਾ ਤਸਕਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਸੀਆਈਏ ਸਟਾਫ ਫਿਰੋਜ਼ਪੁਰ ਦੀ ਪੁਲਿਸ ਨੇ ਸਬ ਇੰਸਪੈਕਟਰ ਚਰਨਜੀਤ ਸਿੰਘ ਦੀ ਅਗਵਾਈ ਹੇਠ ਮੋਟਰਸਾਈਕਲ ‘ਤੇ ਅਫੀਮ ਲੈ ਕੇ ਆ ਰਹੇ ਇੱਕ ਨਸ਼ਾ ਤਸਕਰ ਦਲੇਰ ਸਿੰਘ ਪੁੱਤਰ ਮੇਜਾ ਸਿੰਘ ਵਾਸੀ ਪਿੰਡ ਮਹਿਮਾ ਨੂੰ ਗ੍ਰਿਫਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਸਪੀ ਫਿਰੋਜ਼ਪੁਰ ਸੌਮਿਆ ਮਿਸ਼ਰਾ ਨੇ ਦੱਸਿਆ ਕਿ ਐਸਪੀ ਇਨਵੈਸਟੀਗੇਸ਼ਨ ਫਿਰੋਜ਼ਪੁਰ ਰਣਧੀਰ ਕੁਮਾਰ, ਡੀਐਸਪੀ ਬਲਕਾਰ ਸਿੰਘ ਅਤੇ ਸੀਆਈਏ ਸਟਾਫ ਫਿਰੋਜ਼ਪੁਰ ਇੰਸਪੈਕਟਰ ਪ੍ਰਭਜੋਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਬ ਇੰਸਪੈਕਟਰ ਚਰਨਜੀਤ ਸਿੰਘ ਅਤੇ ਉਨ੍ਹਾਂ ਦੀ ਪੁਲਿਸ ਪਾਰਟੀ ਪਿੰਡ ਕੁਲਗੜ੍ਹੀ ਦੇ ਇਲਾਕੇ ਵਿੱਚ ਗਸ਼ਤ ਕਰ ਰਹੀ ਸੀ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੀ ਸੀ ਤਾਂ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਦਲੇਰ ਸਿੰਘ ਨਾਂ ਦਾ ਨਸ਼ਾ ਤਸਕਰ ਅਫੀਮ ਵੇਚਣ ਦਾ ਕਾਰੋਬਾਰ ਕਰਦਾ ਹੈ, ਜੋ ਇਸ ਸਮੇਂ ਜ਼ੀਰਾ ਵੱਲੋਂ ਆਪਣੇ ਸਪਲੈਂਡਰ ਮੋਟਰਸਾਈਕਲ ਨੰਬਰ ਪੀਬੀ 05 ਏਜੇ 3956 ‘ਤੇ ਅਫੀਮ ਲਿਆ ਰਿਹਾ ਹੈ ਤਾਂ ਪੁਲਿਸ ਪਾਰਟੀ ਨੇ ਤੁਰੰਤ ਨਾਕਾਬੰਦੀ ਕੀਤੀ ਅਤੇ ਜਦੋਂ ਮੋਟਰਸਾਈਕਲ ‘ਤੇ ਆ ਰਹੇ ਇਸ ਨਸ਼ਾ ਤਸਕਰ ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 4 ਕਿਲੋ ਅਫੀਮ ਬਰਾਮਦ ਹੋਈ।

ਉਨ੍ਹਾਂ ਦੱਸਿਆ ਕਿ ਫੜੇ ਗਏ ਵਿਅਕਤੀ ਖ਼ਿਲਾਫ਼ ਥਾਣਾ ਕੁਲਗੜ੍ਹੀ ਫਿਰੋਜ਼ਪੁਰ ਵਿਖੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮਾਣਯੋਗ ਅਦਾਲਤ ਵਿੱਚ ਇਸ ਨਸ਼ਾ ਤਸਕਰ ਨੂੰ ਪੇਸ਼ ਕਰਕੇ ਪੁਲਿਸ ਰਿਮਾਂਡ ਲਿਆ ਜਾਵੇਗਾ ਅਤੇ ਉਸ ਦੇ ਪਿਛੜੇ ਅਤੇ ਅੱਗੇ ਦੇ ਰਿਸ਼ਤਿਆਂ ਦੀ ਜਾਂਚ ਕੀਤੀ ਜਾਵੇਗੀ ਅਤੇ ਇਹ ਪਤਾ ਲਗਾਇਆ ਜਾਵੇਗਾ ਕਿ ਇਹ ਤਸਕਰ ਅਫੀਮ ਕਿੱਥੋਂ ਲੈ ਕੇ ਆਇਆ ਸੀ ਅਤੇ ਅੱਗੇ ਕਿੱਥੇ ਸਪਲਾਈ ਕਰਨੀ ਸੀ?

NO COMMENTS

LEAVE A REPLY

Please enter your comment!
Please enter your name here

Exit mobile version