Google search engine
Homeਪੰਜਾਬਮਰਹੂਮ ਗਾਇਕ ਸਿੱਧੂ ਮੂਸੇਵਾਲਾ ਤੇ ਸੰਨੀ ਮਾਲਟਨ ਦਾ ‘410 ਦਾ’ ਗੀਤ ਇਸ...

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਤੇ ਸੰਨੀ ਮਾਲਟਨ ਦਾ ‘410 ਦਾ’ ਗੀਤ ਇਸ ਦਿਨ ਹੋਵੇਗਾ ਰਿਲੀਜ਼

ਪੰਜਾਬ: ਜਿਵੇਂ ਕਿ ਹਰ ਕੋਈ ਜਾਣਦਾ ਹੈ ਕਿ ਮਰਹੂਮ ਗਾਇਕ ਸਿੱਧੂ ਮੂਸੇਵਾਲਾ (Late singer Sidhu Moosewala)ਅਤੇ ਸੰਨੀ ਮਾਲਟਨ (Sunny Malton)ਦਾ ਇੱਕ ਨਵਾਂ ਗੀਤ ਆ ਰਿਹਾ ਹੈ, ਜਿਸ ਦੀ ਪੁਸ਼ਟੀ ਸੰਨੀ ਮਾਲਟਨ ਨੇ ਆਪਣੇ ਇੰਸਟਾਗ੍ਰਾਮ ਪੇਜ ‘ਤੇ ਇੱਕ ਪੋਸਟ ਸ਼ੇਅਰ ਕਰਕੇ ਕੀਤੀ ਹੈ। ਹਾਲ ਹੀ ‘ਚ ਉਨ੍ਹਾਂ ਦੇ ਗੀਤ ‘410 ਦਾ’ ਦੀ ਪਹਿਲੀ ਝਲਕ ਸਾਹਮਣੇ ਆਈ ਹੈ, ਜਿਸ ਨੇ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ।

ਦਰਅਸਲ, ਸਿੱਧੂ ਅਤੇ ਸੰਨੀ ਦੇ ਗਾਣੇ ‘410’ ਦਾ ਟੀਜ਼ਰ ਰਿਲੀਜ਼ ਹੋ ਗਿਆ ਹੈ। ਗਾਣੇ ਦਾ ਟੀਜ਼ਰ ਸੰਨੀ ਮਾਲਟਨ ਨੇ ਆਪਣੇ ਅਧਿਕਾਰਤ ਯੂਟਿਊਬ ਚੈਨਲ ‘ਤੇ ਜਾਰੀ ਕੀਤਾ ਹੈ। ਇਸ ਟੀਜ਼ਰ ‘ਚ ਸਿੱਧੂ ਸੰਨੀ ਮਾਲਟਨ ਨੂੰ ਭਰਾ ਕਹਿੰਦੇ ਨਜ਼ਰ ਆ ਰਹੇ ਹਨ।

ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਅਤੇ ਸੰਨੀ ਮਾਲਟਨ ਦਾ ਇਹ ਗੀਤ 10 ਅਪ੍ਰੈਲ ਨੂੰ ਰਿਲੀਜ਼ ਹੋਵੇਗਾ। ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਆਈ.ਵੀ.ਐਫ ਦੇ ਰਾਹੀਂ ਬੇਟੇ ਨੂੰ ਜਨਮ ਦਿੱਤਾ ਹੈ। ਜਿਸ ਕਾਰਨ ਸਿੱਧੂ ਦੇ ਪ੍ਰਸ਼ੰਸਕ ਬਹੁਤ ਖੁਸ਼ ਹਨ। ਉਸ ਨਵਜੰਮੇ ਬੱਚੇ ਦਾ ਨਾਮ ਸ਼ੁਭਦੀਪ ਸਿੰਘ ਸਿੱਧੂ ਵੀ ਰੱਖਿਆ ਗਿਆ ਹੈ।

 

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments