Home ਦੇਸ਼ CM ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਆਤਿਸ਼ੀ ਨੇ ਦਿੱਤਾ ਭਾਜਪਾ ਨੂੰ ਕਰਾਰਾ...

CM ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਆਤਿਸ਼ੀ ਨੇ ਦਿੱਤਾ ਭਾਜਪਾ ਨੂੰ ਕਰਾਰਾ ਜਵਾਬ

0

 

ਦਿੱਲੀ : ਆਮ ਆਦਮੀ ਪਾਰਟੀ (AAP) ਦੇ ਸੀਨੀਅਰ ਨੇਤਾ ਆਤਿਸ਼ੀ ਨੇ ਵੀਰਵਾਰ ਨੂੰ ਕਿਹਾ ਕਿ ਦਿੱਲੀ ਦੇ ਲੋਕ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਲੈ ਕੇ ‘ਬਹੁਤ ਗੁੱਸੇ’ ਹਨ ਅਤੇ ਉਹ ਲੋਕ ਸਭਾ ਚੋਣਾਂ ‘ਚ ਭਾਜਪਾ ਨੂੰ ਕਰਾਰਾ ਜਵਾਬ ਦੇਣਗੇ। ਕਾਲਕਾਜੀ ਇਲਾਕੇ ‘ਚ ਪਾਰਟੀ ਦੀ ‘ਜੇਲ੍ਹ ਕਾ ਜਵਾਬ, ਵੋਟ ਸੇ’ ਮੁਹਿੰਮ ‘ਚ ਹਿੱਸਾ ਲੈਂਦੇ ਹੋਏ ਆਤਿਸ਼ੀ ਨੇ ਕਿਹਾ ਕਿ ਲੋਕਾਂ ਨੂੰ ਸਭ ਸਮਝ ਹੈ ਕਿ ਕੇਜਰੀਵਾਲ ਨੂੰ ‘ਝੂਠੇ’ ਕੇਸ ‘ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਆਤਿਸ਼ੀ ਨੇ ਇੱਥੇ ਪ੍ਰਚਾਰ ਦੌਰਾਨ ਪੱਤਰਕਾਰਾਂ ਨੂੰ ਕਿਹਾ, “ਮੁੱਖ ਮੰਤਰੀ ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਦਿੱਲੀ ਦੇ ਲੋਕ ਬਹੁਤ ਨਾਰਾਜ਼ ਹਨ ਅਤੇ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ (BJP) ਨੂੰ ਮੂੰਹ ਤੋੜਵਾਂ ਜਵਾਬ ਦੇਣਗੇ।”

‘ਆਪ’ ਆਗੂ ਨੇ ਕਿਹਾ ਕਿ ਇਸ ਮੁਹਿੰਮ ਨੂੰ ਉਨ੍ਹਾਂ ਲੋਕਾਂ ਵੱਲੋਂ ‘ਜਬਰਦਸਤ ਹੁੰਗਾਰਾ’ ਮਿਲ ਰਿਹਾ ਹੈ ਜੋ ਉਨ੍ਹਾਂ ਦੇ ਮੁੱਖ ਮੰਤਰੀ ਦੀ ਗ੍ਰਿਫ਼ਤਾਰੀ ‘ਤੇ ਆਪਣੀ ਅਸੰਤੁਸ਼ਟੀ ਜ਼ਾਹਰ ਕਰ ਰਹੇ ਹਨ। ਉਨ੍ਹਾਂ ਕਿਹਾ, ”ਕੇਜਰੀਵਾਲ ਨੇ ਦਿੱਲੀ ਦੇ ਲੋਕਾਂ ਨੂੰ ਆਪਣਾ ਪਰਿਵਾਰ ਸਮਝਿਆ ਹੈ ਅਤੇ ਭਾਜਪਾ ਨੂੰ ਆਉਣ ਵਾਲੀਆਂ ਲੋਕ ਸਭਾ ਚੋਣਾਂ ‘ਚ ਉਸ ਦੀ ‘ਸਾਜ਼ਿਸ਼’ ਦਾ ਨਤੀਜਾ ਭੁਗਤਣਾ ਪਵੇਗਾ।” ਆਤਿਸ਼ੀ ਨੇ ਕਿਹਾ ਕਿ ਦਿੱਲੀ ਦੇ ਲੋਕ ਕੇਜਰੀਵਾਲ ਨੂੰ ‘ਪਿਆਰ’ ਕਰਦੇ ਹਨ ਕਿਉਂਕਿ ਉਹ ਜਾਣਦੇ ਹਨ ਕਿ ਉਸਨੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਸੰਸਥਾਵਾਂ ਵਿੱਚ ‘ਤਬਦੀਲ’ ਕੀਤਾ ਹੈ ਅਤੇ ਆਮ ਲੋਕਾਂ ਦੇ ਬੱਚਿਆਂ ਨੂੰ ‘ਸ਼ਾਨਦਾਰ’ ਸਿੱਖਿਆ ਪ੍ਰਦਾਨ ਕੀਤੀ ਹੈ।

ਦਿੱਲੀ ਸਰਕਾਰ ਦੇ ਮੰਤਰੀ ਨੇ ਕਿਹਾ, “ਕੇਜਰੀਵਾਲ ਉਹ ਹੈ ਜਿਸ ਨੇ ਦੋ ਕਰੋੜ ਦਿੱਲੀ ਵਾਸੀਆਂ ਨੂੰ ਆਪਣਾ ਪਰਿਵਾਰ ਮੰਨਿਆ ਹੈ ਅਤੇ ਉਨ੍ਹਾਂ ਨੂੰ ਵਧੀਆ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਹਨ ਅਤੇ ਵਧੀਆ ਹਸਪਤਾਲ ਅਤੇ ਮੁਹੱਲਾ ਕਲੀਨਿਕਾਂ ਦਾ ਪ੍ਰਬੰਧ ਕੀਤਾ ਹੈ। ਉਨ੍ਹਾਂ ਨੇ ਦਿੱਲੀ ਦੇ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕੀਤੀਆਂ ਹਨ। ਆਤਿਸ਼ੀ ਨੇ ਕਿਹਾ ਕਿ ਭਾਜਪਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਦੀ ਸਰਕਾਰ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਦੀ ਗ੍ਰਿਫ਼ਤਾਰੀ ਇੱਕ ‘ਵੱਡੀ ਗਲਤੀ’ ਹੈ ਜੋ ਦੇਸ਼ ਵਿੱਚ ਉਨ੍ਹਾਂ ਦੀ ‘ਤਾਨਾਸ਼ਾਹੀ’ ਨੂੰ ਖਤਮ ਕਰ ਦੇਵੇਗੀ। ਆਤਿਸ਼ੀ ਨੇ ਇਸ ਮੁਹਿੰਮ ਦੌਰਾਨ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਤੋਂ ਆਮ ਆਦਮੀ ਪਾਰਟੀ ਲਈ ਸਮਰਥਨ ਮੰਗਿਆ।

NO COMMENTS

LEAVE A REPLY

Please enter your comment!
Please enter your name here

Exit mobile version