ਹਰਿਆਣਾ : ਵੀਰਵਾਰ ਨੂੰ ਮਹਿੰਦਰਗੜ੍ਹ ‘ਚ ਵਾਪਰੇ ਸਕੂਲ ਬੱਸ ਹਾਦਸੇ ਦੇ ਮਾਮਲੇ ‘ਚ ਸੂਬੇ ਦੇ ਟਰਾਂਸਪੋਰਟ ਮੰਤਰੀ ਅਸੀਮ ਗੋਇਲ ਪੂਰੇ ਐਕਸ਼ਨ ਮੋਡ ‘ਚ ਨਜ਼ਰ ਆਏ। ਇਸ ਮਾਮਲੇ ਵਿੱਚ ਵੱਡੀ ਕਾਰਵਾਈ ਕਰਦਿਆਂ ਟਰਾਂਸਪੋਰਟ ਮੰਤਰੀ ਨੇ ਮਹਿੰਦਰਗੜ੍ਹ ਦੇ ਅਸਿਸਟੈਂਟ ਸੈਕਟਰੀ ਪ੍ਰਦੀਪ ਕੁਮਾਰ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ ਅਤੇ ਜਾਂਚ ਲਈ ਉੱਚ ਪੱਧਰੀ ਕਮੇਟੀ ਦਾ ਗਠਨ ਕਰ ਦਿੱਤਾ ਹੈ, ਜਿਸ ਦੀ ਅਗਵਾਈ ਰਾਜ ਦੇ ਵਧੀਕ ਟਰਾਂਸਪੋਰਟ ਕਮਿਸ਼ਨਰ ਰੋਡ ਸੇਫਟੀ ਕਰਨਗੇ।
ਟਰਾਂਸਪੋਰਟ ਮੰਤਰੀ ਅਸੀਮ ਗੋਇਲ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕਮੇਟੀ ਨੂੰ ਨਿਰਧਾਰਿਤ ਸਮੇਂ ਅੰਦਰ ਆਪਣੀ ਵਿਸਥਾਰਤ ਰਿਪੋਰਟ ਸੌਂਪਣ ਦੇ ਨਿਰਦੇਸ਼ ਦਿੱਤੇ ਗਏ ਹਨ, ਜਿਸ ਲਈ ਕਮੇਟੀ ਮੌਕੇ ਦਾ ਮੁਆਇਨਾ ਵੀ ਕਰੇਗੀ। ਇਸ ਤੋਂ ਇਲਾਵਾ ਟਰਾਂਸਪੋਰਟ ਮੰਤਰੀ ਨੇ ਪੂਰੇ ਸੂਬੇ ਦੀਆਂ ਸਾਰੀਆਂ ਸਕੂਲੀ ਬੱਸਾਂ ਦੀ ਫਿਟਨੈੱਸ ਚੈੱਕ ਕਰਨ ਦੇ ਨਿਰਦੇਸ਼ ਵੀ ਦਿੱਤੇ ਹਨ, ਜਿਸ ਲਈ ਤੁਰੰਤ ਪ੍ਰਭਾਵ ਨਾਲ ਸਾਰੇ ਜ਼ਿਿਲ੍ਹਆਂ ਵਿੱਚ ਵਿਭਾਗੀ ਹੁਕਮ ਵੀ ਜਾਰੀ ਕਰ ਦਿੱਤੇ ਗਏ ਹਨ।
ਜ਼ਿਕਰਯੋਗ ਹੈ ਕਿ ਬੀਤੀ ਦਿਨੀ ਸੜਕ ਹਾਦਸੇ ਵਿੱਚ ਸਕੂਲੀ ਬੱਸ ਦਰਖਤ ਨਾਲ ਜਾ ਟਕਰਾਈ ਜਿਸ ਕਾਰਨ 6 ਬੱਚਿਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਤੇ 15 ਦੇ ਕਰੀਬ ਬੱਚੇ ਜ਼ਖ਼ਮੀ ਹੋਏ। ਜਾਣਕਾਰੀ ਮੁਤਾਬਕ ਸਕੂਲ ਬੱਸ ਦੇ ਡਾਰਈਵਰ ਵੱਲੋਂ ਨਸ਼ਾ ਕੀਤਾ ਹੋਇਆ ਸੀ ਜਿਸ ਕਾਰਨ ਇਹ ਭਿਆਨਕ ਹਾਦਸਾ ਵਾਪਰ ਗਿਆ।