Bollywood Actor ਸਲਮਾਨ ਖਾਨ (Salman Khan) ਦੀ ਵਧੀ ਸੁਰੱਖਿਆ

0
209

 

ਮੁੰਬਈ – ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲ਼ੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਕਾਰਨ ਉਨ੍ਹਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਜਾਣਕਾਰੀ ਮੁਤਾਬਕ ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਦੇ ਘਰ ਦੇ ਬਾਹਰ ਕੁੱਝ ਅਣਪਛਾਤੇ ਲੋਕਾਂ ਦੇ ਵੱਲੋਂ ਗੋਲੀਬਾਰੀ ਕੀਤੀ, ਜਿਸ ਤੋਂ ਬਾਅਦ ਮੁੰਬਈ ਪੁਲਿਸ ਨੇ ਤੁਰੰਤ ਸੁਰੱਖਿਆ ਵਿੱਚ ਵਾਧਾ ਕਰ ਦਿੱਤਾ ਹੈ।

 

ਦੱਸਿਆ ਜਾ ਰਿਹਾ ਹੈ ਕਿ ਮੁੰਬਈ ਦੇ ਬਾਂਦਰਾ ’ਚ ਦਬੰਗ ਐਕਟਰ ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲ਼ੀਆਂ ਚੱਲਣ ਦੀ ਆਵਾਜ਼ ਸੁਣਾਈ ਦਿੱਤੀ, ਜਿਸ ਤੋਂ ਬਾਅਦ ਪੁਲਸ ਜਾਂਚ ਕਰ ਰਹੀ ਹੈ। ਸੀਸੀਟੀਵੀ ਖੰਗਾਲੇ ਜਾ ਰਹੇ ਹਨ। ਹਾਲਾਂਕਿ ਗੋਲੀ ਚਲਾਉਣ ਤੋਂ ਬਾਅਦ ਵਿਅਕਤੀ ਫਰਾਰ ਹੋ ਗਿਆ।

LEAVE A REPLY

Please enter your comment!
Please enter your name here