Home ਪੰਜਾਬ ਦੋ ਗੁੱਟਾਂ ਵਿਚਾਲੇ ਹੋਈ ਲੜਾਈ ਦੌਰਾਨ ਚੱਲੀਆਂ ਗੋਲੀਆਂ

ਦੋ ਗੁੱਟਾਂ ਵਿਚਾਲੇ ਹੋਈ ਲੜਾਈ ਦੌਰਾਨ ਚੱਲੀਆਂ ਗੋਲੀਆਂ

0
A revolver held by two anonymous hands is fired on a black background.

ਪੰਜਾਬ : ਪੰਜਾਬ ਦੇ ਮੰਡੀ ਗੋਬਿੰਦਗੜ੍ਹ (Mandi Gobindgarh) ਦੇ ਚੌੜਾ ਬਾਜ਼ਾਰ ‘ਚ ਸ਼ਰੇਆਮ ਫਾਇਰਿੰਗ (Firing) ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਬੀਤੀ ਸ਼ਾਮ ਇੱਥੇ ਦੋ ਗੁੱਟਾਂ ਵਿਚਾਲੇ ਹੋਈ ਲੜਾਈ ਦੌਰਾਨ ਇੱਕ ਪਾਸਿਓਂ ਗੋਲੀਆਂ ਚਲਾਈਆਂ ਗਈਆਂ। ਇਸ ਘਟਨਾ ਨਾਲ ਬਾਜ਼ਾਰ ਵਿੱਚ ਹਫੜਾ-ਦਫੜੀ ਮਚ ਗਈ। ਇਹ ਘਟਨਾ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਪੀ. ਫਤਿਹਗੜ੍ਹ ਸਾਹਿਬ ਰਾਕੇਸ਼ ਯਾਦਵ ਨੇ ਦੱਸਿਆ ਕਿ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਇਹ ਝਗੜਾ ਦੋ ਧਿਰਾਂ ਵਿਚਾਲੇ ਹੋ ਗਿਆ ਅਤੇ 7 ਤੋਂ 8 ਵਿਅਕਤੀ ਆਪਸ ਵਿਚ ਭਿੜ ਗਏ। ਇਸ ਦੌਰਾਨ ਦਖਲ ਦੇਣ ਦੀ ਕੋਸ਼ਿਸ਼ ਕਰਦੇ ਹੋਏ ਇਕ ਵਿਅਕਤੀ ਨੇ ਗੋਲੀ ਚਲਾ ਦਿੱਤੀ। ਇਸ ਨਾਲ ਕੋਈ ਗੰਭੀਰ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ। ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version