ਨਵੀਂ ਦਿੱਲੀ: ਵੀਵੀਪੈਟ ਈਵੀਐਮ (VVPAT EVMs)ਨਾਲ ਵੀਵੀਪੈਟ ਦੀ ਵਰਤੋਂ ਕਰਕੇ ਪਾਈਆਂ ਗਈਆਂ ਵੋਟਾਂ ਦੀ ਪੂਰੀ ਤਰ੍ਹਾਂ ਕ੍ਰਾਸ ਵੈਰੀਫਿਕੇਸ਼ਨ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ ਨੂੰ ਅੱਜ ਸੁਪਰੀਮ ਕੋਰਟ ਨੇ ਖਾਰਜ ਕਰ ਦਿੱਤਾ ਹੈ। ਐਸੋਸੀਏਸ਼ਨ ਫਾਰ ਡੈਮੋਕ੍ਰੇਟਿਕ ਰਿਫਾਰਮਸ (ਏ.ਡੀ.ਆਰ.) ਅਤੇ ਕੁਝ ਹੋਰਾਂ ਨੇ ਸੁਪਰੀਮ ਕੋਰਟ ‘ਚ ਪਟੀਸ਼ਨਾਂ ਦਾਇਰ ਕਰਕੇ ਵੀਵੀਪੈਟ ਪਰਚੀਆਂ ਦਾ ਈਵੀਐਮ ਨਾਲ 100 ਫੀਸਦੀ ਮਿਲਾਨ ਕਰਨ ਦੀ ਮੰਗ ਕੀਤੀ ਸੀ।
ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦੀਪਾਂਕਰ ਦੱਤਾ ਦੀ ਬੈਂਚ ਨੇ ਇਸ ਸਬੰਧ ਵਿੱਚ ਦਾਇਰ ਕਈ ਜਨਹਿੱਤ ਪਟੀਸ਼ਨਾਂ ‘ਤੇ ਆਪਣਾ ਫ਼ੈਸਲਾ ਸੁਣਾਇਆ। ਐਸੋਸੀਏਸ਼ਨ ਫਾਰ ਡੈਮੋਕ੍ਰੇਟਿਕ ਰਿਫਾਰਮਸ (ਏ.ਡੀ.ਆਰ.) ਅਤੇ ਕੁਝ ਹੋਰਾਂ ਨੇ ਸੁਪਰੀਮ ਕੋਰਟ ‘ਚ ਪਟੀਸ਼ਨਾਂ ਦਾਇਰ ਕਰਕੇ ਵੀਵੀਪੈਟ ਪਰਚੀਆਂ ਦਾ ਈਵੀਐਮ ਨਾਲ 100 ਫੀਸਦੀ ਮਿਲਾਨ ਕਰਨ ਦੀ ਮੰਗ ਕੀਤੀ ਸੀ। ਚੋਣ ਕਮਿਸ਼ਨ ਨੇ ਬੈਂਚ ਨੂੰ ਦੱਸਿਆ ਸੀ ਕਿ ਈਵੀਐਮ ਅਤੇ ਵੀਵੀਪੀਏਟੀ ਵਿੱਚ ਕੋਈ ਛੇੜਛਾੜ ਸੰਭਵ ਨਹੀਂ ਹੈ। ਕਮਿਸ਼ਨ ਨੇ ਮਸ਼ੀਨਾਂ ਦੀ ਸੁਰੱਖਿਆ, ਉਨ੍ਹਾਂ ਸੀਲ ਕਰਨ ਅਤੇ ਉਨ੍ਹਾਂ ਦੀ ਪ੍ਰੋਗਰਾਮਿੰਗ ਬਾਰੇ ਸੁਪਰੀਮ ਕੋਰਟ ਨੂੰ ਵੀ ਜਾਣੂ ਕਰਵਾਇਆ ਸੀ।