ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਤੇ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਖ਼ਿਲਾਫ਼ ਰਾਸ਼ਟਰੀ ਰਾਜਧਾਨੀ ‘ਚ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਅੱਜ ਸਵੇਰੇ ‘ਜੇਲ੍ਹ ਕਾ ਜਵਾਬ ਵੋਟ ਸੇ’ ਨਾਂ ਨਾਲ ਵਿਰੋਧ ਮੁਹਿੰਮ ਸ਼ੁਰੂ ਕੀਤੀ। ਲਕਸ਼ਮੀ ਨਗਰ ਮੈਟਰੋ ਸਟੇਸ਼ਨ ਦੇ ਬਾਹਰ ਪ੍ਰਦਰਸ਼ਨ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਪੂਰਬੀ ਦਿੱਲੀ ਤੋਂ ਲੋਕ ਸਭਾ ਉਮੀਦਵਾਰ ਕੁਲਦੀਪ ਕੁਮਾਰ ਨੇ ਕਿਹਾ ਕਿ ਦਿੱਲੀ ਦੇ ਲੋਕ ਨਾਰਾਜ਼ ਹਨ ਅਤੇ 25 ਮਈ (ਦਿੱਲੀ ਦੀਆਂ ਲੋਕ ਸਭਾ ਚੋਣਾਂ) ਨੂੰ ਭਾਰਤੀ ਜਨਤਾ ਪਾਰਟੀ ਨੂੰ ਸਬਕ ਸਿਖਾਉਣਗੇ।
25 ਮਈ ਨੂੰ ਜਨਤਾ ਭਾਜਪਾ ਨੂੰ ਸਿਖਾਏਗੀ ਸਬਕ
ਕੁਲਦੀਪ ਕੁਮਾਰ ਨੇ ਦੱਸਿਆ ਕਿ, ‘ਭਾਜਪਾ ਨੇ ਇੱਕ ਪ੍ਰਸਿੱਧ ਮੁੱਖ ਮੰਤਰੀ ਨੂੰ ਝੂਠੇ ਕੇਸ ਵਿੱਚ ਜੇਲ੍ਹ ਵਿੱਚ ਸੁੱਟਣ ਦੀ ਸਾਜ਼ਿਸ਼ ਰਚੀ ਹੈ। ਦਿੱਲੀ ਦੇ ਲੋਕ 25 ਮਈ ਨੂੰ ਭਾਜਪਾ ਨੂੰ ਸਬਕ ਸਿਖਾਉਣਗੇ। ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਦਿੱਲੀ ਦੇ ਲੋਕ ਨਾਰਾਜ਼ ਹਨ। ਅਰਵਿੰਦ ਕੇਜਰੀਵਾਲ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ (ED) ਨੇ 21 ਮਾਰਚ ਨੂੰ ਦਿੱਲੀ ਸਰਕਾਰ ਦੀ ਹੁਣ ਬੰਦ ਹੋ ਚੁੱਕੀ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ ਤਾਰ ਕੀਤਾ ਸੀ। ਉਹ 1 ਅਪ੍ਰੈਲ ਤੋਂ ਤਿਹਾੜ ਜੇਲ੍ਹ ‘ਚ ਬੰਦ ਹਨ।
ਸੁਨੀਤਾ ਕੇਜਰੀਵਾਲ ਕਰਨਗੇ ਰੋਡ ਸ਼ੋਅ
ਦਿੱਲੀ ਦੇ ਮੁੱਖ ਮੰਤਰੀ ਦੀ ਪਤਨੀ ਸੁਨੀਤਾ ਕੇਜਰੀਵਾਲ ਅੱਜ ਪੂਰਬੀ ਦਿੱਲੀ ਲੋਕ ਸਭਾ ‘ਚ ਰੋਡ ਸ਼ੋਅ ਕਰਨਗੇ ਅਤੇ ਇਸ ਤੋਂ ਬਾਅਦ 28 ਅਪ੍ਰੈਲ ਨੂੰ ਪੱਛਮੀ ਦਿੱਲੀ ਲੋਕ ਸਭਾ ‘ਚ ਰੋਡ ਸ਼ੋਅ ਕਰਨਗੇ। ਦਿੱਲੀ ਦੀ ਮੰਤਰੀ ਆਤਿਸ਼ੀ ਨੇ ਬੀਤੇ ਦਿਨ ਕਿਹਾ, ‘ਸੁਨੀਤਾ ਜੀ ਪੂਰਬੀ ਦਿੱਲੀ ਲੋਕ ਸਭਾ ‘ਚ ਰੋਡ ਸ਼ੋਅ ਕਰਨਗੇ ਅਤੇ ਪੂਰਬੀ ਦਿੱਲੀ ਦੇ ਲੋਕਾਂ ਤੋਂ ਅਰਵਿੰਦ ਕੇਜਰੀਵਾਲ ਲਈ ਆਸ਼ੀਰਵਾਦ ਲੈਣਗੇ। 28 ਅਪ੍ਰੈਲ ਨੂੰ ਸੁਨੀਤਾ ਕੇਜਰੀਵਾਲ ਜੀ ਪੱਛਮੀ ਦਿੱਲੀ ਲੋਕ ਸਭਾ ਵਿੱਚ ਰੋਡ ਸ਼ੋਅ ਕਰਨਗੇ ਅਤੇ ਪੱਛਮੀ ਦਿੱਲੀ ਦੇ ਲੋਕਾਂ ਤੋਂ ਅਸ਼ੀਰਵਾਦ ਲੈਣਗੇ।
ਆਤਿਸ਼ੀ ਨੇ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਸਿਆਸੀ ਰਣਨੀਤੀ ਕਰਾਰ ਦਿੱਤਾ। ਉਨ੍ਹਾਂ ਕਿਹਾ, ‘ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਅਤੇ ਇਸ ਦੇ ਸਿਆਸੀ ਹਥਿਆਰ ਐਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਅਰਵਿੰਦ ਕੇਜਰੀਵਾਲ ਨੂੰ ਲੋਕ ਸਭਾ ਚੋਣਾਂ ਦੌਰਾਨ ਪ੍ਰਚਾਰ ਕਰਨ ਤੋਂ ਰੋਕਣ ਲਈ ਲੋਕ ਸਭਾ ਚੋਣਾਂ ਦੇ ਐਲਾਨ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਸੀ। ਹਾਲਾਂਕਿ, ਉਸ ਦੀ ਇਹ ਹਰਕਤ ਉਸ ‘ਤੇ ਉਲਟ ਗਈ। ਦਿੱਲੀ, ਪੰਜਾਬ ਅਤੇ ਦੇਸ਼ ਭਰ ਦੇ ਲੋਕ ਅਰਵਿੰਦ ਕੇਜਰੀਵਾਲ ਜੀ ਦੀ ਗ੍ਰਿਫ਼ਤਾਰੀ ਦਾ ਵਿਰੋਧ ਕਰ ਰਹੇ ਹਨ ਅਤੇ ਉਹ ਇਸ ਗ੍ਰਿਫ਼ਤਾਰੀ ਦਾ ਜਵਾਬ ‘ਆਪ’ ਨੂੰ ਵੋਟ ਦੇ ਕੇ ਦੇਣਗੇ। ਦਿੱਲੀ ਆਮ ਚੋਣਾਂ ਦੇ ਛੇਵੇਂ ਪੜਾਅ ਵਿੱਚ 25 ਮਈ ਨੂੰ ਆਪਣੇ ਸਾਰੇ ਸੱਤ ਲੋਕ ਸਭਾ ਪ੍ਰਤੀਨਿਧਾਂ ਦੀ ਚੋਣ ਲਈ ਵੋਟਿੰਗ ਕਰੇਗੀ।