Saturday, May 11, 2024
Google search engine
HomeਸੰਸਾਰUSA 'ਚ ਕਾਰ ਨੂੰ ਅੱਗ ਲੱਗਣ ਕਾਰਨ ਭਾਰਤੀ ਮੂਲ ਦੇ ਪਰਿਵਾਰ ਦੀ...

USA ‘ਚ ਕਾਰ ਨੂੰ ਅੱਗ ਲੱਗਣ ਕਾਰਨ ਭਾਰਤੀ ਮੂਲ ਦੇ ਪਰਿਵਾਰ ਦੀ ਮੌਤ

 

ਕੈਲੀਫੋਰਨੀਆ:- ਕੈਲੀਫੋਰਨੀਆ ਤੋਂ ਇੱਕ ਬੇਹੱਦ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਕਿ ਸੂਬੇ ਦੇ ਸੈਨ ਫਰਾਂਸਿਸਕੋ ਬੇਅ ਇਲਾਕੇ ਦੇ ਨੇੜੇ ਪਲੇਸੈਂਟਨ ਵਿੱਚ ਇੱਕ ਇਲੈਕਟ੍ਰਿਕ ਕਾਰ ਹਾਦਸਾ ਗ੍ਰਸਤ ਹੋ ਗਈ ਜਿਸ ਕਾਰਨ ਕਾਰ ਵਿੱਚ ਸਵਾਰ ਭਾਰਤੀ ਪਰਿਵਾਰ ਦੇ 4 ਜੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮਰਨ ਵਾਲਿਆਂ ‘ਚ ਪਤੀ-ਪਤਨੀ ਸਮੇਤ 2 ਬੱਚੇ ਸ਼ਾਮਲ ਸਨ।

ਇਹ ਹਾਦਸਾ ਰਾਤ ਵੇਲੇੇ ਕਰੀਬ ਸਟੋਨਰਿਜ ਡਰਾਈਵ ਨੇੜੇ ਵਾਪਰਿਆ। ਜਿਸ ਦੌਰਾਨ ਕਾਰ ਸੜਕ ਕਿਨਾਰੇ ਇੱਕ ਦਰੱਖਤ ਨਾਲ ਜਾ ਟਕਰਾਈ, ਜਿਸ ਕਾਰਨ ਕਾਰ ਨੂੰ ਭਿਆਨਕ ਅੱਗ ਲੱਗ ਗਈ। ਦਰਦਨਾਕ ਹਾਦਸੇ ‘ਚ ਕਾਰ ਪੂਰੀ ਤਰ੍ਹਾਂ ਸੜ ਗਈ ਤੇ ਕਾਰ ਸਵਾਰ ਲੋਕ ਕਾਰ ‘ਚੋਂ ਬਾਹਰ ਨਾ ਨਿਕਲ ਸਕੇ ਤੇ ਅੱਗ ਦੀ ਲਪੇਟ ਵਿੱਚ ਆ ਗਏ। ਜਿਸ ਕਾਰਨ ਮੌਕੇ ’ਤੇ ਹੀ ਪੂਰੇ ਪਰਿਵਾਰ ਦੀ ਸੜ ਜਾਣ ਕਾਰਨ ਮੌਤ ਹੋ ਗਈ।

ਇਸ ਘਟਨਾ ਦੀ ਸੂਚਨਾ ਮਿਲਣ ’ਤੇ ਮੌਕੇ ‘ਤੇ ਪਹੁੰਚੀ ਪੁਲਸ ਨੇ ਸੋਸ਼ਲ ਮੀਡੀਆ ‘ਤੇ ਬਿਆਨ ਜਾਰੀ ਕਰ ਕੇ ਦੱਸਿਆ ਕਿ ਫਿਲਹਾਲ ਮਾਮਲੇ ਦੀ ਕੋਈ ਜ਼ਿਆਦਾ ਜਾਣਕਾਰੀ ਪ੍ਰਾਪਤ ਨਹੀਂ ਹੋ ਸਕੀ ਹੈ, ਜਾਂਚ ਦੌਰਾਨ ਕੋਈ ਵੀ ਸੂਚਨਾ ਪ੍ਰਾਪਤ ਹੁੰਦੀ ਹੈ ਤਾਂ ਉਹ ਜ਼ਰੂਰ ਸਾਂਝੀ ਕੀਤੀ ਜਾਵੇਗੀ। ਪਰ ਇਹ ਬੇਹੱਦ ਹੀ ਦਰਦਨਾਕ ਹਾਦਸਾ ਹੈ ਜਿਸ ਨੇ ਪੂਰਾ ਪਰਿਵਾਰ ਉਜਾੜ ਕੇ ਰੱਖ ਦਿੱਤਾ।

 

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments