Tuesday, May 21, 2024
Google search engine
Homeਦੇਸ਼ਸੜਕ ਹਾਦਸੇ ਦਾ ਸ਼ਿਕਾਰ ਹੋਈ ਸਵਾਰੀਆਂ ਨਾਲ ਭਰੀ ਵੈਨ, 10 ਲੋਕਾਂ ਦੀ...

ਸੜਕ ਹਾਦਸੇ ਦਾ ਸ਼ਿਕਾਰ ਹੋਈ ਸਵਾਰੀਆਂ ਨਾਲ ਭਰੀ ਵੈਨ, 10 ਲੋਕਾਂ ਦੀ ਮੌਤ

ਛੱਤੀਸਗੜ੍ਹ :- ਛੱਤੀਸਗੜ੍ਹ ਤੋਂ ਇੱਕ ਬੇਹੱਦ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਕਿ ਬੇਮੇਤਾਰਾ ’ਚ ਬੀਤੀ ਦਿਨੀਂ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਜਿਸ ਕਾਰਨ 10 ਲੋਕਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਐਤਵਾਰ ਨੂੰ ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਇੱਕ ਟਰੱਕ ਨੇ ਹਾਈਵੇ ’ਤੇ ਖੜ੍ਹੀ ਸਵਾਰੀਆਂ ਨਾਲ ਭਰੀ ਵੈਨ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਇਸ ਦਰਦਨਾਕ ਹਾਦਸੇ ਵਿੱਚ 10 ਲੋਕਾਂ ਦੀ ਜਾਨ ਚਲੀ ਗਈ ਅਤੇ 23 ਦੇ ਕਰੀਬ ਲੋਕ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਮਰਨ ਵਾਲਿਆਂ ਵਿੱਚ 5 ਔਰਤਾਂ ਅਤੇ 3 ਬੱਚੇ ਵੀ ਸ਼ਾਮਲ ਸਨ।

ਦੱਸਿਆ ਜਾ ਰਿਹਾ ਹੈ ਕਿ ਪੀੜਤ ਲੋਕ ਇੱਕ ਪਰਿਵਾਰਕ ਸਮਾਗਮ ਤੋਂ ਵਾਪਸ ਆ ਰਹੇ ਸਨ ਅਤੇ ਇਸੇ ਦੌਰਾਨ ਇੱਕ ਟਰੱਕ ਦੇ ਵੱਲੋਂ ਵੈਨ ਨੂੰ ਟੱਕਰ ਮਾਰ ਦਿੱਤੀ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚੇ ਅਤੇ ਜ਼ਖ਼ਮੀਆ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ। ਅਧਿਕਾਰੀਆਂ ਨੇ ਦੱਸਿਆ ਕਿ ਪੀੜਤ ਪਥਰਾ ਪਿੰਡ ਦੇ ਨਿਵਾਸੀ ਹਨ, ਜੋ ਕਿ ਤਿਰਈਆ ਪਿੰਡ ਵਿੱਚ ਇੱਕ ਪਰਿਵਾਰਕ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਬਾਅਦ ਵਾਪਸ ਆ ਰਹੇ ਸਨ। ਜ਼ਿਲ੍ਹਾ ਅਧਿਕਾਰੀਆਂ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments