Google search engine
Homeਪੰਜਾਬਪੰਜਾਬ ਦੇ ਇਸ ਜ਼ਿਲ੍ਹੇ 'ਚ ਚੱਲੀਆਂ ਗੋਲੀਆਂ, ਦਹਿਸ਼ਤ ਦਾ ਮਾਹੌਲ

ਪੰਜਾਬ ਦੇ ਇਸ ਜ਼ਿਲ੍ਹੇ ‘ਚ ਚੱਲੀਆਂ ਗੋਲੀਆਂ, ਦਹਿਸ਼ਤ ਦਾ ਮਾਹੌਲ

ਲੁਧਿਆਣਾ :- ਲੁਧਿਆਣਾ ‘ਚ ਗੋਲੀਬਾਰੀ ਦੀ ਵੱਡੀ ਘਟਨਾ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਬਦੁੱਲਾਪੁਰ ਬਸਤੀ ਨੇੜੇ ਰੇਲਵੇ ਲਾਈਨਾਂ ਕੋਲ ਦੋ ਗੁੱਟਾਂ ਵਿਚਾਲੇ ਗੋਲੀਬਾਰੀ ਹੋਈ। ਦੱਸਿਆ ਜਾ ਰਿਹਾ ਹੈ ਕਿ ਦੋ ਗੁੱਟਾਂ ‘ਚ ਝਗੜਾ ਹੋ ਗਿਆ ਸੀ, ਜਿਸ ਨੂੰ ਲੈ ਕੇ ਇਕ ਬਦਮਾਸ਼ ਨੇ ਦੂਜੇ ਗੁੱਟ ਦੇ ਦੋ ਨੌਜਵਾਨਾਂ ‘ਤੇ ਕਈ ਰਾਊਂਡ ਫਾਇਰ ਕੀਤੇ, ਜਿਸ ਕਾਰਨ ਦੋ ਨੌਜਵਾਨਾਂ ਨੂੰ ਤਿੰਨ ਗੋਲੀਆਂ ਲੱਗ ਗਈਆਂ।ਇਹ ਘਟਨਾ ਸ਼ਾਮ 7 ਵਜੇ ਮਨਜੀਤ ਨਗਰ ਇਲਾਕੇ ‘ਚ ਵਾਪਰੀ।

ਇਸ ਦੌਰਾਨ ਦੋਵਾਂ ਨੌਜਵਾਨਾਂ ਨੂੰ ਗੰਭੀਰ ਹਾਲਤ ‘ਚ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਜਿੱਥੇ ਉਸਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਘਟਨਾ ਤੋਂ ਬਾਅਦ ਆਸਪਾਸ ਦੇ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਹੈ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ ਤੇ ਸਾਰੀ ਘਟਨਾ ਦਾ ਜਾਇਜ਼ਾ ਲਿਆ।

ਥਾਣਾ ਜੀਆਰਪੀ ਦੇ ਇੰਚਾਰਜ ਇੰਸਪੈਕਟਰ ਕਰਨਵੀਰ ਸਿੰਘ ਨੇ ਦੱਸਿਆ ਕਿ ਦੋਵਾਂ ਧਿਰਾਂ ਵਿੱਚ ਸਰਦਾਰੀ ਨੂੰ ਲੈ ਕੇ ਪੁਰਾਣੀ ਰੰਜਿਸ਼ ਸਾਹਮਣੇ ਆਈ ਹੈ। ਇਕ ਧੜੇ ਨੇ ਗੁਰਪ੍ਰੀਤ ਤੇ ਦੂਜੇ ਗਰੁੱਪ ਦੇ ਸੁਖਪ੍ਰੀਤ ‘ਤੇ ਗੋਲੀਆਂ ਚਲਾ ਦਿੱਤੀਆਂ। ਫਿਲਹਾਲ ਦੋਵੇਂ ਹਸਪਤਾਲ ‘ਚ ਭਰਤੀ ਹਨ। ਜਿਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਪੁਲਿਸ ਵੱਲੋਂ ਗੋਲੀ ਚਲਾਉਣ ਵਾਲੇ ਬਦਮਾਸ਼ ਜੌਨੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments