Home ਦੇਸ਼ ਰਾਜਧਾਨੀ ’ਚ ਬਣਿਆ ਦਹਿਸ਼ਤ ਦਾ ਮਾਹੌਲ, ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ...

ਰਾਜਧਾਨੀ ’ਚ ਬਣਿਆ ਦਹਿਸ਼ਤ ਦਾ ਮਾਹੌਲ, ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

0

 

ਦਿੱਲੀ:- ਦਿੱਲੀ ਦੇ ਕਈ ਸਕੂਲਾਂ ਨੂੰ ਧਮਕੀ ਭਰੇ ਈਮੇਲ ਭੇਜੇ ਗਏ ਹਨ, ਸਕੂਲਾਂ ਵਿਚ ਬੰਬ ਰੱਖੇ ਜਾਣ ਦੀ ਖ਼ਬਰ ਨੇ ਹਲਚਲ ਮਚਾ ਦਿੱਤੀ ਹੈ। ਇਨ੍ਹਾਂ ਵਿੱਚ ਦਵਾਰਕਾ ਦੇ ਡੀਪੀਐਸ, ਮਯੂਰ ਵਿਹਾਰ ਦੇ ਮਦਰ ਮੈਰੀ ਸਕੂਲ ਅਤੇ ਨਵੀਂ ਦਿੱਲੀ ਦੇ ਸੰਸਕ੍ਰਿਤੀ ਸਕੂਲ ਵਰਗੇ ਹਾਈ ਪ੍ਰੋਫਾਈਲ ਸਕੂਲ ਸ਼ਾਮਲ ਹਨ।

ਦਵਾਰਕਾ ਦੇ ਹਾਈ ਪ੍ਰੋਫਾਈਲ ਡੀਪੀਐਸ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਅੱਗ ਬੁਝਾਊ ਵਿਭਾਗ ਨੂੰ ਸਵੇਰੇ ਛੇ ਵਜੇ ਇਸ ਦੀ ਸੂਚਨਾ ਦਿੱਤੀ ਗਈ, ਜਿਸ ਤੋਂ ਬਾਅਦ ਦਿੱਲੀ ਪੁਲਿਸ, ਬੰਬ ਨਿਰੋਧਕ ਦਸਤਾ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ। ਸਾਰੇ ਸਕੂਲਾਂ ਦੀ ਤਲਾਸ਼ੀ ਲਈ ਜਾ ਰਹੀ ਹੈ।

ਪੂਰਬੀ ਦਿੱਲੀ ਦੇ ਮਯੂਰ ਵਿਹਾਰ ਸਥਿਤ ਮਦਰ ਮੈਰੀ ਸਕੂਲ ਨੂੰ ਵੀ ਧਮਕੀ ਭਰੀ ਈਮੇਲ ਮਿਲੀ ਹੈ। ਪੂਰੇ ਸਕੂਲ ਨੂੰ ਖਾਲੀ ਕਰਵਾ ਕੇ ਤਲਾਸ਼ੀ ਲਈ ਜਾ ਰਹੀ ਹੈ। ਸੰਸਕ੍ਰਿਤੀ ਸਕੂਲ, ਨਵੀਂ ਦਿੱਲੀ ਨੂੰ ਵੀ ਈਮੇਲ ਰਾਹੀਂ ਅਜਿਹੀ ਧਮਕੀ ਮਿਲੀ ਸੀ। ਸਕੂਲ ‘ਚ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਪੂਰੇ ਸਕੂਲ ਨੂੰ ਖਾਲੀ ਕਰਵਾ ਲਿਆ ਗਿਆ।

ਦਿੱਲੀ ਪੁਲਿਸ ਨਾਲ ਜੁੜੇ ਸੂਤਰਾਂ ਦਾ ਕਹਿਣਾ ਹੈ ਕਿ ਬੁੱਧਵਾਰ ਸਵੇਰੇ ਦਿੱਲੀ ਦੇ ਕਈ ਸਕੂਲਾਂ ਨੂੰ ਬੰਬ ਦੀ ਧਮਕੀ ਵਾਲੀਆਂ ਈਮੇਲ ਭੇਜੀਆਂ ਗਈਆਂ ਸਨ। ਈਮੇਲ ਦੇ ਆਈਪੀ ਐਡਰੈੱਸ ਤੋਂ ਜਾਪਦਾ ਹੈ ਕਿ ਇਹ ਈਮੇਲ ਦੇਸ਼ ਦੇ ਬਾਹਰੋਂ ਭੇਜੀ ਗਈ ਹੈ। ਮਾਮਲੇ ਦੀ ਜਾਂਚ ਜਾਰੀ ਹੈ।

 

NO COMMENTS

LEAVE A REPLY

Please enter your comment!
Please enter your name here

Exit mobile version