Home ਦੇਸ਼ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਅਯੁੱਧਿਆ ’ਚ ਸ੍ਰੀ ਰਾਮ ਲੱਲਾ ਦੇ ਕਰਨਗੇ ਦਰਸ਼ਨ

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਅਯੁੱਧਿਆ ’ਚ ਸ੍ਰੀ ਰਾਮ ਲੱਲਾ ਦੇ ਕਰਨਗੇ ਦਰਸ਼ਨ

0

ਰਾਮ ਮੰਦਰ ਅਯੁੱਧਿਆ:- ਭਾਰਤ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਅਯੁੱਧਿਆ ਦੌਰੇ ’ਤੇ ਜਾਣਗੇ ਜਿੱਥੇ ਰਾਮ ਮੰਦਰ ਦੇ ਦਰਸ਼ਨ ਕਰਨਗੇ।ਰਾਸ਼ਟਰਪਤੀ ਭਵਨ ਨੇ ਇਹ ਜਾਣਕਾਰੀ ਦਿੱਤੀ ਹੈ। ਨਵੇਂ ਬਣੇ ਮੰਦਿਰ ਦੀ ਇਹ ਉਨ੍ਹਾਂ ਦੀ ਪਹਿਲੀ ਫੇਰੀ ਹੋਵੇਗੀ। ਦੱਸ ਦਈਏ ਕਿ ਮੰਦਰ ਦੀ ਪ੍ਰਾਣ ਪ੍ਰਤੀਸ਼ਠਾ ਰਸਮ 22 ਜਨਵਰੀ ਨੂੰ ਰੱਖੀ ਗਈ ਸੀ। ਜਿਸ ਮਗਰੋਂ ਅੱਜ ਪਹਿਲੀ ਵਾਰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਰਾਮ ਲੱਲਾ ਦੇ ਦਰਸ਼ਨ ਕਰਨਗੇ। ਦੱਸਿਆ ਜਾ ਰਿਹਾ ਹੈ ਕਿ ਇਸ ਦੌਰੇ ਦੌਰਾਨ ਰਾਸ਼ਟਰਪਤੀ ਸ਼੍ਰੀ ਹਨੂੰਮਾਨ ਗੜ੍ਹੀ ਮੰਦਰ, ਪ੍ਰਭੂ ਸ਼੍ਰੀ ਰਾਮ ਮੰਦਰ ਅਤੇ ਕੁਬੇਰ ਟਿੱਲਾ ਦੇ ਦਰਸ਼ਨ ਕਰਨਗੇ ਅਤੇ ਆਰਤੀ ‘ਚ ਹਿੱਸਾ ਲੈਣਗੇ।

ਪ੍ਰਾਪਤ ਜਾਣਕਾਰੀ ਅਨੁਸਾਰ ਰਾਸ਼ਟਰਪਤੀ ਸਕੱਤਰੇਤ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ ਰਾਸ਼ਟਰਪਤੀ ਸਭ ਤੋਂ ਪਹਿਲਾਂ ਸ੍ਰੀ ਹਨੂੰਮਾਨ ਗੜ੍ਹੀ ਮੰਦਰ ਜਾਣਗੇ ਅਤੇ ਆਰਤੀ ਵਿੱਚ ਹਿੱਸਾ ਲੈਣਗੇ। ਇਸ ਤੋਂ ਬਾਅਦ ਉਹ ਭਗਵਾਨ ਸ਼੍ਰੀ ਰਾਮ ਮੰਦਿਰ ਅਤੇ ਕੁਬੇਰ ਟਿੱਲਾ ਵੀ ਜਾਣਗੇ।ਅਯੁੱਧਿਆ ‘ਚ ਰਾਮ ਮੰਦਰ ਦੇ ਨਿਰਮਾਣ ਤੋਂ ਬਾਅਦ ਰਾਸ਼ਟਰਪਤੀ ਦੀ ਇਹ ਪਹਿਲੀ ਅਯੁੱਧਿਆ ਯਾਤਰਾ ਹੈ।
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੀ ਆਮਦ ਨੂੰ ਲੈ ਕੇ ਸੁਰੱਖਿਆ ਸਖ਼ਤ ਰਹੇਗੀ।

ਦੱਸ ਦਈਏ ਕਿ ਦ੍ਰੋਪਦੀ ਮੁਰਮੂ ਦੇ ਅਯੁੱਧਿਆ ਪਹੁੰਚਣ ‘ਤੇ ਜ਼ਿਲ੍ਹੇ ‘ਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਹੋਣਗੇ। ਹਵਾਈ ਅੱਡੇ ਤੋਂ ਲੈ ਕੇ ਰਾਮ ਮੰਦਰ ਅਤੇ ਸਰਯੂ ਤੱਟ ਤੱਕ ਹਰ ਥਾਂ ‘ਤੇ ਆਧੁਨਿਕ ਹਥਿਆਰਾਂ ਨਾਲ ਲੈਸ ਜਵਾਨ ਤਿਆਰ ਰਹਿਣਗੇ। ਮੰਗਲਵਾਰ ਨੂੰ ਹੀ ਪੁਲਿਸ ਅਧਿਕਾਰੀਆਂ ਨੇ ਸੁਰੱਖਿਆ ਏਜੰਸੀਆਂ ਅਤੇ ਹੋਰ ਜਵਾਨਾਂ ਨਾਲ ਰਿਹਰਸਲ ਵੀ ਕੀਤੀ ਸੀ।

NO COMMENTS

LEAVE A REPLY

Please enter your comment!
Please enter your name here

Exit mobile version