Google search engine
Homeਦੇਸ਼ਗਾਜ਼ੀਆਬਾਦ ‘ਚ ਇਕ ਬਜ਼ੁਰਗ ਵਿਅਕਤੀ ਦੀ ਨਮਾਜ਼ ਅਦਾ ਕਰਦੇ ਸਮੇਂ ਹੋਈ ਮੌਤ

ਗਾਜ਼ੀਆਬਾਦ ‘ਚ ਇਕ ਬਜ਼ੁਰਗ ਵਿਅਕਤੀ ਦੀ ਨਮਾਜ਼ ਅਦਾ ਕਰਦੇ ਸਮੇਂ ਹੋਈ ਮੌਤ

ਨਵੀਂ ਦਿੱਲੀ: ਗਾਜ਼ੀਆਬਾਦ (Ghaziabad) ‘ਚ ਇਕ ਬਜ਼ੁਰਗ ਵਿਅਕਤੀ ਨਮਾਜ਼ ਅਦਾ ਕਰਦੇ ਸਮੇਂ ਅੱਲ੍ਹਾ ਨੂੰ ਪਿਆਰਾ ਹੋ ਗਿਆ। ਇਹ ਘਟਨਾ ਮਸਜਿਦ ‘ਚ ਲੱਗੇ ਸੀਸੀਟੀਵੀ ‘ਚ ਕੈਦ ਹੋ ਗਈ, ਜਿਸ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਇਹ ਘਟਨਾ ਗਾਜ਼ੀਆਬਾਦ ਦੇ ਮੁਰਾਦਨਗਰ ਇਲਾਕੇ ਦੀ ਹੈ, ਜਿੱਥੇ ਨਮਾਜ਼ ਪੜ੍ਹਦੇ ਸਮੇਂ ਇਕ ਬਜ਼ੁਰਗ ਵਿਅਕਤੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ।

ਮ੍ਰਿਤਕ ਦੀ ਪਛਾਣ ਹਾਜੀ ਹਨੀਫ (80) ਵਜੋਂ ਹੋਈ ਹੈ, ਜੋ ਸੇਵਾਮੁਕਤ ਫੌਜੀ ਅਧਿਕਾਰੀ ਸੀ। ਹਾਜੀ ਹਨੀਫ ਮਸਜਿਦ ਵਿਚ ਨਮਾਜ਼ ਅਦਾ ਕਰਨ ਗਿਆ ਸੀ ਉਦੋਂ ਉਹ ਨਮਾਜ਼ ਪੜ੍ਹਦੇ ਸਮੇਂ ਅਚਾਨਕ ਪਿੱਛੇ ਡਿੱਗ ਪਿਆ। ਜਿਸ ਤੋਂ ਬਾਅਦ ਉਸ ਨੂੰ ਨੇੜਲੇ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਹਾਲਾਂਕਿ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦਾ ਕਾਰਨ ਸਪੱਸ਼ਟ ਹੋ ਸਕੇਗਾ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments