PM ਮੋਦੀ ਅੱਜ ਇਨ੍ਹਾਂ ਤਿੰਨ ਰੈਲੀਆਂ ਨੂੰ ਕਰਨਗੇ ਸੰਬੋਧਨ

0
178

ਕੋਲਕਾਤਾ:- ਲੋਕ ਸਭਾ ਚੋਣਾਂ (Lok Sabha Elections 2024) ਦੇ ਮੱਦੇਨਜ਼ਰ ਪਾਰਟੀਆਂ ਵੱਲੋਂ ਲਗਾਤਾਰ ਚੋਣ ਪ੍ਰਚਾਰ ਜਾਰੀ ਹੈ ਜਿਸ ਦੇ ਸੰਬੰਧ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਵੀਰਵਾਰ ਰਾਤ ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ਪਹੁੰਚ ਗਏ। ਜਿੱਥੇ ਕਿ ਪੀ.ਐੱਮ. ਮੋਦੀ ਦੇ ਵੱਲੋਂ ਸ਼ੁੱਕਰਵਾਰ ਨੂੰ ਯਾਨੀਕੀ ਅੱਜ ਤਿੰਨ ਰੈਲੀਆਂ ਨੂੰ ਸੰਬੋਧਨ ਕੀਤਾ ਜਾਵੇਗਾ। ਬੀਜੇਪੀ (BJP) ਦੇ ਹੱਕ ਵਿੱਚ ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਲੋਕਾਂ ਤੋਂ ਵੋਟਾਂ ਦੀ ਅਪੀਲ ਕੀਤੀ ਜਾਵੇਗੀ।

ਪ੍ਰਧਾਨ ਮੰਤਰੀ (PM Modi) ਸ਼ੁੱਕਰਵਾਰ ਨੂੰ ਕ੍ਰਿਸ਼ਨਾਨਗਰ, ਪੂਰਬੀ ਬਰਧਮਾਨ ਅਤੇ ਬੋਲਪੁਰ ਲੋਕ ਸਭਾ ਹਲਕਿਆਂ ਵਿੱਚ ਜਨ ਸਭਾਵਾਂ ਨੂੰ ਸੰਬੋਧਨ ਕਰਨ ਵਾਲੇ ਹਨ। ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ”ਪ੍ਰਧਾਨ ਮੰਤਰੀ ਮੋਦੀ ਰਾਤ ਕਰੀਬ 10:20 ਵਜੇ ਰਾਜ ਭਵਨ ਪਹੁੰਚੇ। ਰਾਜ ਭਵਨ ਅਤੇ ਸ਼ਹਿਰ ਦੇ ਹੋਰ ਹਿੱਸਿਆਂ ਦੇ ਆਲੇ-ਦੁਆਲੇ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ, ਰਾਜਪਾਲ ਸੀਵੀ ਆਨੰਦ ਬੋਸ ਨੇ ਰਾਜ ਭਵਨ ਵਿੱਚ ਪ੍ਰਧਾਨ ਮੰਤਰੀ ਦਾ ਸਵਾਗਤ ਕੀਤਾ।

LEAVE A REPLY

Please enter your comment!
Please enter your name here