Home ਹਰਿਆਣਾ ਲੋਕ ਸਭਾ ਚੋਣਾਂ ਦੌਰਾਨ ਹਰਿਆਣਾ ‘ਚ ਹੁਣ ਤੱਕ 34.77 ਕਰੋੜ ਰੁਪਏ ਦੀ...

ਲੋਕ ਸਭਾ ਚੋਣਾਂ ਦੌਰਾਨ ਹਰਿਆਣਾ ‘ਚ ਹੁਣ ਤੱਕ 34.77 ਕਰੋੜ ਰੁਪਏ ਦੀ ਨਗਦੀ, ਨਾਜਾਇਜ਼ ਸ਼ਰਾਬ ‘ਤੇ ਨਸ਼ੀਲੇ ਪਦਾਰਥ ਕੀਤੇ ਜ਼ਬਤ

0

ਚੰਡੀਗੜ੍ਹ – ਹਰਿਆਣਾ ਦੇ ਮੁੱਖ ਸਕੱਤਰ ਟੀ.ਵੀ.ਐਸ.ਐਨ. ਪ੍ਰਸਾਦ (Haryana Chief Secretary TVSN Prasad) ਨੇ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਇਨਫੋਰਸਮੈਂਟ ਏਜੰਸੀਆਂ (Enforcement Agencies) ਨੇ ਸੂਬੇ ਵਿੱਚ 34.77 ਕਰੋੜ ਰੁਪਏ ਦੀ ਨਗਦੀ, ਗੈਰ-ਕਾਨੂੰਨੀ ਸ਼ਰਾਬ, ਨਸ਼ੀਲੇ ਪਦਾਰਥ ਅਤੇ ਕੀਮਤੀ ਧਾਤਾਂ ਅਤੇ ਵਸਤੂਆਂ ਜ਼ਬਤ ਕੀਤੀਆਂ ਹਨ। ਚੋਣ ਪ੍ਰਕਿਰਿਆ (Election Process) ਦੌਰਾਨ ਗੈਰ ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਸਰਕਾਰ ਵੱਲੋਂ ਸਖ਼ਤ ਕਦਮ ਚੁੱਕੇ ਜਾ ਰਹੇ ਹਨ ਅਤੇ ਏਜੰਸੀਆਂ ਵੱਲੋਂ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਮੁੱਖ ਸਕੱਤਰ ਇੱਥੇ ਲੋਕ ਸਭਾ ਚੋਣਾਂ ਦੌਰਾਨ ਵੱਖ-ਵੱਖ ਏਜੰਸੀਆਂ ਵੱਲੋਂ ਨਗਦੀ, ਨਾਜਾਇਜ਼ ਸ਼ਰਾਬ, ਨਸ਼ੀਲੇ ਪਦਾਰਥਾਂ ਅਤੇ ਹੋਰ ਵਸਤਾਂ ਨੂੰ ਜ਼ਬਤ ਕਰਨ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।

ਮੀਟਿੰਗ ਵਿੱਚ ਪੁਲਿਸ ਦੇ ਡਾਇਰੈਕਟਰ ਜਨਰਲ ਸ਼ਤਰੂਜੀਤ ਕਪੂਰ, ਮੁੱਖ ਚੋਣ ਅਧਿਕਾਰੀ ਅਨੁਰਾਗ ਅਗਰਵਾਲ, ਆਬਕਾਰੀ ਤੇ ਕਰ ਵਿਭਾਗ ਦੇ ਪ੍ਰਮੁੱਖ ਸਕੱਤਰ ਦੇਵੇਂਦਰ ਕਲਿਆਣ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ, ਜਿਸ ਵਿੱਚ 5.91 ਕਰੋੜ ਰੁਪਏ ਦੀ ਨਕਦ ਰਾਸ਼ੀ, 12.48  ਕਰੋੜ ਰੁਪਏ ਕੀਮਤ ਦੀ 3,67,561 ਲੀਟਰ ਨਜਾਇਜ਼ ਸ਼ਰਾਬ ਦੀ ਜਾਣਕਾਰੀ ਦਿੱਤੀ ਗਈ। ਅਤੇ 12.11 ਕਰੋੜ ਰੁਪਏ ਕੀਮਤ ਦੀ 6015.72 ਕਿਲੋ ਨਸ਼ੀਲੀਆਂ ਦਵਾਈਆਂ ਜ਼ਬਤ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ 1.73 ਕਰੋੜ ਰੁਪਏ ਦੀਆਂ ਕੀਮਤੀ ਧਾਤਾਂ ਅਤੇ 2.52 ਕਰੋੜ ਰੁਪਏ ਦੀਆਂ ਹੋਰ ਵਸਤਾਂ ਵੀ ਜ਼ਬਤ ਕੀਤੀਆਂ ਗਈਆਂ ਹਨ। ਮੁੱਖ ਸਕੱਤਰ ਟੀ.ਵੀ.ਐਸ.ਐਨ. ਪ੍ਰਸਾਦ ਨੇ ਸੀਨੀਅਰ ਅਧਿਕਾਰੀਆਂ ਨੂੰ ਗੁਆਂਢੀ ਰਾਜਾਂ ਨਾਲ ਤਾਲਮੇਲ ਸਥਾਪਤ ਕਰਨ ਅਤੇ ਜ਼ਬਤ ਕੀਤੀ ਸ਼ਰਾਬ ਦੇ ਸਰੋਤ ਦਾ ਪਤਾ ਲਗਾਉਣ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ, ਉਨ੍ਹਾਂ ਖਾਸ ਤੌਰ ‘ਤੇ ਦਿੱਲੀ ਅਤੇ ਹੋਰ ਰਾਜਾਂ ਨਾਲ ਲੱਗਦੇ ਜ਼ਿਲ੍ਹਿਆਂ  ਵਿੱਚ ਚੌਕਸੀ ਵਧਾਉਣ ਦੀ ਜ਼ਰੂਰਤ ‘ਤੇ ਵੀ ਜ਼ੋਰ ਦਿੱਤਾ।

NO COMMENTS

LEAVE A REPLY

Please enter your comment!
Please enter your name here

Exit mobile version