Saturday, May 18, 2024
Google search engine
Homeਦੇਸ਼ਲੋਕ ਸਭਾ ਚੋਣਾਂ ਦੌਰਾਨ ਕਾਂਗਰਸ ਨੂੰ ਵੱਡਾ ਝਟਕਾ, ਸੀਨੀਅਰ ਆਗੂ ਬੀਜੇਪੀ ’ਚ...

ਲੋਕ ਸਭਾ ਚੋਣਾਂ ਦੌਰਾਨ ਕਾਂਗਰਸ ਨੂੰ ਵੱਡਾ ਝਟਕਾ, ਸੀਨੀਅਰ ਆਗੂ ਬੀਜੇਪੀ ’ਚ ਸ਼ਾਮਲ

 

ਨਵੀਂ ਦਿੱਲੀ:- ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਦਲ ਬਦਲਣ ਦਾ ਦੌਰ ਜਾਰੀ ਹੈ ਜਿਸ ਦੇ ਚੱਲਦਿਆ ਇੱਕ ਹੋਰ ਕਾਂਗਰਸੀ ਆਗੂ ਭਾਜਪਾ (BJP) ਦੇ ਵਿੱਚ ਸ਼ਾਮਲ ਹੋ ਗਏ ਹਨ। ਦਿੱਲੀ ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਅਰਵਿੰਦਰ ਸਿੰਘ ਲਵਲੀ (Arvinder Singh Lovely) ਸ਼ਨੀਵਾਰ ਨੂੰ ਭਾਰਤੀ ਜਨਤਾ ਪਾਰਟੀ ’ਚ ਸ਼ਾਮਲ ਹੋ ਗਏ। ਉਨ੍ਹਾਂ ਦੇ ਨਾਲ ਹੋਰ ਵੀ ਕਈਂ ਨੇਤਾਵਾਂ ਨੇ ਬੀਜੇਪੀ ਵਿੱਚ ਸ਼ਮੂਲੀਅਤ ਕੀਤੀ ਜਿਨ੍ਹਾਂ ਦੇ ਵਿੱਚ ਦਿੱਲੀ ਸਰਕਾਰ ਦੇ ਸਾਬਕਾ ਮੰਤਰੀ ਰਾਜ ਕੁਮਾਰ ਚੌਹਾਨ, ਸਾਬਕਾ ਵਿਧਾਇਕ ਨੀਰਜ ਬਸੋਆ, ਨਸੀਬ ਸਿੰਘ ਤੇ ਕਈ ਹੋਰ ਨੇਤਾ ਸ਼ਾਮਲ ਸਨ।

ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਤੇ ਪਾਰਟੀ ਦੇ ਜਨਰਲ ਸਕੱਤਰ ਵਿਨੋਦ ਤਾਵੜੇ ਦੀ ਮੌਜੂਦਗੀ ’ਚ ਕਾਂਗਰਸ ਦੇ ਸਾਰੇ ਸਾਬਕਾ ਆਗੂਆਂ ਨੇ ਦਿੱਲੀ ’ਚ ਆਮ ਆਦਮੀ ਪਾਰਟੀ ਨਾਲ ਕਾਂਗਰਸ ਦੇ ਗੱਠਜੋੜ ਦੀ ਆਲੋਚਨਾ ਕੀਤੀ। ਲਵਲੀ ਨੇ ਪ੍ਰਧਾਨ ਮੰਤਰੀ ਨਰਿੰਦਰ (Prime Minister Narendra Modi) ਮੋਦੀ ਸਮੇਤ ਭਾਜਪਾ ਲੀਡਰਸ਼ਿਪ ਦੀ ਸ਼ਲਾਘਾ ਕੀਤੀ ਤੇ ਪੀ.ਐੱਮ. ਮੋਦੀ ਦਾ ਪਾਰਟੀ ’ਚ ਸ਼ਾਮਲ ਕਰਨ ਲਈ ਧੰਨਵਾਦ ਕੀਤਾ।


ਜ਼ਿਕਰਯੋਗ ਹੈ ਕਿ ਲਵਲੀ ਨੇ ਕੁੱਝ ਦਿਨ ਪਹਿਲਾਂ ਹੀ ਦਿੱਲੀ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਸੀ। ਜਿਸ ਮਗਰੋਂ ਬੀਤੀ ਦਿਨੀਂ ਉਹ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਦੱਸ ਦਈਏ ਕਿ ਲਵਲੀ ਦੀ ਭਾਜਪਾ (BJP) ਵਿੱਚ ਇਹ ਦੂਜੀ ਪਾਰੀ ਹੈ ਪਹਿਲਾਂ ਉਹ ਸਾਲ 2018 ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਸਨ ਅਤੇ ਕੁੱਝ ਕਾਰਨਾਂ ਕਰਕੇ ਉਨ੍ਹਾਂ ਪਾਰਟੀ ਨੂੰ ਛੱਡ ਦਿੱਤਾ ਸੀ ਤੇ ਹੁਣ ਮੁੜ ਪਾਰਟੀ ਨੂੰ ਜੁਆਈਨ ਕਰ ਲਿਆ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments