Google search engine
Homeਪੰਜਾਬਭਰਾ 'ਤੇ ਭਰਜਾਈ ਤੋਂ ਤੰਗ ਹੋ ਕੇ ਹਾਕੀ ਖਿਡਾਰਣ ਨੇ ਕੀਤੀ ਖੁਦਖੁਸ਼ੀ

ਭਰਾ ‘ਤੇ ਭਰਜਾਈ ਤੋਂ ਤੰਗ ਹੋ ਕੇ ਹਾਕੀ ਖਿਡਾਰਣ ਨੇ ਕੀਤੀ ਖੁਦਖੁਸ਼ੀ

ਪੰਜਾਬ : ਪਟਿਆਲਾ ਦੀ ਪੰਜਾਬੀ ਯੂਨੀਵਰਸਿਟੀ (Punjabi University of Patiala) ਵਿੱਚ ਐੱਮ.ਏ ਕਰਦੀ 21 ਸਾਲਾ ਸੁਮਨਦੀਪ ਕੌਰ (Sumandeep Kaur) ਨੇ ਭਾਖੜਾ ‘ਚ ਛਾਲ ਮਾਰ ਕੇ ਖੁਦਖੁਸ਼ੀ ਕਰ ਲਈ ਹੈ। ਮਿਲੀ ਜਾਣਕਾਰੀ ਮੁਤਾਬਕ ਸੁਮਨਦੀਪ ਹਾਕੀ ਦੀ ਨੈਸ਼ਨਲ ਖਿਡਾਰਣ ਸੀ। ਇਸ ਸੰਬੰਧੀ ਉਸਦੇ ਪਿਤਾ ਦੀ ਸ਼ਿਕਾਇਤ ‘ਤੇ ਥਾਣਾ ਮੂਲੇਪੁਰ ਪੁਲਿਸ ਨੇ ਭਰਾ ਅਤੇ ਭਰਜਾਈ ਖ਼ਿਲਾਫ਼ ਮਾਮਲਾ ਦਰਜ ਕਰਕੇ ਭਰਾ ਨੂੰ ਗ੍ਰਿਫਤਾਰ ਕਰ ਲਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ DSP ਫਤਿਹਗੜ੍ਹ ਸਾਹਿਬ ਸੁਖਨਾਜ ਸਿੰਘ ਨੇ ਦੱਸਿਆ ਕਿ ਉਸਦੇ ਪਿਤਾ ਜਸਪਾਲ ਸਿੰਘ ਨੇ ਸ਼ਿਕਾਇਤ  ਕੀਤੀ ਸੀ ਕਿ ਉਸ ਦੇ ਤਿੰਨ ਧੀਆਂ ਅਤੇ ਇੱਕ ਪੁੱਤਰ ਹੈ, ਜਿਨ੍ਹਾਂ ‘ਚੋਂ ਦੋ ਧੀ ਤੇ ਇੱਕ ਪੁੱਤਰ ਸ਼ਾਦੀਸ਼ੁਦਾ ਹੈ। ਉਸ ਦੇ ਲੜਕੇ ਬਿਕਰਮਜੀਤ ਸਿੰਘ ਦੀ ਸ਼ਾਦੀ ਲਗਭਗ ਪੰਜ ਮਹੀਨੇ ਪਹਿਲਾਂ ਹੀ ਹੋਈ ਹੈਂ, ਉਸ ਦੇ ਲੜਕੇ ਦੀ ਪਹਿਲੀ ਸ਼ਾਦੀ ਹੈ ਅਤੇ ਜਦ ਕਿ ਉਸ ਦੀ ਨੂੰਹ ਪਿੰਕੀ ਦਾ ਇਹ ਦੂਸਰਾ ਵਿਆਹ ਸੀ। ਉਸ ਦੀ ਛੋਟੀ ਲੜਕੀ ਸੁਮਨਦੀਪ ਕੌਰ ਐਮ.ਏ ਪੰਜਾਬੀ ਦੀ ਪੜ੍ਹਾਈ ਯੂਨੀਵਰਸਿਟੀ ਪਟਿਆਲਾ ਤੋਂ ਕਰ ਰਹੀ ਸੀ।

ਜਸਪਾਲ ਸਿੰਘ ਦਾ ਕਹਿਣਾ ਹੈ ਕਿ ਸੁਮਨਦੀਪ ਦੇ ਭਾਈ ਅਤੇ ਭਰਜਾਈ ਉਸਨੂੰ ਤੰਗ ਪਰੇਸ਼ਾਨ ਕਰਦੇ ਰਹਿੰਦੇ ਸੀ ਉਸ ‘ਤੇ ਅਜਿਹੇ ਵੱਡੇ-ਵੱਡੇ ਇਲਜ਼ਾਮ ਲਗਾਏੇ ਗਏ ਜਿਸ ਕਰਕੇ ਦੁਖੀ ਹੋ ਕੇ ਉਹ ਬੀਤੇ ਦਿਨ ਘਰੋਂ ਚਲੀ ਗਈ ਸੀ। ਜਿਸ ਤੋਂ ਬਾਅਦ ਸੁਮਨਦੀਪ ਕੌਰ ਨੇ ਭਾਖੜਾ ਵਿੱਚ ਛਾਲ ਮਾਰ ਕੇ ਖੁਦਖੁਸ਼ੀ ਕਰ ਲਈ ਹੈ। ਭਾਖੜਾ ਵਿੱਚੋਂ ਉਸ ਦੀ ਲਾਸ਼ ਮਿਲ ਗਈ ਹੈ। ਜਸਪਾਲ ਸਿੰਘ ਦੇ ਬਿਆਨਾਂ ਤੇ ਬਿਕਰਮਜੀਤ ਸਿੰਘ ਅਤੇ ਉਸ ਦੀ ਪਤਨੀ ਪਿੰਕੀ ਦੇ ਖ਼ਿਲਾਫ਼ ਅੱਜ ਮਾਮਲਾ ਦਰਜ ਕਰਕੇ ਬਿਕਰਮਜੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ, ਜਦਕਿ ਪਿੰਕੀ ਹਾਲੇ ਫਰਾਰ ਹੈ। ਸੁਮਨਦੀਪ ਕੌਰ ਦੀ ਲਾਸ਼ ਦਾ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਤੋਂ ਪੋਸਟਮਾਰਟਮ ਕਰਵਾ ਕੇ ਉਸਦੇ ਪਰਿਵਾਰ ਨੂੰ ਸੌਪ ਦਿੱਤੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments