Home ਪੰਜਾਬ ਧਾਰਮਿਕ ਸਥਾਨ ਤੋਂ ਪਰਤ ਰਹੇ ਪਰਿਵਾਰ ਨਾਲ ਵਾਪਰੀ ਅਣਹੋਣੀ, ਭੈਣ-ਭਰਾ ਤੇ ਮਾਂ...

ਧਾਰਮਿਕ ਸਥਾਨ ਤੋਂ ਪਰਤ ਰਹੇ ਪਰਿਵਾਰ ਨਾਲ ਵਾਪਰੀ ਅਣਹੋਣੀ, ਭੈਣ-ਭਰਾ ਤੇ ਮਾਂ ਦੀ ਹੋਈ ਮੌਤ

0

ਹੁਸ਼ਿਆਰਪੁਰ:- ਹੁਸ਼ਿਆਰਪੁਰ ਦੇ ਅਧੀਨ ਆਉਂਦੇ ਮੁਕੇਰੀਆਂ-ਤਲਵਾੜਾ ਰੋਡ ‘ਤੇ ਸਥਿਤ ਪਿੰਡ ਬੁੱਢੇਵਾਲ ਮੋੜ ਵਿਖੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ ਜਿਸ ਦੌਰਾਨ ਇੱਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ ਹੋ ਗਈ ਅਤੇ 3 ਲੋਕ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਜਾਣਕਾਰੀ ਮੁਤਾਬਕ ਪਰਿਵਾਰ ਕਾਰ ਵਿੱਚ ਸਵਾਰ ਹੋ ਕੇ ਕਿਸੇ ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਵਾਪਸ ਘਰ ਪਰਤ ਰਿਹਾ ਸੀ ਤਾਂ ਅਚਾਨਕ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਜਾ ਟਕਰਾਈ। ਜਿਸ ਕਾਰਨ ਕਾਰ ਚਾਲਕ ਤੇ ਇੱਕ ਹੋਰ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਇਸ ਘਟਨਾ ਮਗਰੋਂ ਕਾਰ ਵਿੱਚ ਫਸੇ ਕਰੀਬ 4 ਲੋਕਾਂ ਨੂੰ ਰਾਹਗੀਰਾਂ ਦੀ ਮਦਦ ਨਾਲ ਬਾਹਰ ਕੱਢ ਕੇ ਮੁਕੇਰੀਆਂ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿਨ੍ਹਾਂ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਨ੍ਹਾਂ ਨੂੰ ਡੀ.ਐਮ.ਸੀ ਰੈਫਰ ਕਰ ਦਿੱਤਾ ਗਿਆ ਹੈ। ਜਿੱਥੇ ਕਿ ਇੱਕ ਜ਼ਖ਼ਮੀ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ।

ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਗੁਆਂਢੀ ਰੋਹਿਤ ਜੈਨ ਨੇ ਦੱਸਿਆ ਕਿ ਜੈੇਸ਼ ਮਹੰਤ ਪੁੱਤਰ ਸ਼ਾਮ ਸੁੰਦਰ ਮਹੰਤ ਵਾਸੀ ਲੰਬੀ ਗਲੀ, ਮੁਕੇਰੀਆਂ ਆਪਣੇ ਪਰਿਵਾਰ ਸਮੇਤ ਧਾਰਮਿਕ ਸਥਾਨ ‘ਤੇ ਮੱਥਾ ਟੇਕਣ ਗਿਆ ਸੀ। ਸ਼ਾਮ 5.30 ਵਜੇ ਦੇ ਕਰੀਬ ਆਪਣੇ ਘਰ ਮੁਕੇਰੀਆਂ ਵਾਪਸ ਆ ਰਿਹਾ ਸੀ ਕਿ ਉਸ ਦੀ ਕਾਰ ਬੇਕਾਬੂ ਹੋ ਕੇ ਜਾਮੁਨ ਦੇ ਦਰੱਖਤ ਨਾਲ ਜਾ ਟਕਰਾਈ ਅਤੇ ਇਸ ਹਾਦਸੇ ਵਿੱਚ ਜੈਸ਼ ਮਹੰਤ, ਭੈਣ ਸੁਪ੍ਰੀਆ ਤੇ ਉਸਦੀ ਮਾਂ ਦੀ ਮੌਤ ਹੋ ਗਈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version