ਚੰਡੀਗੜ੍ਹ : ਕਿਸਾਨ ਆਗੂਆਂ ਵੱਲੋਂ ਅੱਜ ਅਹਿਮ ਕਾਨਫਰੰਸ ਕੀਤੀ ਗਈ ਹੈ। ਜਿਸ ਵਿੱਚ ਉਨ੍ਹਾਂ ਐਲਾਨ ਕੀਤਾ ਹੈ ਕਿ ਜੋ ਸ਼ੰਭੂ ਰੇਲਵੇ ਟ੍ਰੈਕ (Shambhu Railway Track) ਉੱਤੇ ਧਰਨਾ ਚਲ ਰਿਹਾ ਸੀ ਉਸਨੂੰ ਹੁਣ ਚੁੱਕ ਲਿਆ ਜਾਵੇਗਾ । ਇਸ ਦੇ ਨਾਲ ਹੀ ਕਿਸਾਨ ਆਗੂਆਂ ਨੇ ਕਹਿਾ ਕਿ ਉਹ ਸ਼ੰਭੂ ਦੀ ਸੜਕ ‘ਤੇ ਧਾਰਨਾ ਜਾਰੀ ਰੱਖਣਗੇ।
ਦੱਸ ਦੇਈਏ ਕਿ ਧਰਨੇ ਦੇ 100 ਦਿਨ ਪੂਰੇ ਹੋ ਚੁੱਕੇ ਹਨ ਅਤੇ ਹੁਣ 22 ਮਈ ਤੋਂ ਕਿਸਾਨਾਂ ਵੱਲੋਂ ਬੀਜੇਪੀ ਆਗੂਆਂ ਦੇ ਘਰਾਂ ਦੇ ਬਾਹਰ ਧਰਨੇ ਦਿੱਤੇ ਜਾਣਗੇ। ਫਿਲਹਾਲ ਸ਼ੰਭੂ ਰੇਲਵੇ ਟ੍ਰੈਕ ਤੋਂ ਧਰਨਾ ਚੁੱਕ ਲਿਆ ਜਾਵੇਗਾ।
ਹਾਲਾਂਕਿ ਇਸ ਪਹਿਲਾ ਦੀ ਗੱਲ ਕਰੀਏ ਤਾਂ 13 ਫਰਵਰੀ ਨੂੰ ਕਿਸਾਨਾਂ ਵੱਲੋਂ ਦਿੱਲੀ ਕੂਚ ਕਰਨ ਦਾ ਐਲਾਨ ਕੀਤਾ ਗਿਆ ਸੀ ਪਰ ਉਨਾਂ ਨੂੰ ਹਰਿਆਣਾ ਦੇ ਬਾਰਡਰਾਂ ‘ਤੇ ਰੋਕ ਲਿਆ ਗਿਆ ਸੀ। ਇਸ ਤੋਂ ਬਾਅਦ ਪੁਲਿਸ ਵੱਲੋਂ 3 ਕਿਸਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਜਿਨ੍ਹਾਂ ਨੂੰ ਛਡਵਾਉਣ ਲਈ ਕਿਸਾਨਾਂ ਨੇ ਰੇਲਵੇ ਟ੍ਰੈਕ ‘ਤੇ ਧਰਨਾ ਸ਼ੁਰੂ ਕਰ ਦਿੱਤਾ ਸੀ ।