ਲੁਧਿਆਣਾ : ਲੋਕ ਸਭਾ ਚੋਣਾਂ (Lok Sabha elections) ਦੇ ਆਖਰੀ ਪੜਾਅ ਦੌਰਾਨ ਪੰਜਾਬ ਵਿੱਚ ਵੋਟਿੰਗ ਲਈ 10 ਦਿਨ ਬਾਕੀ ਰਹਿ ਗਏ ਹਨ। ਇਸ ਦੇ ਮੱਦੇਨਜ਼ਰ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰੀਆਂ ਨੂੰ ਲੈ ਕੇ ਪੂਰੀ ਤਾਕਤ ਲਗਾ ਦਿੱਤੀ ਗਈ ਹੈ। ਇਸ ਦੇ ਨਾਲ ਹੀ ਚੋਣ ਕਮਿਸ਼ਨ ਦੀ ਟੀਮ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਖੁਦ ਫੀਲਡ ‘ਚ ਉਤਰ ਗਈ ਹੈ, ਜਿਸ ਤਹਿਤ ਡਿਪਟੀ ਚੋਣ ਕਮਿਸ਼ਨਰ (Deputy Election Commissioner) ਵੀ ਮਹਾਨਗਰ ‘ਚ ਆਉਣਗੇ, ਜਿਸ ਲਈ 23, 24 ਮਈ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਉਹ ਪੁਲਿਸ, ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਤੋਂ ਇਲਾਵਾ Polling ਸਟੇਸ਼ਨ ਅਤੇ ਕਾਊਂਟਿੰਗ ਸੈਂਟਰ ਦਾ ਦੌਰਾ ਕਰਨਗੇ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣਗੇ। ਇਸ ਸਮੇਂ ਦੌਰਾਨ ਸਾਹਮਣੇ ਆਈਆਂ ਖਾਮੀਆਂ ਨੂੰ ਸੁਧਾਰਨ ਦੀਆਂ ਹਦਾਇਤਾਂ ਦੇਣ ਤੋਂ ਇਲਾਵਾ ਡਿਪਟੀ ਚੋਣ ਕਮਿਸ਼ਨਰ ਵੱਲੋਂ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਨੂੰ ਲਾਗੂ ਕਰਨ ਸਬੰਧੀ ਕਰਾਸ ਚੈਕਿੰਗ ਵੀ ਕੀਤੀ ਜਾਵੇਗੀ।