ਅੰਮ੍ਰਿਤਸਰ : ਅੱਜ ਭਾਰਤੀ ਰਾਸ਼ਟਰੀ ਕਾਂਗਰਸ ਦੇ ਆਗੂ ਰਾਹੁਲ ਗਾਂਧੀ (Congress leader Rahul Gandhi) ਦਰਬਾਰ ਸਾਹਿਬ ਮੱਥਾ ਟੇਕਣਗੇ। ਇਸ ਤੋਂ ਬਾਅਦ ਉਹ ਲੋਕ ਸਭਾ ਚੋਣਾਂ (Lok Sabha Elections) ਦੇ ਮੱਦੇਨਜ਼ਰ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਨਗੇ। ਇਸ ਦੌਰਾਨ ਕਾਂਗਰਸ ਦੀ ਰੈਲੀ ਵਿੱਚ ਹਜ਼ਾਰਾਂ ਲੋਕਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ।
ਜ਼ਿਕਰਯੋਗ ਹੈ ਕਿ ਲੋਕ ਸਭਾ ਚੋਣਾਂ ਦਾ ਆਖਰੀ ਪੜਾਅ 1 ਜੂਨ ਨੂੰ ਖਤਮ ਹੋ ਰਿਹਾ ਹੈ। ਜਿਵੇਂ-ਜਿਵੇਂ ਚੋਣਾਂ ਦੇ ਦਿਨ ਨੇੜੇ ਆ ਰਹੇ ਹਨ, ਪੰਜਾਬ ਵਿੱਚ ਚੋਣ ਸਰਗਰਮੀਆਂ ਤੇਜ਼ ਹੁੰਦੀਆਂ ਜਾ ਰਹੀਆਂ ਹਨ। ਲੋਕ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਵੱਲੋਂ ਕੀਤੀ ਜਾ ਰਹੀ ਰੈਲੀ 25 ਤਰੀਕ ਨੂੰ ਯਾਨੀ ਅੱਜ ਅੰਮ੍ਰਿਤਸਰ ਦੇ ਮੀਰਕੋਟ ਚੌਕ ਨੇੜੇ ਹੋਵੇਗੀ, ਜਿੱਥੇ ਰਾਹੁਲ ਗਾਂਧੀ ਰੈਲੀ ‘ਚ ਹਾਜ਼ਰ ਲੋਕਾਂ ਨੂੰ ਸੰਬੋਧਨ ਕਰਨਗੇ।
ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਇਹ ਰੈਲੀ ਵਿਰੋਧੀਆਂ ਦੇ ਸਾਰੇ ਭੁਲੇਖੇ ਦੂਰ ਕਰ ਦੇਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਸਮੇਂ ਵੱਡੀ ਗਿਣਤੀ ‘ਚ ਪਹੁੰਚਣ ਅਤੇ ਰਾਹੁਲ ਗਾਂਧੀ ਦੇ ਵਿਚਾਰ ਸੁਣਨ। ਉਨ੍ਹਾਂ ਇਹ ਵੀ ਕਿਹਾ ਕਿ ਉਹ ਜਾਣਦੇ ਹਨ ਕਿ ਲੋਕਾਂ ਦੇ ਦਿਲਾਂ ਵਿੱਚ ਕੀ ਹੈ ਅਤੇ ਉਹ ਸਾਰਿਆਂ ਦਾ ਦਿਲੋਂ ਸਤਿਕਾਰ ਕਰਦੇ ਹਨ ਇਸ ਲਈ ਉਹ ਲੋਕਾਂ ਦੇ ਦਿਲ ਦੀ ਗੱਲ ਸੁਣ ਕੇ ਔਜਲਾ ਨੂੰ ਚੁਣਨ ਲਈ ਕਹਿ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਰਾਹੁਲ ਗਾਂਧੀ ਦੇ ਵਿਚਾਰ ਸੁਣਨ ਅਤੇ ਕਾਂਗਰਸ ਦਾ ਸਮਰਥਨ ਕਰਨ ਲਈ ਆਪਣਾ ਕੀਮਤੀ ਸਮਾਂ ਕੱਢਣ। ਇਸ ਦੌਰਾਨ ਉਨ੍ਹਾਂ ਨਾਲ ਸੀਨੀਅਰ ਆਗੂ ਹਰੀਸ਼ ਚੌਧਰੀ, ਡਾ: ਰਾਜ ਕੁਮਾਰ ਵੇਰਕਾ, ਸੁਖਜਿੰਦਰ ਸਿੰਘ ਔਜਲਾ ਤੇ ਹੋਰ ਆਗੂ ਹਾਜ਼ਰ ਸਨ।