Google search engine
Homeਟੈਕਨੋਲੌਜੀਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫਤਰ ਨੇ ਨੌਜਵਾਨ ਵੋਟਰਾਂ ਲਈ ਸਨੈਪਚੈਟ 'ਤੇ...

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫਤਰ ਨੇ ਨੌਜਵਾਨ ਵੋਟਰਾਂ ਲਈ ਸਨੈਪਚੈਟ ‘ਤੇ ਨਵਾਂ ਫੀਚਰ ਕੀਤਾ ਜਾਰੀ

ਚੰਡੀਗੜ੍ਹ : ਨੌਜਵਾਨ ਵੋਟਰਾਂ ਦੀ ਵੋਟਿੰਗ ਵਿੱਚ ਭਾਗੀਦਾਰੀ ਨੂੰ ਵਧਾਉਣ ਲਈ ਇੱਕ ਨਵੀਨਤਾਕਾਰੀ ਪਹਿਲਕਦਮੀ ਵਿੱਚ, ਪੰਜਾਬ ਦੇ ਮੁੱਖ ਚੋਣ ਅਫ਼ਸਰ, (Chief Electoral Officer, Punjab) ਦਫ਼ਤਰ ਵੱਲੋਂ ਦੋ ਸਨੈਪਚੈਟ ਲੈਂਜ਼ (Two Snapchat Lenses) ਲਾਂਚ ਕੀਤੇ ਗਏ ਹਨ। ਇਹ ਲੈਂਜ਼ ਵੋਟਿੰਗ ਅਧਿਕਾਰਾਂ ਅਤੇ ਜ਼ਿੰਮੇਵਾਰੀਆਂ ਬਾਰੇ ਮਹੱਤਵਪੂਰਨ ਸੰਦੇਸ਼ਾਂ ਨੂੰ ਵੱਧ ਤੋਂ ਵੱਧ ਵੋਟਿੰਗ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਵੋਟਰਾਂ ਨੂੰ ਪ੍ਰੇਰਿਤ ਕੀਤਾ ਜਾ ਸਕੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ ਸਿਬਿਨ ਸੀ ਨੇ ਦੱਸਿਆ ਕਿ ਦਫ਼ਤਰ ਮੁੱਖ ਚੋਣ ਅਫ਼ਸਰ , ਪੰਜਾਬ ਦੀ ਟੀਮ ਵੱਲੋਂ ਸਨੈਪਚੈਟ ਲਈ ਦੋ ਤਰ੍ਹਾਂ ਦੇ ਲੈਂਜ਼ ਬਣਾਏ ਗਏ ਹਨ, ਜਿਨ੍ਹਾਂ ਵਿੱਚੋਂ ਪਹਿਲਾ ‘ਮੈਂ ਮਾਣਮੱਤਾ ਵੋਟਰ ਹਾਂ’ ਅਤੇ ਦੂਜੇ ਨੰਬਰ ‘ਤੇ ਵਰਤੋਂਕਾਰ ਦੇ ਚਿਹਰੇ ‘ਤੇ ਚੋਣ ਲੋਗੋ ਦਾ ਪ੍ਰਿੰਟ ਲੈਨਜ਼ ਹੈ। “ਮੈਂ ਇੱਕ ਮਾਣਮੱਤਾ ਵੋਟਰ ਹਾਂ” ਲੈਂਜ਼ ਦੀ ਵਰਤੋਂ ਕਰਦੇ ਹੋਏ, ਉਪਭੋਗਤਾ ਆਪਣੀ ‘ਸਿਆਹੀ ਵਾਲੀ ਉਂਗਲ’ ‘ਤੇ ਨਿਸ਼ਾਨ ਲਗਾ ਕੇ ਚੋਣ ਪ੍ਰਕਿਰਿਆ ਵਿੱਚ ਆਪਣੀ ਭਾਗੀਦਾਰੀ ਦਿਖਾ ਸਕਦੇ ਹਨ। ਇਸ ਦੇ ਨਾਲ ਹੀ ਚੋਣ ਲੋਗੋ ਦੇ ਨਾਲ ਛਾਪਿਆ ਗਿਆ ਦੂਜਾ ਲੈਂਜ਼ ਉਪਭੋਗਤਾਵਾਂ ਨੂੰ ਲੋਕਤੰਤਰ ਦੇ ਇਸ ਤਿਉਹਾਰ ਵਿੱਚ ਉਤਸ਼ਾਹ ਨਾਲ ਹਿੱਸਾ ਲੈਣ ਲਈ ਉਤਸ਼ਾਹਿਤ ਕਰਦਾ ਹੈ। ਉਪਭੋਗਤਾ ਇਹਨਾਂ ਫਿਲਟਰਾਂ ਦੀ ਵਰਤੋਂ ਕਰਕੇ ਸੈਲਫੀ ਲੈਣ ਲਈ ਸਨੈਪਚੈਟ ‘ਤੇ ਕ੍ਰਮਵਾਰ “ਪੰਜਾਬ ਵੋਟਰਜ਼” ਅਤੇ “ਪ੍ਰਾਉਡ ਵੋਟਰਜ਼” ਦੀ ਖੋਜ ਕਰ ਸਕਦੇ ਹਨ।

ਮੁੱਖ ਚੋਣ ਅਫ਼ਸਰ ਨੇ ਕਿਹਾ ਕਿ ਇਹ ਦਿਲਚਸਪ ਤਜਰਬਾ ਨਾ ਸਿਰਫ਼ ਉਪਭੋਗਤਾਵਾਂ ਨੂੰ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕਰਦਾ ਹੈ ਸਗੋਂ ਨਾਗਰਿਕ ਦੇ ਮਾਣ ਅਤੇ ਜ਼ਿੰਮੇਵਾਰੀ ਦੀ ਭਾਵਨਾ ਨੂੰ ਵੀ ਮਜ਼ਬੂਤ ​​ਕਰਦਾ ਹੈ। ਉਨ੍ਹਾਂ ਕਿਹਾ ਕਿ ਦਫ਼ਤਰ , ਮੁੱਖ ਚੋਣ ਅਫ਼ਸਰ ਦਾ ਉਦੇਸ਼ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਢੁਕਵੀਂ ਵਰਤੋਂ ਕਰਕੇ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚ ਕਰਨਾ ਅਤੇ ਲੋਕਤੰਤਰ ਦੇ ਇਸ ਤਿਉਹਾਰ ਵਿੱਚ ਲੋਕਾਂ ਦੀ ਸਰਗਰਮ ਸ਼ਮੂਲੀਅਤ ਨੂੰ ਯਕੀਨੀ ਬਣਾਉਣਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments