ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਪਰਿਵਾਰ ਸਮੇਤ ਪਾਈ ਵੋਟ

0
210

ਪੰਜਾਬ : ਪੰਜਾਬ ਵਿੱਚ ਅੱਜ ਸਵੇਰੇ 7 ਵਜੇ ਤੋਂ ਵੋਟਿੰਗ ਸ਼ੁਰੂ ਹੋ ਗਈ ਹੈ, ਜੋ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਪੰਜਾਬ ਵਿੱਚ ਅੱਜ ਕੁੱਲ 2 ਕਰੋੜ 14 ਲੱਖ 61 ਹਜ਼ਾਰ 739 (2,14,61,739) ਵੋਟਰ ਆਪਣੀ ਵੋਟ ਪਾਉਣਗੇ। ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Shiromani Akali Dal President Sukhbir Singh Badal) ਨੇ ਫਿਰੋਜ਼ਪੁਰ ਲੋਕ ਸਭਾ ਹਲਕੇ ਦੇ ਪਿੰਡ ਬਾਦਲ ਦੇ ਪੋਲਿੰਗ ਬੂਥ ‘ਤੇ ਪਰਿਵਾਰ ਸਮੇਤ ਆਪਣੀ ਵੋਟ ਪਾਈ।

ਇਸ ਸੀਟ ਤੋਂ ਅਕਾਲੀ ਦਲ ਨੇ ਨਰਦੇਵ ਸਿੰਘ ਬੌਬੀ ਮਾਨ ਨੂੰ ਮੈਦਾਨ ਵਿੱਚ ਉਤਾਰਿਆ ਹੈ। ਭਾਜਪਾ ਨੇ ਗੁਰਮੀਤ ਸਿੰਘ ਸੋਢੀ, ਕਾਂਗਰਸ ਨੇ ਸ਼ੇਰ ਸਿੰਘ ਘੁਬਾਇਆ ਅਤੇ ‘ਆਪ’ ਨੇ ਜਗਦੀਪ ਸਿੰਘ ਕਾਕਾ ਬਰਾੜ ਨੂੰ ਮੈਦਾਨ ‘ਚ ਉਤਾਰਿਆ ਹੈ।

LEAVE A REPLY

Please enter your comment!
Please enter your name here