Home ਪੰਜਾਬ ਨਕਦੀ ਚੋਰੀ ਕਰਨ ਵਾਲੇ ਵਿਅਕਤੀ ਨੂੰ ਅਦਾਲਤ ਨੇ 5 ਸਾਲ ਦੀ ਸੁਣਾਈ...

ਨਕਦੀ ਚੋਰੀ ਕਰਨ ਵਾਲੇ ਵਿਅਕਤੀ ਨੂੰ ਅਦਾਲਤ ਨੇ 5 ਸਾਲ ਦੀ ਸੁਣਾਈ ਸਜ਼ਾ ‘ਤੇ ਜੁਰਮਾਨਾ

0

ਮੋਗਾ : ਜ਼ਿਲ੍ਹਾ ਸੈਸ਼ਨ ਜੱਜ ਸਰਬਜੀਤ ਸਿੰਘ ਧਾਲੀਵਾਲ (District Sessions Judge Sarabjit Singh Dhaliwal)  ਦੀ ਅਦਾਲਤ ਨੇ ਦੋ ਸਾਲ ਪਹਿਲਾਂ 10 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰਨ ਵਾਲੇ ਵਿਅਕਤੀ ਨੂੰ ਸਜ਼ਾ ਸੁਣਾਈ ਹੈ। ਸਬੂਤਾਂ ਅਤੇ ਗਵਾਹਾਂ ਦੇ ਆਧਾਰ ‘ਤੇ ਉਕਤ ਵਿਅਕਤੀ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ। ਮੁਲਜ਼ਮ ਨੂੰ 2 ਸਾਲ ਪਹਿਲਾਂ ਇਸ ਮਾਮਲੇ ਵਿੱਚ ਥਾਣਾ ਸਿਟੀ ਪੁਲਿਸ ਨੇ ਵੱਖ-ਵੱਖ ਧਾਰਾਵਾਂ ਤਹਿਤ ਨਾਮਜ਼ਦ ਕੀਤਾ ਸੀ। ਮਾਣਯੋਗ ਅਦਾਲਤ ਨੇ ਦੋਸ਼ੀ ਨੂੰ 5 ਸਾਲ ਦੀ ਕੈਦ ਅਤੇ 10 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ।

ਇਸ ਮਾਮਲੇ ਸਬੰਧੀ ਸ਼ਿਕਾਇਤਕਰਤਾ ਨਿਰਮਲ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਬੀਬੀ ਜਾਨਕੀ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਨਗਰ ਮੋਗਾ ਨੇ ਥਾਣਾ ਸਿਟੀ ਮੋਗਾ ਵਿਖੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਘਟਨਾ ਵਾਲੇ ਦਿਨ ਹੀ ਉਹ ਵਾਪਸ ਆਇਆ ਸੀ। ਕੋਟਕਪੂਰਾ ਬਾਈਪਾਸ ‘ਤੇ ਕਿਸੇ ਰਿਸ਼ਤੇਦਾਰ ਦੇ ਘਰੋਂ ਨਿਕਲ ਕੇ ਜਦੋਂ ਉਹ ਲੁਧਿਆਣਾ ਰੋਡ ‘ਤੇ ਆਈ.ਟੀ.ਆਈ ਨੇੜੇ ਪਹੁੰਚਿਆ ਤਾਂ ਉਸ ਦੇ ਮੋਟਰਸਾਈਕਲ ਦਾ ਪੈਟਰੋਲ ਖਤਮ ਹੋ ਗਿਆ, ਜਿਸ ਕਾਰਨ ਉਹ ਮੋਟਰਸਾਈਕਲ ਲੈ ਕੇ ਪੈਟਰੋਲ ਪੰਪ ਵੱਲ ਨੂੰ ਤੁਰਨ ਲੱਗਾ। ਇਸ ਦੌਰਾਨ ਪਿੱਛੇ ਤੋਂ ਇਕ ਨੌਜਵਾਨ ਆਇਆ ਅਤੇ ਉਸ ਨੂੰ ਮੋਟਰਸਾਈਕਲ ਦਾ ਤੇਲ ਖਤਮ ਹੋਣ ਬਾਰੇ ਸਵਾਲ ਪੁੱਛਣ ਲੱਗਾ ਤਾਂ ਉਸ ਨੇ ਦੱਸਿਆ ਕਿ ਉਸ ਦੇ ਮੋਟਰਸਾਈਕਲ ਦਾ ਤੇਲ ਖਤਮ ਹੋ ਗਿਆ ਹੈ, ਫਿਰ ਉਕਤ ਵਿਅਕਤੀ ਉਸ ਦੀ ਜੇਬ ਵਿਚੋਂ ਜ਼ਬਰਦਸਤੀ 10 ਹਜ਼ਾਰ ਰੁਪਏ ਕੱਢ ਕੇ ਮੌਕੇ ਤੋਂ ਭੱਜ ਗਿਆ, ਜਿਸ ਬਾਰੇ ਪੁਲਿਸ ਨੂੰ ਸੂਚਨਾ ਦਿੱਤੀ ਗਈ।

ਮੁੱਢਲੀ ਜਾਂਚ ਤੋਂ ਬਾਅਦ ਪਤਾ ਲੱਗਾ ਕਿ ਇਸ ਘਟਨਾ ਨੂੰ ਦਲਬੀਰ ਸਿੰਘ ਪੁੱਤਰ ਫਤਿਹ ਸਿੰਘ ਵਾਸੀ ਪਿੰਡ ਡਾਲਾ ਨੇ ਅੰਜਾਮ ਦਿੱਤਾ ਹੈ, ਜਿਸ ‘ਤੇ ਪੁਲਿਸ ਨੇ ਦਲਜੀਤ ਸਿੰਘ ਖ਼ਿਲ਼ਾਫ਼ ਥਾਣਾ ਸਦਰ ‘ਚ ਧਾਰਾ 379 ਅਤੇ 411 ਦਾ ਮਾਮਲਾ ਦਰਜ ਕਰ ਲਿਆ ਹੈ। ਇਸ ਮਾਮਲੇ ਦੀ ਅੰਤਿਮ ਸੁਣਵਾਈ ਤੋਂ ਬਾਅਦ ਅੱਜ ਮਾਣਯੋਗ ਅਦਾਲਤ ਨੇ ਆਪਣਾ ਫ਼ੈਸਲਾ ਸੁਣਾਇਆ ਹੈ।

NO COMMENTS

LEAVE A REPLY

Please enter your comment!
Please enter your name here

Exit mobile version