20 ਸਾਲਾ ਨੌਜਵਾਨ ਦੀ ਗੋਲੀ ਮਾਰ ਕੇ ਕੀਤੀ ਹੱਤਿਆ

0
205

ਮੱਖੂ : ਫ਼ਿਰੋਜ਼ਪੁਰ ਜ਼ਿਲ੍ਹੇ ਦੇ ਮੱਖੂ ਬਲਾਕ (Makhu Block of Ferozepur District) ਅਧੀਨ ਪੈਂਦੇ ਪਿੰਡ ਸੂਦਾਂ ਤੋਂ ਇੱਕ ਮੰਦਭਾਗੀ ਖ਼ਬਰ ਆ ਰਹੀ ਹੈ, ਜਿੱਥੇ ਇੱਕ 20 ਸਾਲਾ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਬੇਅੰਤ ਸਿੰਘ ਉਰਫ ਬੱਲੀ ਪੁੱਤਰ ਬਲਵਿੰਦਰ ਸਿੰਘ ਵਜੋਂ ਹੋਈ ਹੈ।

ਜਾਣਕਾਰੀ ਅਨੁਸਾਰ ਬੇਅੰਤ ਸਿੰਘ ਦੀ ਮੱਖੂ ਤੋਂ ਫੇਮੀ ਨੂੰ ਜਾਂਦੀ ਸੜਕ ’ਤੇ ਗੁਰਦੁਆਰਾ ਸਾਹਿਬ ਦੇ ਗੇਟ ’ਤੇ ਕੁਝ ਨੌਜਵਾਨਾਂ ਨਾਲ ਬਹਿਸ ਹੋ ਗਈ। ਇਸ ਤਕਰਾਰ ਨੇ ਫਿਰ ਲੜਾਈ ਦਾ ਰੂਪ ਧਾਰ ਲਿਆ ਅਤੇ ਇਕ ਨੌਜਵਾਨ ਨੇ ਬੇਅੰਤ ਸਿੰਘ ਨੂੰ ਗੋਲੀ ਮਾਰ ਦਿੱਤੀ।

ਗੋਲੀ ਲੱਗਣ ਤੋਂ ਬਾਅਦ ਨੌਜਵਾਨ ਮੌਕੇ ਤੋਂ ਫ਼ਰਾਰ ਹੋ ਗਿਆ, ਜਦਕਿ ਗਰਦਨ ‘ਚ ਗੋਲੀ ਲੱਗਣ ਨਾਲ ਬੇਅੰਤ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਇਸ ਹਾਲਤ ਵਿੱਚ ਉਸ ਨੂੰ ਹਸਪਤਾਲ ਲਿਜਾਇਆ ਗਿਆ ਪਰ ਰਸਤੇ ਵਿੱਚ ਹੀ ਉਸ ਦੀ ਮੌਤ ਹੋ ਗਈ। ਪੁਲਿਸ ਨੇ ਇਸ ਮਾਮਲੇ ‘ਚ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਲਾਸ਼ ਨੂੰ ਆਪਣੇ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here