Saturday, October 5, 2024
Google search engine
Homeਦੇਸ਼ਸਹੁੰ ਚੁੱਕਣ ਤੋਂ ਪਹਿਲਾਂ PM ਮੋਦੀ ਨੇ ਰਾਜਘਾਟ ਪਹੁੰਚ ਕੇ ਮਹਾਤਮਾ ਗਾਂਧੀ...

ਸਹੁੰ ਚੁੱਕਣ ਤੋਂ ਪਹਿਲਾਂ PM ਮੋਦੀ ਨੇ ਰਾਜਘਾਟ ਪਹੁੰਚ ਕੇ ਮਹਾਤਮਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ

ਨਵੀਂ ਦਿੱਲੀ : ਨਰਿੰਦਰ ਮੋਦੀ (Narendra Modi) ਅੱਜ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣ ਜਾ ਰਹੇ ਹਨ। ਸ਼ਾਮ 7:15 ਵਜੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ (President Draupadi Murmu) ਰਾਸ਼ਟਰਪਤੀ ਭਵਨ (Rashtrapati Bhavan) ਵਿੱਚ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ ਚੁਕਾਉਣਗੇ। ਲਗਾਤਾਰ ਤੀਜੀ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਬਣਨ ਜਾ ਰਹੇ ਨਰਿੰਦਰ ਮੋਦੀ ਨੇ ਸਹੁੰ ਚੁੱਕਣ ਤੋਂ ਪਹਿਲਾਂ ਰਾਜਘਾਟ ਪਹੁੰਚ ਕੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦਿੱਤੀ। ਇਸ ਤੋਂ ਬਾਅਦ ਉਨ੍ਹਾਂ ਨੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ‘ਸਦੈਵ ਅਟਲ’ ਦੇ ਸਮਾਧੀ ਸਥਾਨ ‘ਤੇ ਵੀ ਜਾ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ।

ਰਾਜਘਾਟ ‘ਤੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਪੀ.ਐਮ ਮੋਦੀ ‘ਨੈਸ਼ਨਲ ਵਾਰ ਮੈਮੋਰੀਅਲ’ ਪਹੁੰਚੇ, ਜਿੱਥੇ ਉਨ੍ਹਾਂ ਨੇ ਸ਼ਹੀਦ ਸੈਨਿਕਾਂ ਨੂੰ ਸ਼ਰਧਾਂਜਲੀ ਦਿੱਤੀ। ਇਸ ਦੌਰਾਨ ਉਨ੍ਹਾਂ ਨਾਲ ਭਾਜਪਾ ਪ੍ਰਧਾਨ ਜੇ.ਪੀ ਨੱਡਾ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਵੀ ਮੌਜੂਦ ਸਨ। ਦੱਸ ਦੇਈਏ ਕਿ ਨਰਿੰਦਰ ਮੋਦੀ ਅੱਜ ਤੀਜੀ ਵਾਰ ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਜਾ ਰਹੇ ਹਨ। ਸ਼ਾਮ 7:15 ਵਜੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਰਾਸ਼ਟਰਪਤੀ ਭਵਨ ਵਿੱਚ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ ਚੁਕਾਉਣਗੇ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments