Home ਸੰਸਾਰ ਵਿਦੇਸ਼ ਵਿਭਾਗ ਦੇ ਬੁਲਾਰੇ ਮੈਥਿਊ ਮਿਲਰ ਨੇ ਆਪਣੀ ਰੋਜ਼ਾਨਾ ਪ੍ਰੈੱਸ ਕਾਨਫਰੰਸ ‘ਚ ਕਹੀ...

ਵਿਦੇਸ਼ ਵਿਭਾਗ ਦੇ ਬੁਲਾਰੇ ਮੈਥਿਊ ਮਿਲਰ ਨੇ ਆਪਣੀ ਰੋਜ਼ਾਨਾ ਪ੍ਰੈੱਸ ਕਾਨਫਰੰਸ ‘ਚ ਕਹੀ ਇਹ ਗੱਲ

0

ਅਮਰੀਕਾ: ਅਮਰੀਕਾ ਨੇ ਬੀਤੇ ਦਿਨ ਕਿਹਾ ਕਿ ਭਾਰਤ ਦੀਆਂ ਚੋਣਾਂ ਕਿਸੇ ਵੀ ਦੇਸ਼ ਦੇ ਮੁਕਾਬਲੇ ਚੋਣਾਵੀ ਮਤਦਾਨ ਦਾ ਸਭ ਤੋਂ ਵੱਡਾ ਅਭਿਆਸ ਹੈ। ਵਿਦੇਸ਼ ਵਿਭਾਗ ਦੇ ਬੁਲਾਰੇ ਮੈਥਿਊ ਮਿਲਰ (State Department spokesperson Matthew Miller) ਨੇ ਆਪਣੀ ਰੋਜ਼ਾਨਾ ਪ੍ਰੈੱਸ ਕਾਨਫਰੰਸ ‘ਚ ਇਹ ਗੱਲ ਕਹੀ। ਉਨ੍ਹਾਂ ਕਿਹਾ, “ਅਸੀਂ ਭਾਰਤ ਵਿੱਚ ਹੋਈਆਂ ਚੋਣਾਂ ਤੋਂ ਬਹੁਤ ਪ੍ਰਭਾਵਿਤ ਹਾਂ। ਇਤਿਹਾਸ ਵਿੱਚ ਕਿਸੇ ਵੀ ਦੇਸ਼ ਵਿੱਚ ਇਹ ਸਭ ਤੋਂ ਵੱਡੀ ਚੋਣ ਵੋਟਿੰਗ ਸੀ।

ਮਿਲਰ ਨੇ ਭਾਰਤ ‘ਚ ਹੋਈਆਂ ਚੋਣਾਂ ਅਤੇ ਭਾਰਤੀ ਸੰਸਦ ‘ਚ ਮੁਸਲਮਾਨਾਂ ਦੀ ਨੁਮਾਇੰਦਗੀ ‘ਤੇ ਪੁੱਛੇ ਸਵਾਲ ਦੇ ਜਵਾਬ ‘ਚ ਇਹ ਗੱਲ ਕਹੀ। ਮਿੱਲਰ ਨੇ ਹਾਲਾਂਕਿ ਇਸ ਸਵਾਲ ਦਾ ਸਪੱਸ਼ਟ ਜਵਾਬ ਦੇਣ ਤੋਂ ਬਚਦੇ ਹੋਏ ਕਿਹਾ ਕਿ ਇਸ ਬਾਰੇ ਫ਼ੈਸਲਾ ਭਾਰਤ ਦੇ ਲੋਕਾਂ ਨੇ ਕਰਨਾ ਹੈ। ਉਨ੍ਹਾਂ ਕਿਹਾ, ‘ਮੈਂ ਭਾਰਤ ਵਿੱਚ ਹੋਣ ਵਾਲੀਆਂ ਚੋਣਾਂ ਦੇ ਸਬੰਧ ਵਿੱਚ ਕੁਝ ਨਹੀਂ ਕਹਾਂਗਾ, ਸਿਵਾਏ ਜੋ ਅਸੀਂ ਪਹਿਲਾਂ ਕਿਹਾ ਸੀ ਕਿ ਭਾਰਤ ਦੇ ਲੋਕਾਂ ਨੇ ਚੋਣਾਂ ਨਾਲ ਜੁੜੇ ਮੁੱਦਿਆਂ ‘ਤੇ ਫ਼ੈਸਲਾ ਕਰਨਾ ਹੈ।’ ‘ਉਨ੍ਹਾਂ ਨੇ ਕਿਹਾ ਅਸੀਂ ਖਾਸ ਚੋਣ ਨਤੀਜਿਆਂ ‘ਤੇ ਟਿੱਪਣੀ ਨਹੀਂ ਕਰਦੇ।

NO COMMENTS

LEAVE A REPLY

Please enter your comment!
Please enter your name here

Exit mobile version