Home ਪੰਜਾਬ ਮੌਸਮ ਵਿਭਾਗ ਮੁਤਾਬਕ 17 ਜੂਨ ਤੱਕ ਗਰਮੀ ਤੋਂ ਮਿਲ ਸਕਦੀ ਹੈ ਰਾਹਤ

ਮੌਸਮ ਵਿਭਾਗ ਮੁਤਾਬਕ 17 ਜੂਨ ਤੱਕ ਗਰਮੀ ਤੋਂ ਮਿਲ ਸਕਦੀ ਹੈ ਰਾਹਤ

0

ਪੰਜਾਬ : ਗਰਮੀ ਨੇ ਦੇਸ਼ ਭਰ ‘ਚ ਕਹਿਰ ਮਚਾਇਆ ਹੋਇਆ ਹੈ। ਦੇਸ਼ ਦੇ ਹਰ ਸੂਬੇ ਵਿੱਚ ਲੋਕ ਗਰਮੀ ਤੋਂ ਪ੍ਰੇਸ਼ਾਨ ਹਨ। ਇਸ ਕਾਰਨ ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ਤਾਪਮਾਨ (Temperature) 42 ਡਿਗਰੀ ਨੂੰ ਪਾਰ ਕਰ ਗਿਆ ਹੈ। ਮੌਸਮ ਵਿਭਾਗ ਵੱਲੋਂ ਅੱਜ ਸਾਰੇ ਜ਼ਿਲ੍ਹਿਆਂ ਲਈ ਹੀਟ ਵੇਵ ਅਲਰਟ ਜਾਰੀ ਕੀਤਾ ਗਿਆ ਹੈ।

ਤੁਹਾਨੂੰ ਦੱਸ ਦੇਈਏ ਕਿ ਮੌਸਮ ਵਿਭਾਗ ਦੇ ਅਧਿਕਾਰੀਆਂ ਮੁਤਾਬਕ 17 ਜੂਨ ਤੱਕ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲ ਸਕਦੀ ਹੈ। ਵਿਭਾਗ ਵੱਲੋਂ ਲੋਕਾਂ ਨੂੰ ਗਰਮੀ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ। ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਭਿਆਨਕ ਗਰਮੀ ਪੈ ਸਕਦੀ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਪਠਾਨਕੋਟ, ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਮਾਨਸਾ, ਬਰਨਾਲਾ, ਸੰਗਰੂਰ, ਪਟਿਆਲਾ, ਐਸਏਐਸ ਨਗਰ, ਮਲੇਰਕੋਟਲਾ, ਫ਼ਰੀਦਕੋਟ ਸ਼ਾਮਲ ਹਨ।

 

ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਅਤੇ ਹੁਸ਼ਿਆਰਪੁਰ, ਨਵਾਂਸ਼ਹਿਰ, ਜਲੰਧਰ, ਕਪੂਰਥਲਾ, ਫਤਿਹਗੜ੍ਹ ਸਾਹਿਬ, ਰੂਪਨਗਰ ਵਿੱਚ ਯੈਲੋ ਅਲਰਟ ਹੋਵੇਗਾ।

NO COMMENTS

LEAVE A REPLY

Please enter your comment!
Please enter your name here

Exit mobile version