ਹਰਿਆਣਾ : ਹਰਿਆਣਾ (Haryana) ‘ਚ ਲੋਕ ਸਭਾ ਚੋਣਾਂ ਤੋਂ ਬਾਅਦ ਸਾਰੀਆਂ ਪਾਰਟੀਆਂ ਨੇ ਵਿਧਾਨ ਸਭਾ ਚੋਣਾਂ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਕਾਂਗਰਸ ਨੇ ਜਿੱਥੇ ਵਰਕਰ ਕਾਨਫਰੰਸ ਸ਼ੁਰੂ ਕਰ ਦਿੱਤੀ ਹੈ, ਉਥੇ ਹੀ ਭਾਜਪਾ ਨੇ ਵਿਧਾਨ ਸਭਾ ਚੋਣਾਂ ਲਈ ਇੰਚਾਰਜ ਤੇ ਸਹਿ-ਇੰਚਾਰਜ (In-Charge and Co-In-Charge) ਦਾ ਐਲਾਨ ਕਰ ਦਿੱਤਾ ਹੈ।
ਤੁਹਾਨੂੰ ਦੱਸ ਦੇਈਏ ਕਿ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਧਰਮਿੰਦਰ ਪ੍ਰਧਾਨ ਨੂੰ ਇੰਚਾਰਜ ਅਤੇ ਬਿਪਲਬ ਦੇਬ ਨੂੰ ਸਹਿ-ਇੰਚਾਰਜ ਨਿਯੁਕਤ ਕੀਤਾ ਹੈ। ਇਸ ਤੋਂ ਇਲਾਵਾ ਪੰਜਾਬ ਅਤੇ ਪੱਛਮੀ ਬੰਗਾਲ ਦੀਆਂ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ 5 ਸੀਟਾਂ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਗਿਆ ਹੈ।