Home ਦੇਸ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੰਮੂ-ਕਸ਼ਮੀਰ ਨੂੰ ਦੇ ਸਕਦੇ ਹਨ ਵੱਡਾ ਤੋਹਫਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੰਮੂ-ਕਸ਼ਮੀਰ ਨੂੰ ਦੇ ਸਕਦੇ ਹਨ ਵੱਡਾ ਤੋਹਫਾ

0

ਨਵੀਂ ਦਿੱਲੀ : ਕੇਂਦਰ ‘ਚ ਤੀਜੀ ਵਾਰ ਸਰਕਾਰ ਬਣਨ ਤੋਂ ਬਾਅਦ ਪਹਿਲੀ ਵਾਰ ਜੰਮੂ-ਕਸ਼ਮੀਰ (Jammu and Kashmir) ਦਾ ਦੌਰਾ ਕਰ ਰਹੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਜੰਮੂ-ਕਸ਼ਮੀਰ ਨੂੰ ਵੱਡਾ ਤੋਹਫਾ ਦੇ ਸਕਦੇ ਹਨ। ਪੀ.ਐਮ ਮੋਦੀ 20 ਅਤੇ 21 ਜੂਨ ਨੂੰ ਜੰਮੂ-ਕਸ਼ਮੀਰ ਵਿੱਚ ਹੋਣਗੇ। ਲੋਕ ਸਭਾ ਚੋਣਾਂ ਤੋਂ ਬਾਅਦ ਅਤੇ ਜੰਮੂ-ਕਸ਼ਮੀਰ ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੀ.ਐਮ ਮੋਦੀ ਦੀ ਇਸ ਫੇਰੀ ਨੂੰ ਵੱਡੇ ਸਿਆਸੀ ਸੰਦੇਸ਼ ਵਜੋਂ ਦੇਖਿਆ ਜਾ ਰਿਹਾ ਹੈ।

ਪੀ.ਐਮ ਮੋਦੀ ਦੀ ਇਹ ਯਾਤਰਾ ਭਾਰਤ ਅਤੇ ਦੁਨੀਆ ਭਰ ਵਿੱਚ ਜੰਮੂ-ਕਸ਼ਮੀਰ ਨੂੰ ਲੈ ਕੇ ਇੱਕ ਸਕਾਰਾਤਮਕ ਸੰਕੇਤ ਵੀ ਦੇਵੇਗੀ। ਕਿਉਂਕਿ ਮੋਦੀ ਦੇ ਤੀਜੇ ਕਾਰਜਕਾਲ ਵਿੱਚ ਸਭ ਤੋਂ ਚੁਣੌਤੀਪੂਰਨ ਕੰਮ ਜੰਮੂ-ਕਸ਼ਮੀਰ ਲਈ ਰਾਜ ਦਾ ਦਰਜਾ ਬਹਾਲ ਕਰਨਾ ਹੈ। ਵਿਧਾਨ ਸਭਾ ਚੋਣਾਂ ਤੋਂ ਬਾਅਦ ਅਜਿਹਾ ਹੋਣ ਦੀ ਉਮੀਦ ਹੈ। ਭਾਜਪਾ ਹਾਈਕਮਾਂਡ ਨੇ ਕੇਂਦਰੀ ਮੰਤਰੀ ਜੀ ਕਿਸ਼ਨ ਰੈੱਡੀ ਨੂੰ ਜੰਮੂ-ਕਸ਼ਮੀਰ ਦੀਆਂ ਵਿਧਾਨ ਸਭਾ ਚੋਣਾਂ ਦਾ ਇੰਚਾਰਜ ਬਣਾ ਕੇ ਚੋਣ ਤਿਆਰੀਆਂ ਵਿੱਚ ਪੂਰਾ ਜ਼ੋਰ ਲਾਉਣ ਦੇ ਸੰਕੇਤ ਦਿੱਤੇ ਹਨ।

NO COMMENTS

LEAVE A REPLY

Please enter your comment!
Please enter your name here

Exit mobile version