Home ਪੰਜਾਬ ਆਪ ਤੇ ਭਾਜਪਾ ਤੋਂ ਬਾਅਦ ਹੁਣ ਕਾਂਗਰਸ ਨੇ ਵੀ ਜਿਮਨੀ ਚੋਣਾਂ ਲਈ...

ਆਪ ਤੇ ਭਾਜਪਾ ਤੋਂ ਬਾਅਦ ਹੁਣ ਕਾਂਗਰਸ ਨੇ ਵੀ ਜਿਮਨੀ ਚੋਣਾਂ ਲਈ ਆਪਣੇ ਉਮੀਦਵਾਰ ਦਾ ਕੀਤਾ ਐਲਾਨ

0

ਜਲੰਧਰ : ਜਲੰਧਰ ਪੱਛਮੀ ਸੀਟ (Jalandhar West Seat) ‘ਤੇ ਹੋਣ ਵਾਲੀ ਜ਼ਿਮਨੀ ਚੋਣ ਲਈ ਕਾਂਗਰਸ ਨੇ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਆਲ ਇੰਡੀਆ ਕਾਂਗਰਸ ਕਮੇਟੀ ਨੇ ਜਲੰਧਰ ਪੱਛਮੀ ਸੀਟ ਤੋਂ ਸੁਰਿੰਦਰ ਕੌਰ (Surinder Kaur) ਨੂੰ ਉਮੀਦਵਾਰ ਬਣਾਇਆ ਹੈ।

ਜ਼ਿਕਰਯੋਗ ਹੈ ਕਿ ਜਲੰਧਰ ਪੱਛਮੀ ਹਲਕੇ ‘ਚ 10 ਜੁਲਾਈ ਨੂੰ ਜ਼ਿਮਨੀ ਚੋਣ ਹੋਣ ਜਾ ਰਹੀ ਹੈ। ਹੁਣ ਤੱਕ ਆਮ ਆਦਮੀ ਪਾਰਟੀ ਅਤੇ ਭਾਜਪਾ ਵੱਲੋਂ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ। ਆਮ ਆਦਮੀ ਪਾਰਟੀ ਨੇ ਮਹਿੰਦਰ ਭਗਤ ਨੂੰ ਟਿਕਟ ਦਿੱਤੀ ਹੈ, ਜਦਕਿ ਭਾਜਪਾ ਨੇ ਸ਼ੀਤਲ ਅੰਗੁਰਾਲ ਨੂੰ ਮੈਦਾਨ ਵਿੱਚ ਉਤਾਰਿਆ ਹੈ।

NO COMMENTS

LEAVE A REPLY

Please enter your comment!
Please enter your name here

Exit mobile version