ਰਣਧੀਰ ਸਿੰਘ ਬੈਣੀਵਾਲ ਨੇ ਜਲੰਧਰ ਪੱਛਮੀ ਵਿਧਾਨ ਸਭਾ ਉਪ ਚੋਣ ਨੂੰ ਲੈ ਕੇ ਲਿਆ ਵੱਡਾ ਫ਼ੈਸਲਾ

0
114

ਜਲੰਧਰ : ਬਹੁਜਨ ਸਮਾਜ ਪਾਰਟੀ (Bahujan Samaj Party) ਦੇ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਦੇ ਇੰਚਾਰਜ ਰਣਧੀਰ ਸਿੰਘ ਬੈਣੀਵਾਲ (Randhir Singh Bainiwal) ਨੇ ਕਿਹਾ ਕਿ ਪਾਰਟੀ ਨੇ ਜਲੰਧਰ ਪੱਛਮੀ ਵਿਧਾਨ ਸਭਾ ਉਪ ਚੋਣ (The Jalandhar West Vidhan Sabha By-Election) ਲੜਨ ਦਾ ਫ਼ੈਸਲਾ ਕੀਤਾ ਹੈ।

ਉਨ੍ਹਾਂ ਕਿਹਾ ਕਿ ਬਸਪਾ ਸੁਪਰੀਮੋ ਭੈਣ ਕੁਮਾਰੀ ਮਾਇਆਵਤੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਮੂਹ ਪਾਰਟੀ ਲੀਡਰਸ਼ਿਪ ਅਤੇ ਲੋਕ ਸਭਾ ਜਲੰਧਰ ਦੇ ਵਰਕਰਾਂ ਦੀ ਰਾਏ ਤੋਂ ਬਾਅਦ ਇਹ ਫ਼ੈਸਲਾ ਲਿਆ ਗਿਆ ਹੈ।ਉਨ੍ਹਾਂ ਕਿਹਾ ਕਿ ਪਾਰਟੀ ਹਮੇਸ਼ਾ ਹੀ ਦਲਿਤਾਂ, ਪੱਛੜੀਆਂ ਸ਼੍ਰੇਣੀਆਂ, ਧਾਰਮਿਕ ਘੱਟ ਗਿਣਤੀਆਂ ਅਤੇ ਆਮ ਲੋਕਾਂ ਲਈ ਲੜਦੀ ਰਹੀ ਹੈ ਅਤੇ ਇਸ ਜ਼ਿਮਨੀ ਚੋਣ ਵਿੱਚ ਵੀ ਉਹ ਸਾਰੇ ਵੋਟਰਾਂ ਦੀ ਭਲਾਈ ਦਾ ਏਜੰਡਾ ਲੋਕਾਂ ਤੱਕ ਲੈ ਕੇ ਜਾਵੇਗੀ। ਉਨ੍ਹਾਂ ਕਿਹਾ ਕਿ ਲਗਾਤਾਰ ਕਾਂਗਰਸ ਅਤੇ ਭਾਜਪਾ ਦੀਆਂ ਸਰਕਾਰਾਂ ਰਹੀਆਂ ਹਨ।

ਪੰਜਾਬ ਵਿੱਚ ਬਦਲ ਵਜੋਂ ਲੋਕਾਂ ਨੇ ‘ਆਪ’ ਦੀ ਸਰਕਾਰ ਬਣਾਈ ਸੀ ਪਰ ਇਹ ਸਾਰੀਆਂ ਪਾਰਟੀਆਂ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਨਹੀਂ ਉਤਰ ਸਕੀਆਂ। ਇਸ ਲਈ ਅਜਿਹੀ ਸਥਿਤੀ ਵਿੱਚ ਬਸਪਾ ਲੋਕਾਂ ਕੋਲ ਇਨ੍ਹਾਂ ਪਾਰਟੀਆਂ ਦਾ ਚੰਗਾ ਬਦਲ ਹੈ। ਬਸਪਾ ਲਗਾਤਾਰ ਲੋਕ ਹਿੱਤ ਵਿੱਚ ਕੰਮ ਕਰ ਰਹੀ ਹੈ ਅਤੇ ਚੋਣਾਂ ਜਿੱਤ ਕੇ ਲੋਕਾਂ ਦੀ ਬਿਹਤਰ ਤਰੀਕੇ ਨਾਲ ਸੇਵਾ ਕਰ ਸਕਦੀ ਹੈ।

LEAVE A REPLY

Please enter your comment!
Please enter your name here