ਚੰਡੀਗੜ੍ਹ ਪੁਲਿਸ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਾ ਵੜਿੰਗ ਨੂੰ ਲਿਆ ਹਿਰਾਸਤ ‘ਚ

0
169

ਚੰਡੀਗੜ੍ਹ : ਚੰਡੀਗੜ੍ਹ ਪੁਲਿਸ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਰਾਜਾ ਵੜਿੰਗ ਨੂੰ ਹਿਰਾਸਤ ਵਿੱਚ ਲਿਆ ਹੈ। ਦਰਅਸਲ, ਪੰਜਾਬ ਕਾਂਗਰਸ NEET ਪ੍ਰੀਖਿਆ ‘ਚ ਬੇਨਿਯਮੀਆਂ ਨੂੰ ਲੈ ਕੇ ਚੰਡੀਗੜ੍ਹ ‘ਚ ਪ੍ਰਦਰਸ਼ਨ ਕਰ ਰਹੀ ਸੀ। ਇਸ ਦੌਰਾਨ ਪੁਲਿਸ ਨੇ ਰਾਜਾ ਵੜਿੰਗ ਅਤੇ ਹੋਰ ਕਾਂਗਰਸੀ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ 5 ਸਾਲਾਂ ਵਿੱਚ 41 ਵਾਰ ਪੇਪਰ ਲੀਕ ਹੋ ਚੁੱਕੇ ਹਨ, ਜਿਸ ਕਾਰਨ ਲੋਕਾਂ ਦੇ ਸੁਪਨੇ ਚੂਰ ਚੂਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਕਰੋੜਾਂ ਲੋਕਾਂ ਦੇ ਭਵਿੱਖ ਦਾ ਸਵਾਲ ਹੈ। ਨਰਿੰਦਰ ਮੋਦੀ ਤੀਜੀ ਵਾਰ ਪ੍ਰਧਾਨ ਮੰਤਰੀ ਬਣੇ ਹਨ ਪਰ ਦੇਸ਼ ਵਿਚ ਪੇਪਰ ਲੀਕ ਹੋਣ ਦਾ ਸਿਲਸਿਲਾ ਅਜੇ ਵੀ ਰੁਕਿਆ ਨਹੀਂ ਹੈ। ਉਨ੍ਹਾਂ ਕਿਹਾ ਕਿ ਅਸੀਂ ਭਾਜਪਾ ਦਫ਼ਤਰ ਵੱਲ ਜਾ ਰਹੇ ਸੀ, ਪਰ ਰਸਤੇ ਵਿੱਚ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ।

LEAVE A REPLY

Please enter your comment!
Please enter your name here