Home ਪੰਜਾਬ ਜਲੰਧਰ ਪੱਛਮੀ ਵਿਧਾਨ ਸਭਾ ਹਲਕਾ ਦੀ ਜ਼ਿਮਨੀ ਚੋਣ ਲਈ ਆਖਰੀ ਦਿਨ 14...

ਜਲੰਧਰ ਪੱਛਮੀ ਵਿਧਾਨ ਸਭਾ ਹਲਕਾ ਦੀ ਜ਼ਿਮਨੀ ਚੋਣ ਲਈ ਆਖਰੀ ਦਿਨ 14 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

0

ਜਲੰਧਰ : ਜਲੰਧਰ ਪੱਛਮੀ ਵਿਧਾਨ ਸਭਾ ਹਲਕਾ (Jalandhar West Vidhan Sabha Constituency) ਦੀ ਜ਼ਿਮਨੀ ਚੋਣ ਲਈ ਕੁੱਲ 23 ਉਮੀਦਵਾਰਾਂ ਵੱਲੋਂ 35 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਸ਼ੁੱਕਰਵਾਰ ਨੂੰ ਆਖਰੀ ਦਿਨ 14 ਉਮੀਦਵਾਰਾਂ ਨੇ ਰਿਟਰਨਿੰਗ ਅਫਸਰ ਕੋਲ ਨਾਮਜ਼ਦਗੀ ਪੱਤਰ ਦਾਖਲ ਕੀਤੇ, ਜਿਨ੍ਹਾਂ ਵਿੱਚੋਂ 4 ਉਮੀਦਵਾਰਾਂ ਨੇ ਕਵਰਿੰਗ ਉਮੀਦਵਾਰਾਂ ਵਜੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ। ਵੀਰਵਾਰ ਤੱਕ 9 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ।

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ: ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਭਗਤ, ਕਾਂਗਰਸ ਪਾਰਟੀ ਦੀ ਉਮੀਦਵਾਰ ਸੁਰਿੰਦਰ ਕੌਰ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸੁਰਜੀਤ ਕੌਰ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਬਲਵਿੰਦਰ ਕੁਮਾਰ, ਅਜੇ, ਵਰੁਣ ਕਲੇਰ, ਅਮਿਤ ਕੁਮਾਰ, ਆਰਤੀ, ਦੀਪਕ ਭਗਤ, ਮਹਿੰਦਰ ਪਾਲ ਨੇ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ।

ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਕਵਰਿੰਗ ਉਮੀਦਵਾਰ ਅਤੁਲ ਭਗਤ, ਕਾਂਗਰਸ ਪਾਰਟੀ ਦੇ ਕਵਰਿੰਗ ਉਮੀਦਵਾਰ ਕਰਨ ਸੁਮਨ, ਬਹੁਜਨ ਸਮਾਜ ਪਾਰਟੀ ਦੇ ਕਵਰਿੰਗ ਉਮੀਦਵਾਰ ਪਰਮਜੀਤ ਮੱਲ, ਭਾਰਤੀ ਜਨਤਾ ਪਾਰਟੀ ਦੇ ਕਵਰਿੰਗ ਉਮੀਦਵਾਰ ਅੰਜੂ ਅਗਰਵਾਲ ਨੇ ਕਾਗਜ਼ ਦਾਖਲ ਕੀਤੇ ਹਨ।

ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ (ਐ.ਡੀ.) ਦੀ ਜ਼ਿਮਨੀ ਚੋਣ ਲਈ ਹੁਣ ਤੱਕ 23 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਚੁੱਕੇ ਹਨ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 24 ਜੂਨ ਨੂੰ ਹੋਵੇਗੀ ਅਤੇ 26 ਜੂਨ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜਲੰਧਰ ਪੱਛਮੀ ਜ਼ਿਮਨੀ ਚੋਣ ਲਈ 10 ਜੁਲਾਈ ਨੂੰ ਵੋਟਾਂ ਪੈਣਗੀਆਂ ਅਤੇ 13 ਜੁਲਾਈ ਨੂੰ ਵੋਟਾਂ ਦੀ ਗਿਣਤੀ ਹੋਵੇਗੀ।

NO COMMENTS

LEAVE A REPLY

Please enter your comment!
Please enter your name here

Exit mobile version