Sunday, June 30, 2024
Google search engine
Homeਪੰਜਾਬਬੇਕਾਬੂ ਹੋਏ ਟਿੱਪਰ ਕਾਰਨ ਇੱਕ ਨੌਜਵਾਨ ਦੀ ਹੋਈ ਮੌਤ

ਬੇਕਾਬੂ ਹੋਏ ਟਿੱਪਰ ਕਾਰਨ ਇੱਕ ਨੌਜਵਾਨ ਦੀ ਹੋਈ ਮੌਤ

ਦਸੂਹਾ : ਦਸੂਹਾ (Dasuha) ਦੇ ਕਸਬਾ ਉਚੀ ਬੱਸੀ ਨੇੜੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਇਸ ਵਿੱਚ ਨੈਸ਼ਨਲ ਹਾਈਵੇਅ ’ਤੇ ਪਠਾਨਕੋਟ ਵੱਲੋਂ ਆ ਰਿਹਾ ਇੱਕ ਤੇਜ਼ ਰਫ਼ਤਾਰ ਟਿੱਪਰ ਦੁਕਾਨਾਂ ਵਿੱਚ ਵੜ ਗਿਆ। ਇਸ ਹਾਦਸੇ ਵਿੱਚ ਇੱਕ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਸਿਵਲ ਹਸਪਤਾਲ ਲਿਜਾਇਆ ਗਿਆ ਪਰ ਉਸ ਦੀ ਮੌਤ ਹੋ ਗਈ।

ਪ੍ਰਾਪਤ ਜਾਣਕਾਰੀ ਅਨੁਸਾਰ ਇੱਕ ਟਿੱਪਰ ਨੰਬਰ ਜੇਕੇ 19ਏ 5531 ਜੋ ਕਿ ਜੰਮੂ ਤੋਂ ਦਿੱਲੀ ਜਾ ਰਿਹਾ ਸੀ, ਬੇਕਾਬੂ ਹੋ ਕੇ ਉੱਚੀ ਬੱਸੀ ਨੇੜੇ ਦੁਕਾਨਾਂ ਵਿੱਚ ਜਾ ਵੜਿਆ। ਇਸ ਕਾਰਨ ਗੁਰਪਾਲ ਸਿੰਘ (29) ਪੁੱਤਰ ਗੁਲਜ਼ਾਰ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਦਸੂਹਾ ਹਸਪਤਾਲ ਦੇ ਡਾਕਟਰਾਂ ਨੇ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਟਿੱਪਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਮ੍ਰਿਤਕ ਦੀ ਲਾਸ਼ ਨੂੰ ਦਸੂਹਾ ਦੇ ਸਰਕਾਰੀ ਹਸਪਤਾਲ ਵਿੱਚ ਰਖਵਾਇਆ ਗਿਆ ਹੈ। ਪੁਲਿਸ ਹਾਦਸੇ ਦੀ ਜਾਂਚ ਕਰ ਰਹੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments