Google search engine
Homeਦੇਸ਼ਝਾਰਖੰਡ ਦੇ ਰਾਜਪਾਲ ਸੀ.ਪੀ ਰਾਧਾਕ੍ਰਿਸ਼ਨਨ ਨੇ PM ਮੋਦੀ ਨਾਲ ਕੀਤੀ ਮੁਲਾਕਾਤ

ਝਾਰਖੰਡ ਦੇ ਰਾਜਪਾਲ ਸੀ.ਪੀ ਰਾਧਾਕ੍ਰਿਸ਼ਨਨ ਨੇ PM ਮੋਦੀ ਨਾਲ ਕੀਤੀ ਮੁਲਾਕਾਤ

ਰਾਂਚੀ: ਝਾਰਖੰਡ ਦੇ ਰਾਜਪਾਲ ਸੀ.ਪੀ ਰਾਧਾਕ੍ਰਿਸ਼ਨਨ (Jharkhand Governor CP Radhakrishnan) ਨੇ ਬੀਤੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨਾਲ ਮੁਲਾਕਾਤ ਕੀਤੀ ਅਤੇ ਝਾਰਖੰਡ, ਤੇਲੰਗਾਨਾ ਅਤੇ ਪੁਡੂਚੇਰੀ ਨਾਲ ਸਬੰਧਤ ਵੱਖ-ਵੱਖ ਵਿਕਾਸ ਮੁੱਦਿਆਂ ‘ਤੇ ਚਰਚਾ ਕੀਤੀ। ਰਾਧਾਕ੍ਰਿਸ਼ਨਨ ਕੋਲ ਤੇਲੰਗਾਨਾ ਦੇ ਰਾਜਪਾਲ ਅਤੇ ਪੁਡੂਚੇਰੀ ਦੇ ਉਪ ਰਾਜਪਾਲ ਦਾ ਕਾਰਜਭਾਰ ਵੀ ਹੈ।

ਰਾਧਾਕ੍ਰਿਸ਼ਨਨ ਨੇ ‘ਐਕਸ ‘ਤੇ ਇੱਕ ਪੋਸਟ ਵਿੱਚ ਕਿਹਾ ,ਮੈਂ ਅੱਜ ਨਵੀਂ ਦਿੱਲੀ ਵਿੱਚ ਸਾਡੇ ਪਿਆਰੇ ਅਤੇ ਸਤਿਕਾਰਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੂੰ ਮਿਲ ਕੇ ਸਨਮਾਨਿਤ ਅਤੇ ਖ਼ੁਸ਼ ਮਹਿਸੂਸ ਕਰ ਰਿਹਾ ਹਾਂ ਅਤੇ ਮੈਂ ਉਨ੍ਹਾਂ ਨੂੰ ਲਗਾਤਾਰ ਤੀਜੀ ਵਾਰ ਭਾਰਤ ਦੇ ਪ੍ਰਧਾਨ ਮੰਤਰੀ ਦੇ ਰੂਪ ਵਿੱਚ ਕਾਰਜਕਾਲ ਸੰਭਾਲਣ ਦੀ ਹਾਰਦਿਕ ਵਧਾਈ ਦਿੰਦਾ ਹਾਂ ।

ਰਾਜਪਾਲ ਨੇ ਕਿਹਾ, ‘ਮੈਂ ਖੁਸ਼ਕਿਸਮਤ ਹਾਂ ਕਿ ਮੈਨੂੰ ਝਾਰਖੰਡ, ਤੇਲੰਗਾਨਾ ਅਤੇ ਪੁਡੂਚੇਰੀ ਦੇ ਵਿਕਾਸ ਨਾਲ ਜੁੜੇ ਵੱਖ-ਵੱਖ ਮੁੱਦਿਆਂ ‘ਤੇ ਪ੍ਰਧਾਨ ਮੰਤਰੀ ਨਾਲ ਚਰਚਾ ਕਰਨ ਦਾ ਮੌਕਾ ਮਿਲਿਆ।’

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments