ਪੁਲਿਸ ਨੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ 3 ਵਿਅਕਤੀਆਂ ਨੂੰ ਕੀਤਾ ਕਾਬੂ

0
148

ਅੰਮ੍ਰਿਤਸਰ : ਪੰਜਾਬ ਸਰਕਾਰ (Punjab government) ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਿਸ (Amritsar Rural Police) ਨੇ ਕਾਰਵਾਈ ਕਰਦਿਆਂ ਵੱਡੀ ਸਫਲਤਾ ਹਾਸਲ ਕੀਤੀ ਹੈ। ਕੇਂਦਰੀ ਏਜੰਸੀਆਂ ਦੀ ਮਦਦ ਨਾਲ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ।

ਪੁਲਿਸ ਨੇ ਅਮਰੀਕਾ ਸਥਿਤ ਤਸਕਰ ਭੋਲਾ ਹਵੇਲੀਆਂ (ਰਣਜੀਤ ਚੀਤਾ ਦੇ ਭਰਾ) ਦੇ ਨਿਰਦੇਸ਼ਾਂ ‘ਤੇ ਕੰਮ ਕਰਦੇ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਕੋਲੋਂ 6 ਪਿਸਤੌਲ ਅਤੇ 10 ਮੈਗਜ਼ੀਨ ਬਰਾਮਦ ਹੋਏ ਹਨ।

ਇਨ੍ਹਾਂ ਵਿਅਕਤੀਆਂ ਖ਼ਿਲਾਫ਼ ਥਾਣਾ ਅਜਨਾਲਾ ਵਿਖੇ ਅਸਲਾ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ ਹੁਣ ਇਨ੍ਹਾਂ ਦੇ ਸਬੰਧਾਂ ਦੀ ਜਾਂਚ ਵਿੱਚ ਜੁਟੀ ਹੈ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਅਜਿਹੇ ਗੈਰ-ਕਾਨੂੰਨੀ ਧੰਦੇ ‘ਚ ਸ਼ਾਮਲ ਲੋਕਾਂ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਸਲਾਖਾਂ ਪਿੱਛੇ ਡੱਕਿਆ ਜਾਵੇਗਾ।

LEAVE A REPLY

Please enter your comment!
Please enter your name here