ਫ਼ਿਰੋਜ਼ਪੁਰ : ਫ਼ਿਰੋਜ਼ਪੁਰ ਭਾਰਤ-ਪਾਕਿ ਸਰਹੱਦ (Ferozepur Indo-Pak border) ਨੇੜੇ ਬੀ.ਐੱਸ.ਐੱਫ ਨੇ ਅੱਜ ਸਵੇਰੇ ਤਲਾਸ਼ੀ ਮੁਹਿੰਮ ਦੌਰਾਨ ਖੇਤਾਂ ‘ਚੋਂ ਪਾਕਿਸਤਾਨੀ ਸਮੱਗਲਰਾਂ (Pakistani smugglers) ਵੱਲੋਂ ਭੇਜਿਆ ਗਿਆ ਇੱਕ ਛੋਟਾ ਡਰੋਨ ਅਤੇ 500 ਗ੍ਰਾਮ ਹੈਰੋਇਨ ਦਾ ਇੱਕ ਪੈਕੇਟ ਬਰਾਮਦ ਕੀਤਾ ਹੈ।
ਜਾਣਕਾਰੀ ਅਨੁਸਾਰ ਬੀ.ਐਸ.ਐਫ ਦੀ 182 ਬਟਾਲੀਅਨ ਵੱਲੋਂ ਬੀ.ਓ.ਪੀ. ਲੱਖਾ ਸਿੰਘ ਵਾਲਾ ਦੇ ਇਲਾਕੇ ‘ਚ ਤਲਾਸ਼ੀ ਮੁਹਿੰਮ ਚਲਾਈ ਗਈ,ਜਿੱਥੇ ਉਨ੍ਹਾਂ ਨੂੰ ਇੱਕ ਛੋਟਾ ਡਰੋਨ ਅਤੇ ਪੀਲੇ ਰੰਗ ਦੀ ਟੇਪ ਨਾਲ ਲਪੇਟਿਆ ਹੋਇਆ ਅੱਧਾ ਕਿੱਲੋ ਹੈਰੋਇਨ ਦਾ ਇੱਕ ਪੈਕੇਟ ਬਰਾਮਦ ਹੋਇਆ। ਬੀ.ਐਸ.ਐਫ ਵੱਲੋਂ ਇਸ ਬਰਾਮਦਗੀ ਸਬੰਧੀ ਪੁਲਿਸ ਵਿਭਾਗ ਦੇ ਸਹਿਯੋਗ ਨਾਲ ਅਗਲੇਰੀ ਜਾਂਚ ਅਤੇ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਕਿਸ ਭਾਰਤੀ ਸਮੱਗਲਰਾਂ ਵੱਲੋਂ ਇਹ ਹੈਰੋਇਨ ਮੰਗਵਾਈ ਗਈ ਸੀ ਅਤੇ ਅੱਗੇ ਕਿੱਥੇ ਸਪਲਾਈ ਕੀਤੀ ਜਾਣੀ ਸੀ। ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਜ਼ਾਰ ਵਿੱਚ ਕੀਮਤ ਕਰੀਬ 2.5 ਕਰੋੜ ਰੁਪਏ ਦੱਸੀ ਜਾ ਰਹੀ ਹੈ।