Home ਦੇਸ਼ CBI ਵੱਲੋਂ ਕੀਤੀ ਜਾਵੇਗੀ NEET-UG ਪੇਪਰ ਲੀਕ ਮਾਮਲੇ ਦੀ ਜਾਂਚ

CBI ਵੱਲੋਂ ਕੀਤੀ ਜਾਵੇਗੀ NEET-UG ਪੇਪਰ ਲੀਕ ਮਾਮਲੇ ਦੀ ਜਾਂਚ

0

ਨਵੀਂ ਦਿੱਲੀ :  NEET-UG ਪੇਪਰ ਲੀਕ (NEET-UG Paper Leak) ਮਾਮਲਾ ਇਨ੍ਹੀਂ ਦਿਨੀਂ ਦੇਸ਼ ਭਰ ‘ਚ ਸੁਰਖੀਆਂ ਦਾ ਕਾਰਨ ਬਣਿਆ ਹੋਇਆ ਹੈ। ਸੀ.ਬੀ.ਆਈ ਨੇ ਕੇਂਦਰੀ ਸਿੱਖਿਆ ਮੰਤਰਾਲੇ ਦੀ ਸ਼ਿਕਾਇਤ ’ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਸਿੱਖਿਆ ਮੰਤਰਾਲੇ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ 5 ਮਈ ਨੂੰ ਹੋਈਆਂ ਕਈ NEET-UG ਪ੍ਰੀਖਿਆਵਾਂ ਵਿੱਚ ਕਥਿਤ ਬੇਨਿਯਮੀਆਂ ਅਤੇ ਧੋਖਾਧੜੀ ਦੇ ਮਾਮਲੇ ਸਾਹਮਣੇ ਆਏ ਹਨ। ਉਨ੍ਹਾਂ ਅੱਗੇ ਕਿਹਾ ਕਿ ਪ੍ਰੀਖਿਆ ਪ੍ਰਕਿਰਿਆ ਦੇ ਸੰਚਾਲਨ ਵਿੱਚ ਪਾਰਦਰਸ਼ਤਾ ਲਈ ਕੇਸ ਦੀ ਜਾਂਚ ਸੀ.ਬੀ.ਆਈ ਨੂੰ ਸੌਂਪ ਦਿੱਤੀ ਗਈ ਹੈ।

ਵਿਰੋਧੀ ਧਿਰ ਅਤੇ ਸਮਾਜਿਕ ਸੰਗਠਨ NEET UG ਪੇਪਰ ਲੀਕ ਹੋਣ ਦਾ ਦੋਸ਼ ਲਗਾ ਰਹੇ ਹਨ ਅਤੇ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਦੀ ਮੰਗ ਕਰ ਰਹੇ ਹਨ। ਅਜਿਹੇ ਵਿੱਚ ਕੇਂਦਰ ਸਰਕਾਰ ਨੇ ਨੀਟ ਪੇਪਰ ਲੀਕ ਮਾਮਲੇ ਦੀ ਜਾਂਚ ਸੀ.ਬੀ.ਆਈ ਨੂੰ ਸੌਂਪ ਦਿੱਤੀ ਹੈ। ਬਿਹਾਰ ਪੁਲਿਸ ਨੇ ਇਸ ਮਾਮਲੇ ਵਿੱਚ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਨੇ ਪੁੱਛਗਿੱਛ ਦੌਰਾਨ ਮੰਨਿਆ ਕਿ ਪ੍ਰੀਖਿਆ ਤੋਂ ਇੱਕ ਦਿਨ ਪਹਿਲਾਂ ਪੇਪਰ ਲੀਕ ਹੋਇਆ ਸੀ। ਹੁਣ ਪੁਲਿਸ ਸੋਲਵਰ ਗੈਂਗ ਦੇ ਲੋਕਾਂ ਤੋਂ ਵੀ ਪੁੱਛਗਿੱਛ ਕਰ ਰਹੀ ਹੈ।

ਬਿਹਾਰ ਤੋਂ ਬਾਅਦ ਹੁਣ ਮਹਾਰਾਸ਼ਟਰ ਦਾ ਕਨੈਕਸ਼ਨ – NEET-UG ਪੇਪਰ ਲੀਕ ਦਾ ਕਨੈਕਸ਼ਨ ਮਹਾਰਾਸ਼ਟਰ ਵਿੱਚ ਵੀ ਪਾਇਆ ਗਿਆ ਹੈ। ਪੇਪਰ ਲੀਕ ਮਾਮਲੇ ਵਿੱਚ ਪੁਲਿਸ ਨੇ ਦੋ ਅਧਿਆਪਕਾਂ ਤੋਂ ਪੁੱਛਗਿੱਛ ਕੀਤੀ ਹੈ। ਜਿਨ੍ਹਾਂ ਅਧਿਆਪਕਾਂ ਤੋਂ ਪੁੱਛਗਿੱਛ ਕੀਤੀ ਗਈ, ਉਨ੍ਹਾਂ ਨੂੰ ਨਾਂਦੇੜ ਦੇ ਐਂਟੀ ਟੈਰੋਰਿਸਟ ਸਕੁਐਡ ਨੇ ਸ਼ੱਕ ਦੇ ਆਧਾਰ ‘ਤੇ ਫੜ ਲਿਆ। ਪੁਲਿਸ ਨੂੰ ਸ਼ੱਕ ਹੈ ਕਿ ਇਹ ਦੋਵੇਂ ਅਧਿਆਪਕ NEET ਪੇਪਰ ਲੀਕ ਮਾਮਲੇ ਵਿੱਚ ਸ਼ਾਮਲ ਹੋ ਸਕਦੇ ਹਨ। ਦੋਵੇਂ ਮਹਾਰਾਸ਼ਟਰ ਦੇ ਜ਼ਿਲ੍ਹਾ ਪ੍ਰੀਸ਼ਦ ਸਕੂਲਾਂ ਵਿੱਚ ਪੜ੍ਹਾਉਂਦੇ ਹਨ। ਇਸ ਤੋਂ ਇਲਾਵਾ ਦੋਵੇਂ ਲਾਤੂਰ ਵਿੱਚ ਪ੍ਰਾਈਵੇਟ ਕੋਚਿੰਗ ਸੈਂਟਰ ਵੀ ਚਲਾਉਂਦੇ ਹਨ।

ਪੁਲਿਸ ਨੇ ਦੋਵਾਂ ਤੋਂ ਕਈ ਘੰਟੇ ਪੁੱਛਗਿੱਛ ਕੀਤੀ ਅਤੇ ਫਿਰ ਉਨ੍ਹਾਂ ਨੂੰ ਛੱਡ ਦਿੱਤਾ। ਪੁਲਿਸ ਨੇ ਲੋੜ ਪੈਣ ‘ਤੇ ਦੋਵਾਂ ਨੂੰ ਪੁੱਛਗਿੱਛ ਲਈ ਦੁਬਾਰਾ ਪੇਸ਼ ਹੋਣ ਦੇ ਨਿਰਦੇਸ਼ ਵੀ ਦਿੱਤੇ ਹਨ। ਇਨ੍ਹੀਂ ਦਿਨੀਂ NEET ਅਤੇ UGC NET ਪ੍ਰੀਖਿਆਵਾਂ ਨੂੰ ਲੈ ਕੇ ਦੇਸ਼ ‘ਚ ਹੰਗਾਮਾ ਚੱਲ ਰਿਹਾ ਹੈ। ਕੇਂਦਰ ਅਤੇ ਸੂਬਾ ਸਰਕਾਰਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਦਰਅਸਲ, NEET ਪ੍ਰੀਖਿਆ ਵਿੱਚ ਪੇਪਰ ਲੀਕ ਹੋਣ ਦਾ ਸ਼ੱਕ ਹੈ। ਸਰਕਾਰ ਨੇ UGC NET ਦੀ ਪ੍ਰੀਖਿਆ ਰੱਦ ਕਰ ਦਿੱਤੀ ਹੈ। ਸਰਕਾਰ ਦਾ ਕਹਿਣਾ ਹੈ ਕਿ UGC NET ਦਾ ਪੇਪਰ ਡਾਰਕਨੈੱਟ ‘ਤੇ ਲੀਕ ਹੋ ਗਿਆ ਸੀ, ਜਿਸ ਕਾਰਨ ਪ੍ਰੀਖਿਆ ਦੇ ਅਗਲੇ ਹੀ ਦਿਨ ਪ੍ਰੀਖਿਆ ਰੱਦ ਕਰਨ ਦਾ ਹੁਕਮ ਜਾਰੀ ਕੀਤਾ ਗਿਆ ਸੀ।

NO COMMENTS

LEAVE A REPLY

Please enter your comment!
Please enter your name here

Exit mobile version