Home ਪੰਜਾਬ ਪੰਜਾਬ-ਜੰਮੂ ਸਰਹੱਦ ‘ਤੇ ਦੇਖਿਆ ਗਿਆ ਸ਼ੱਕੀ ਵਿਅਕਤੀ, ਪੁਲਿਸ ਨੇ ਸ਼ੱਕੀ ਵਿਅਕਤੀ ਦਾ...

ਪੰਜਾਬ-ਜੰਮੂ ਸਰਹੱਦ ‘ਤੇ ਦੇਖਿਆ ਗਿਆ ਸ਼ੱਕੀ ਵਿਅਕਤੀ, ਪੁਲਿਸ ਨੇ ਸ਼ੱਕੀ ਵਿਅਕਤੀ ਦਾ ਸਕੈਚ ਜਾਰੀ ਕਰ ਲੋਕਾਂ ਨੂੰ ਕੀਤੀ ਇਹ ਅਪੀਲ

0

ਪਠਾਨਕੋਟ : ਬੀਤੀ ਰਾਤ ਪੰਜਾਬ-ਜੰਮੂ ਸਰਹੱਦ (Punjab-Jammu Border) ‘ਤੇ ਜੰਮੂ ਦੇ ਕਿਡੀਆ ਗੰਢਿਆਲ ਇਲਾਕੇ ‘ਚ ਇੱਕ ਸ਼ੱਕੀ ਵਿਅਕਤੀ ਦੇਖੇ ਜਾਣ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਸ਼ੱਕੀ ਵਿਅਕਤੀ ਦਾ ਸਕੈਚ ਜਾਰੀ ਕੀਤਾ ਗਿਆ ਹੈ।

ਜਦੋਂ ਕਿ ਡੀ.ਆਈ.ਜੀ. ਬਾਰਡਰ ਰੇਂਜ ਨੇ ਪ੍ਰੈੱਸ ਨੋਟ ਜਾਰੀ ਕਰਕੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਵੀ ਇਸ ਸਬੰਧੀ ਕੋਈ ਜਾਣਕਾਰੀ ਮਿਲੇ ਤਾਂ ਉਹ ਤੁਰੰਤ ਪੁਲਿਸ ਨੂੰ ਸੂਚਿਤ ਕਰਨ। ਇਸ ਦੇ ਨਾਲ ਹੀ ਪਠਾਨਕੋਟ ਪੁਲਿਸ ਦਾ ਕੰਟਰੋਲ ਰੂਮ ਨੰਬਰ ਵੀ ਜਾਰੀ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਜਦੋਂ ਤੋਂ ਸ਼ੱਕੀ ਵਿਅਕਤੀਆਂ ਦੇ ਨਜ਼ਰ ਆਉਣ ਦੀ ਸੂਚਨਾ ਮਿਲੀ ਹੈ, ਉਦੋਂ ਤੋਂ ਹੀ ਜ਼ਿਲ੍ਹਾ ਪੁਲਿਸ ਅਤੇ ਬੀ.ਐਸ.ਐਫ. ਟੀਮ ਹਾਈ ਅਲਰਟ ‘ਤੇ ਹੈ ਅਤੇ ਉਨ੍ਹਾਂ ਵੱਲੋਂ ਲਗਾਤਾਰ ਤਲਾਸ਼ੀ ਮੁਹਿੰਮ ਜਾਰੀ ਰੱਖੀ ਜਾ ਰਹੀ ਹੈ, ਤਾਂ ਜੋ ਕੋਈ ਵੀ ਅਣਸੁਖਾਵੀਂ ਘਟਨਾ ਨੂੰ ਅੰਜਾਮ ਨਾ ਦੇ ਸਕੇ।

NO COMMENTS

LEAVE A REPLY

Please enter your comment!
Please enter your name here

Exit mobile version