Home ਹਰਿਆਣਾ ਹਰਿਆਣਾ ਦੇ ਕੈਬਨਿਟ ਮੰਤਰੀ ਮੂਲਚੰਦ ਸ਼ਰਮਾ ਦੇ ਕਰੀਬੀ ‘ਤੇ ਅਣਪਛਾਤੇ ਹਮਲਾਵਰਾਂ ਨੇ...

ਹਰਿਆਣਾ ਦੇ ਕੈਬਨਿਟ ਮੰਤਰੀ ਮੂਲਚੰਦ ਸ਼ਰਮਾ ਦੇ ਕਰੀਬੀ ‘ਤੇ ਅਣਪਛਾਤੇ ਹਮਲਾਵਰਾਂ ਨੇ ਕੀਤਾ ਜਾਨਲੇਵਾ ਹਮਲਾ

0

ਫਰੀਦਾਬਾਦ : ਹਰਿਆਣਾ ਦੇ ਕੈਬਨਿਟ ਮੰਤਰੀ ਮੂਲਚੰਦ ਸ਼ਰਮਾ (Haryana Cabinet Minister Mulchand Sharma) ਦੇ ਕਰੀਬੀ ‘ਤੇ ਅਣਪਛਾਤੇ ਹਮਲਾਵਰਾਂ ਨੇ ਜਾਨਲੇਵਾ ਹਮਲਾ ਕਰ ਦਿੱਤਾ। ਫਰੀਦਾਬਾਦ ਦੀ ਜਨਤਾ ਕਲੋਨੀ ‘ਚ ਰਵੀ ਭਗਤ ਨਾਮ ਦੇ ਵਿਅਕਤੀ ‘ਤੇ ਅਣਪਛਾਤੇ ਲੋਕਾਂ ਨੇ ਚਾਕੂ ਨਾਲ ਹਮਲਾ ਕਰ ਦਿੱਤਾ। ਅਣਪਛਾਤੇ ਹਮਲਾਵਰਾਂ ਨੇ ਵਿਅਕਤੀ ਦਾ ਗਲਾ ਵੱਢਣ ਦੀ ਕੋਸ਼ਿਸ਼ ਕੀਤੀ। ਰੌਲਾ ਸੁਣ ਕੇ ਗੁਆਂਢੀਆਂ ਦੇ ਬਾਹਰ ਆਉਣ ‘ਤੇ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ। ਵਿਅਕਤੀ ਨੂੰ ਗੰਭੀਰ ਹਾਲਤ ਵਿੱਚ ਫਰੀਦਾਬਾਦ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version