Home ਸੰਸਾਰ PM ਮੋਦੀ ਸਮੇਤ ਦੁਨੀਆ ਦੇ ਕਈ ਨੇਤਾਵਾਂ ਨੇ ਬ੍ਰਿਟੇਨ ਦੇ ਨਵੇਂ PM...

PM ਮੋਦੀ ਸਮੇਤ ਦੁਨੀਆ ਦੇ ਕਈ ਨੇਤਾਵਾਂ ਨੇ ਬ੍ਰਿਟੇਨ ਦੇ ਨਵੇਂ PM ਕੇਇਰ ਸਟਾਰਮਰ ਨੂੰ ਦਿੱਤੀ ਵਧਾਈ

0
ਲੰਡਨ: ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਸਮੇਤ ਦੁਨੀਆ ਦੇ ਕਈ ਨੇਤਾਵਾਂ ਨੇ ਬ੍ਰਿਟੇਨ ਦੇ ਨਵੇਂ ਪ੍ਰਧਾਨ ਮੰਤਰੀ ਕੇਇਰ ਸਟਾਰਮਰ (The New British Prime Minister Keir Starmer) ਨੂੰ ਬੀਤੇ ਦਿਨ ਵਧਾਈ ਦਿੱਤੀ। ਸਟਾਰਮਰ ਦੀ ਅਗਵਾਈ ਵਾਲੀ ਲੇਬਰ ਪਾਰਟੀ ਨੇ ਸੰਸਦ ਵਿੱਚ ਬਹੁਮਤ ਲਈ ਲੋੜੀਂਦੀਆਂ 326 ਸੀਟਾਂ ਜਿੱਤੀਆਂ। ਲੇਬਰ ਪਾਰਟੀ 14 ਸਾਲਾਂ ਬਾਅਦ ਸੱਤਾ ਵਿੱਚ ਆਈ ਹੈ। ਬਕਿੰਘਮ ਪੈਲੇਸ ਵਿਖੇ ਕਿੰਗ ਚਾਰਲਸ III ਨੂੰ ਮਿਲਣ ਤੋਂ ਬਾਅਦ ਸਟਾਰਮਰ ਅਧਿਕਾਰਤ ਤੌਰ ‘ਤੇ ਬ੍ਰਿਟੇਨ ਦੇ ਨਵੇਂ ਪ੍ਰਧਾਨ ਮੰਤਰੀ ਬਣ ਗਏ। ਮਹਾਰਾਜਾ ਚਾਰਲਸ ਤੀਜੇ ਨੇ ਉਨ੍ਹਾਂ ਨੂੰ ਅਗਲੀ ਸਰਕਾਰ ਬਣਾਉਣ ਲਈ ਕਿਹਾ।

 

ਸਾਬਕਾ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਚੋਣਾਂ ਵਿੱਚ ਆਪਣੀ ਹਾਰ ਨੂੰ ਸਵੀਕਾਰ ਕਰ ਲਿਆ ਹੈ ਅਤੇ ਉਨ੍ਹਾਂ ਦੀ ਕੰਜ਼ਰਵੇਟਿਵ ਪਾਰਟੀ ਨੂੰ ਇਤਿਹਾਸ ਵਿੱਚ ਆਪਣੀ ਸਭ ਤੋਂ ਬੁਰੀ ਚੋਣ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਇਸ ਤੋਂ ਪਹਿਲਾਂ ਰਿਸ਼ੀ ਸੁਨਕ (44) ਨੇ ਮਹਾਰਾਜਾ ਚਾਰਲਸ ਤੀਜੇ ਨਾਲ ਮੁਲਾਕਾਤ ਕਰਕੇ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਮੋਦੀ ਨੇ ਸਟਾਰਮਰ ਨੂੰ ਉਨ੍ਹਾਂ ਦੀ ਇਤਿਹਾਸਕ ਜਿੱਤ ‘ਤੇ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਦੋਹਾਂ ਦੇਸ਼ਾਂ ਦਰਮਿਆਨ ਵਿਆਪਕ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ​​ਕਰਨ ਅਤੇ ਆਪਸੀ ਵਿਕਾਸ ਅਤੇ ਖੁਸ਼ਹਾਲੀ ਨੂੰ ਉਤਸ਼ਾਹਿਤ ਕਰਨ ਲਈ ਸਕਾਰਾਤਮਕ ਅਤੇ ਉਸਾਰੂ ਸਹਿਯੋਗ ਦੀ ਉਮੀਦ ਪ੍ਰਗਟਾਈ। ਮੋਦੀ ਨੇ ਸੁਨਕ ਦੀ ਅਗਵਾਈ ਦੀ ਵੀ ਪ੍ਰਸ਼ੰਸਾ ਕੀਤੀ ਅਤੇ ਆਪਣੇ ਕਾਰਜਕਾਲ ਦੌਰਾਨ ਭਾਰਤ ਅਤੇ ਬਰਤਾਨੀਆ ਦਰਮਿਆਨ ਸਬੰਧਾਂ ਨੂੰ ਗੂੜ੍ਹਾ ਕਰਨ ਵਿੱਚ ਉਨ੍ਹਾਂ ਦੇ ‘ਸਰਗਰਮ ਯੋਗਦਾਨ’ ਲਈ ਧੰਨਵਾਦ ਪ੍ਰਗਟਾਇਆ।

 

ਪ੍ਰਧਾਨ ਮੰਤਰੀ ਮੋਦੀ ਨੇ ‘ਐਕਸ’ ‘ਤੇ ਇਕ ਪੋਸਟ ‘ਚ ਕਿਹਾ, ”ਬ੍ਰਿਟੇਨ ਦੀਆਂ ਆਮ ਚੋਣਾਂ ‘ਚ ਸ਼ਾਨਦਾਰ ਜਿੱਤ ‘ਤੇ ਕੇਇਰ ਸਟਾਰਮਰ ਨੂੰ ਦਿਲੋਂ ਵਧਾਈਆਂ ਅਤੇ ਸ਼ੁਭਕਾਮਨਾਵਾਂ। ਮੈਂ ਆਪਸੀ ਵਿਕਾਸ ਅਤੇ ਖੁਸ਼ਹਾਲੀ ਨੂੰ ਉਤਸ਼ਾਹਿਤ ਕਰਦੇ ਹੋਏ ਸਾਰੇ ਖੇਤਰਾਂ ਵਿੱਚ ਭਾਰਤ-ਯੂ.ਕੇ ਵਿਆਪਕ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ​​ਕਰਨ ਲਈ ਸਕਾਰਾਤਮਕ ਅਤੇ ਉਸਾਰੂ ਸਹਿਯੋਗ ਦੀ ਉਮੀਦ ਕਰਦਾ ਹਾਂ।’ ‘ਐਕਸ’ ‘ਤੇ ਇੱਕ ਹੋਰ ਪੋਸਟ ਵਿੱਚ, ਮੋਦੀ ਨੇ ਕਿਹਾ, ‘ਬ੍ਰਿਟੇਨ ਨੂੰ ਸ਼ਲਾਘਾਯੋਗ ਅਗਵਾਈ ਦੇਣ ਅਤੇ ਤੁਹਾਡੇ ਕਾਰਜਕਾਲ ਦੌਰਾਨ ਭਾਰਤ ਅਤੇ ਬ੍ਰਿਟੇਨ ਦੇ ਸਬੰਧਾਂ ਨੂੰ ਡੂੰਘਾ ਕਰਨ ਵਿੱਚ ਤੁਹਾਡੇ ਸਰਗਰਮ ਯੋਗਦਾਨ ਲਈ ਰਿਸ਼ੀ ਸੁਨਕ ਦਾ ਧੰਨਵਾਦ। ਤੁਹਾਨੂੰ ਅਤੇ ਤੁਹਾਡੇ ਪਰਿਵਾਰ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ।

 

ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਵੀ ਸਟਾਰਮਰ ਨੂੰ ਉਨ੍ਹਾਂ ਦੀ ‘ਸ਼ਾਨਦਾਰ’ ਚੋਣ ਜਿੱਤ ‘ਤੇ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ ਕਿ ਉਹ ਲੇਬਰ ਸਰਕਾਰ ਦੇ ਨਾਲ ਉਸਾਰੂ ਢੰਗ ਨਾਲ ਕੰਮ ਕਰਨ ਦੀ ਉਮੀਦ ਰੱਖਦੇ ਹਨ। ਇਟਲੀ ਦੇ ਪ੍ਰਧਾਨ ਮੰਤਰੀ ਜਾਰਜੀਆ ਮੇਲੋਨੀ ਨੇ ਸਟਾਰਮਰ ਨੂੰ ਉਨ੍ਹਾਂ ਦੀ ਜਿੱਤ ‘ਤੇ ਵਧਾਈ ਦਿੱਤੀ ਹੈ। ‘ਉਨ੍ਹਾਂ ਨੇ ਐਕਸ ‘ਤੇ ਇੱਕ ਪੋਸਟ ਵਿੱਚ ਕਿਹਾ, “ਇਟਲੀ ਅਤੇ ਬ੍ਰਿਟੇਨ ਦੇ  ਮਜ਼ਬੂਤ ​​ਸਬੰਧ ਹਨ ਅਤੇ ਮੈਨੂੰ ਭਰੋਸਾ ਹੈ ਕਿ ਅਸੀਂ ਆਪਣੇ ਨਾਗਰਿਕਾਂ ਦੇ ਹਿੱਤ ਵਿੱਚ ਨਜ਼ਦੀਕੀ ਸਬੰਧਾਂ ਨੂੰ ਵਿਕਸਿਤ ਕਰਨਾ ਜਾਰੀ ਰੱਖਾਂਗੇ।”

 

ਨਾਰਵੇ ਦੇ ਪ੍ਰਧਾਨ ਮੰਤਰੀ ਜੋਨਾਸ ਗਹਿਰ ਸਟੋਰੀ ਨੇ ਸਟੋਰਮਰ ਅਤੇ ਲੇਬਰ ਪਾਰਟੀ ਨੂੰ ਚੋਣਾਂ ਵਿੱਚ ਉਨ੍ਹਾਂ ਦੀ ‘ਇਤਿਹਾਸਕ ਜਿੱਤ’ ਲਈ ਵਧਾਈ ਦਿੱਤੀ। ‘ਉਨ੍ਹਾਂ ਨੇ ਕਿਹਾ ਮੈਂ ਸਾਡੀ ਸਾਂਝੀ ਸੁਰੱਖਿਆ ਅਤੇ ਵਪਾਰ ਸਮੇਤ, ਯੂ.ਕੇ ਅਤੇ ਨਾਰਵੇ ਵਿਚਕਾਰ ਸਾਡੇ ਨਜ਼ਦੀਕੀ ਸਹਿਯੋਗ ਨੂੰ ਜਾਰੀ ਰੱਖਣ ਦੀ ਉਮੀਦ ਕਰਦਾ ਹਾਂ,’ । ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸਟਾਰਮਰ ਨਾਲ ਆਪਣੀ ਇੱਕ ਫੋਟੋ ਪੋਸਟ ਕੀਤੀ ਅਤੇ ਉਨ੍ਹਾਂ ਨੂੰ ‘ਇਤਿਹਾਸਕ’ ਜਿੱਤ ‘ਤੇ ਵਧਾਈ ਦਿੱਤੀ।

ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਨਸਕੀ ਨੇ ‘ਐਕਸ’ ‘ਤੇ ਇੱਕ ਪੋਸਟ ਵਿੱਚ ਸਟਾਰਮਰ ਅਤੇ ਲੇਬਰ ਪਾਰਟੀ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ, ”ਯੂਕਰੇਨ ਅਤੇ ਬ੍ਰਿਟੇਨ ਹਮੇਸ਼ਾ ਤੋਂ ਇਕ-ਦੂਜੇ ਦੇ ਭਰੋਸੇਮੰਦ ਸਹਿਯੋਗੀ ਰਹੇ ਹਨ ਅਤੇ ਭਵਿੱਖ ‘ਚ ਵੀ ਅਜਿਹੇ ਹੀ ਰਹਿਣਗੇ। ਅਸੀਂ ਜੀਵਨ, ਆਜ਼ਾਦੀ ਅਤੇ ਨਿਯਮਾਂ-ਅਧਾਰਿਤ ਅੰਤਰਰਾਸ਼ਟਰੀ ਵਿਵਸਥਾ ਦੇ ਸਾਂਝੇ ਮੁੱਲਾਂ ਦੀ ਰੱਖਿਆ ਅਤੇ ਅੱਗੇ ਵਧਣਾ ਜਾਰੀ ਰੱਖਾਂਗੇ।

ਨੇਪਾਲ ਦੇ ਪ੍ਰਧਾਨ ਮੰਤਰੀ ਪੁਸ਼ਪਾ ਕਮਲ ਦਹਿਲ ‘ਪ੍ਰਚੰਡ’ ਨੇ ਸਟਾਰਮਰ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਉਹ ਨੇਪਾਲ-ਯੂ.ਕੇ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਯੂ.ਕੇ ਦੀ ਨਵੀਂ ਸਰਕਾਰ ਨਾਲ ਕੰਮ ਕਰਨ ਲਈ ਉਤਸੁਕ ਹਨ।

NO COMMENTS

LEAVE A REPLY

Please enter your comment!
Please enter your name here

Exit mobile version